21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਜ਼ਿਲ੍ਹਾ ਅਤੇ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੇ ਨਿਰਦੇਸ਼ਾਂ ਅਧੀਨ ਰਾਮ ਬਾਗ਼ ਬਿਰਧ ਆਸ਼ਰਮ ਵਿਚ ਲਗਾਇਆ ਕੈਂਪ

Ad Position 21
No active advertisement
ਅਜੀਤ ਡੈਸਕ 31-08-2025
ਫ਼ਿਰੋਜ਼ਪੁਰ, 30 ਅਗਸਤ (ਰਾਕੇਸ਼ ਚਾਵਲਾ)-ਮਾਨਯੋਗ ਸੁਮੀਤ ਮਲਹੋਤਰਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜਪੁਰ ਦੀ ਅਗਵਾਈ ਹੇਠ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ ਨਗਰ (ਮੋਹਾਲੀ) ਵਲੋਂ ਜਾਰੀ ਸੀਨੀਅਰ ਸਿਟੀਜ਼ਨ ਮੁਹਿੰਮ ਦੇ ਤਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜਪੁਰ ਮੈਡਮ ਅਨੁਰਾਧਾ ਵਲੋਂ ਰਾਮ ਬਾਗ਼ ਬਿਰਧ ਆਸ਼ਰਮ ਫ਼ਿਰੋਜਪੁਰ ਵਿਚ ਕਾਮਨ ਸਰਵਿਸ ਸੈਂਟਰ ਫ਼ਿਰੋਜਪੁਰ ਦੇ ਸਹਿਯੋਗ ਨਾਲ ਕੈਂਪ ਲਗਾਇਆ ਗਿਆ¢ ਇਸ ਕੈਂਪ ਵਿਚ ਆਸ਼ਰਮ ਦੇ ਬਜ਼ੁਰਗਾਂ ਦੇ ਆਧਾਰ ਕਾਰਡ ਅੱਪਡੇਟ ਕੀਤੇ ਗਏ ਤੇ ਆਯੁਸ਼ਮਾਨ ਕਾਰਡ ਬਣਾਏ ਗਏ¢ ਕੇਂਦਰ ਸਰਕਾਰ ਵਲੋਂ ਜਾਰੀ ਸਕੀਮ ਤਹਿਤ ਜ਼ੀਰੋ ਬੈਂਲਸ ਬੈਂਕ ਖਾਤੇ ਵੀ ਖੋਲ੍ਹੇ ਗਏ¢ ਇਸ ਕੈਂਪ ਦÏਰਾਨ ਤਕਰੀਬਨ 20-25 ਬਜ਼ੁਰਗਾਂ ਨੇ ਲਾਭ ਲਿਆ¢ ਇਸ ਦੇ ਨਾਲ ਹੀ ਜੱਜ ਸਾਹਿਬ ਦੀ ਮÏਜੂਦਗੀ ਵਿਚ ਕਾਮਨ ਸਰਵਿਸ ਸੈਂਟਰ ਫ਼ਿਰੋਜਪੁਰ ਨੇ ਲਾਭਪਾਤਰੀਆਂ ਨੂੰ ਮਿਲਣ ਵਾਲੇ ਲਾਭਾਂ ਬਾਰੇ ਵੀ ਜਾਣਕਾਰੀ ਦਿੱਤੀ¢ ਜੱਜ ਸਾਹਿਬ ਨੇ ਬਜ਼ੁਰਗਾਂ ਨੂੰ ਹੋਰ ਆ ਰਹੀਆਂ ਮੁਸ਼ਕਲਾਂ ਅਤੇ ਲੋੜੀਂਦੀਆਂ ਵਸਤਾਂ ਬਾਰੇ ਜਾਣਕਾਰੀ ਲਈ¢ ਇਸ ਮÏਕੇ ਬਜ਼ੁਰਗਾਂ ਨੇ ਜੱਜ ਸਾਹਿਬ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਦੇ ਇਸ ਉੱਦਮ ਸਦਕਾ ਉਨ੍ਹਾਂ ਦਾ ਸਾਰਾ ਕੰਮ ਇਕੋ ਥਾਂ 'ਤੇ ਬੈਠ ਕੇ ਹੋ ਗਿਆ ਅਤੇ ਦਫ਼ਤਰਾਂ ਦੇ ਵਾਰ ਵਾਰ ਚੱਕਰ ਨਹੀਂ ਲਗਾਉਣੇ ਪਏ¢
Ad Position 22
No active advertisement
ਪਿਛਲੀ ਖ਼ਬਰ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਡੇਂਗੂ ਮਲੇਰੀਆ ਜਾਗਰੂਕਤਾ ਕੈਂਪ ਅਗਲੀ ਖ਼ਬਰ ਸਿਵਲ ਸਰਜਨ ਨੇ ਰਿਲੀਫ ਕੈਂਪ ਵਿਖੇ ਮੈਡੀਕਲ ਸੇਵਾਵਾਂ ਦਾ ਜਾਇਜ਼ਾ ਲਿਆ
Ad Position 24