21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਡੇਂਗੂ ਮਲੇਰੀਆ ਜਾਗਰੂਕਤਾ ਕੈਂਪ

Ad Position 21
No active advertisement
ਅਜੀਤ ਡੈਸਕ 31-08-2025
ਗੁਰੂਹਰਸਹਾਏ, 30 ਅਗਸਤ (ਕਪਿਲ ਕੰਧਾਰੀ)-ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜਵਿੰਦਰ ਕੌਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸਵਿੰਦਰਪਾਲ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਕਰਨਵੀਰ ਕੌਰ ਦੀ ਅਗਵਾਈ ਹੇਠ ਹੈਲਥ ਐਂਡ ਵੈਲਨੇਸ ਸੈਂਟਰ ਮੰਡੀ ਗੁਰੂਹਰਸਹਾਏ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਾਰਸ਼ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਘਰਾਂ ਅਤੇ ਕਬਾੜ ਵਾਲੀਆਂ ਦੁਕਾਨਾਂ 'ਤੇ ਜਾ ਕੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਜਾਗਰੂਕਤਾ ਕੈਂਪ ਵਿਚ ਮਲਟੀਪਰਪਜ਼ ਹੈਲਥ ਵਰਕਰ ਸਤੀਸ਼ ਕੁਮਾਰ ਅਤੇ ਗੁਰਮੀਤ ਸਿੰਘ ਵਲੋਂ ਡੇਂਗੂ ਮਲੇਰੀਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਡੇਂਗੂ ਮਾਦਾ ਏਡੀਜ ਅਜਿਪਟੀ ਮੱਛਰ ਦੇ ਕੱਟਣ ਨਾਲ ਹੁੰਦਾ ਹੈ | ਇਹ ਮੱਛਰ ਸਾਫ਼ ਪਾਣੀ ਜਿਵੇਂ ਕਿ ਕੂਲਰ, ਪਾਣੀ ਵਾਲੀ ਟੈਂਕੀ, ਟਾਇਰ, ਗਮਲੇ, ਫ਼ਰਿਜਾਂ ਦੀ ਟੇ੍ਰਆ ਆਦਿ ਵਿਚ ਪਲਦਾ ਹੈ ਜਿਹੜਾ ਕਿ ਦਿਨ ਵੇਲੇ ਕੱਟਦਾ ਹੈ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖ਼ਾਰ, ਅੱਖਾਂ ਪਿੱਛੇ ਦਰਦ, ਜੋੜਾ ਅਤੇ ਮਾਸ ਪੇਸ਼ੀਆਂ ਵਿਚ ਦਰਦ, ਸਰੀਰ 'ਤੇ ਲਾਲ ਰੰਗ ਦੇ ਦਾਨੇ ਹੋਣ ਤਾਂ ਤੁਰੰਤ ਆਪਣੀ ਜਾਂਚ ਸਰਕਾਰੀ ਹਸਪਤਾਲ ਵਿਖੇ ਕਰਵਾਏ | ਇਸ ਦੇ ਇਲਾਜ ਲਈ ਸੁਪੋਰਟਿਵ ਟਰੀਟਮੈਂਟ ਮੁਫ਼ਤ ਮੁਹੱਈਆ ਕੀਤਾ ਜਾਂਦਾ ਹੈ | ਇਸ ਦੇ ਬਚਾਅ ਸਬੰਧੀ ਜਿੱਥੇ ਕਰਮਚਾਰੀਆਂ ਵਲੋਂ ਜਾਣਕਾਰੀ ਦਿੱਤੀ ਉੱਥੇ ਹੀ ਇਸ਼ਤਿਹਾਰ ਵੀ ਵੰਡੇ ਗਏ | ਇਸ ਮੌਕੇ ਐੱਚ.ਕੇ.ਐਲ ਨਰਸਿੰਗ ਕਾਲਜ ਦੇ ਵਿਦਿਆਰਥੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 10ਵੀਂ ਸੂਬਾ ਪੱਧਰੀ ਗਤਕਾ ਚੈਂਪੀਅਨਸ਼ਿਪ 'ਚ ਫ਼ਿਰੋਜ਼ਪੁਰ ਗਤਕਾ ਐਸੋਸੀਏਸ਼ਨ ਨੇ 18 ਤਗਮੇ ਕੀਤੇ ਹਾਸਿਲ ਅਗਲੀ ਖ਼ਬਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੇ ਨਿਰਦੇਸ਼ਾਂ ਅਧੀਨ ਰਾਮ ਬਾਗ਼ ਬਿਰਧ ਆਸ਼ਰਮ ਵਿਚ ਲਗਾਇਆ ਕੈਂਪ
Ad Position 24