21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਦੂਸ਼ਣਬਾਜ਼ੀ ਦੀ ਥਾਂ ਵਿਰੋਧੀਆਂ ਨੂੰ ਸਰਕਾਰ ਦਾ ਸਹਿਯੋਗ ਦੇਣ ਦੀ ਅਪੀਲ

Ad Position 21
No active advertisement
ਅਜੀਤ ਡੈਸਕ 31-08-2025
ਜ਼ੀਰਾ, 30 ਅਗਸਤ (ਹਰਜੀਤ ਸਿੰਘ ਗਿੱਲ)-ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਆਏ ਹੜ੍ਹਾਂ ਕਾਰਨ ਲੋਕਾਂ ਦੇ ਹੋ ਰਹੇ ਨੁਕਸਾਨ 'ਤੇ ਚਿੰਤਾ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ ਹਲਕਾ ਜ਼ੀਰਾ ਦੇ ਆਗੂਆਂ ਨੇ ਵਿਰੋਧੀ ਪਾਰਟੀਆਂ ਨੂੰ ਪੰਜਾਬ ਸਰਕਾਰ ਉੱਪਰ ਦੂਸ਼ਣਬਾਜ਼ੀ ਦੀ ਸਰਕਾਰ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ | ਇਸ ਸਬੰਧ ਵਿਚ ਗੱਲਬਾਤ ਕਰਦਿਆਂ ਬਲਾਕ ਪ੍ਰਧਾਨ ਹਰਭਗਵਾਨ ਸਿੰਘ ਭੋਲਾ ਅÏਲਖ, ਸਰਪੰਚ ਦਲਜੀਤ ਸਿੰਘ ਧਾਲੀਵਾਲ ਝੱਤਰਾ, ਬਲਾਕ ਪ੍ਰਧਾਨ ਰਾਮ ਸਿੰਘ ਗਿੱਲ ਸਰਪੰਚ ਲੋਂਗੋਦੇਵਾ, ਬਲਾਕ ਪ੍ਰਧਾਨ ਤੀਰਥ ਸਿੰਘ ਬਰਾੜ ਸਰਪੰਚ ਫ਼ੇਰੋਕੇ ਅਤੇ ਸਰਪੰਚ ਸੰਦੀਪ ਸਿੰਘ ਜੌੜਾ ਨੇ ਕਿਹਾ ਕਿ ਇਸ ਸਮੇਂ ਪੰਜਾਬ ਉੱਪਰ ਗੰਭੀਰ ਸੰਕਟ ਦਾ ਸਮਾਂ ਚੱਲ ਰਿਹਾ ਹੈ ਜਿਸ ਕਰਕੇ ਕਿਸੇ ਵੀ ਸਿਆਸੀ ਆਗੂ ਨੂੰ ਲੋਕਾਂ ਦੀਆਂ ਮੁਸ਼ਕਲਾਂ ਤੇ ਪ੍ਰੇਸ਼ਾਨੀਆਂ ਵੇਖਦਿਆਂ ਸਿਆਸੀ ਰੋਟੀਆਂ ਸੇਕਣ ਦੀ ਬਜਾਏ ਹੜ੍ਹ ਪੀੜਤਾਂ ਲੋਕਾਂ ਦਾ ਤੇ ਸਰਕਾਰ ਦਾ ਸਹਿਯੋਗ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਾਰੇ ਹੀ ਵੱਡੇ ਛੋਟੇ ਲੀਡਰ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਾਲ ਲੈ ਕੇ ਪੀੜਤ ਲੋਕਾਂ ਦੀ ਮਦਦ ਵਿਚ ਲਗਾਤਾਰ ਲੱਗੇ ਹੋਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਹੈਲੀਕਾਪਟਰ ਵੀ ਪੀੜਤਾਂ ਨੂੰ ਸਹਾਇਤਾ ਵਾਸਤੇ ਦੇ ਦਿੱਤਾ | ਜ਼ੀਰਾ ਹਲਕੇ ਦੀ ਗੱਲ ਕਰਦਿਆਂ ਆਗੂਆਂ ਨੇ ਕਿਹਾ ਕਿ ਹਲਕੇ ਦੇ ਜਿਨ੍ਹਾਂ ਵੀ ਪਿੰਡਾਂ ਵਿਚ ਇਸ ਕੁਦਰਤੀ ਕਰੋਪੀ ਕਾਰਨ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ, ਉਸ ਹੜ੍ਹਾਂ ਵਾਲੀ ਹਰ ਥਾਂ 'ਤੇ ਵਿਧਾਇਕ ਨਰੇਸ਼ ਕਟਾਰੀਆ ਤੇ ਪਾਰਟੀ ਦੇ ਯੂਥ ਆਗੂ ਸ਼ੰਕਰ ਕਟਾਰੀਆ ਵਲੋਂ ਪ੍ਰਸ਼ਾਸਨ ਨੂੰ ਤੇ ਵਰਕਰਾਂ ਨੂੰ ਨਾਲ ਲੈ ਕੇ ਪੀੜਤਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਜੈਨ ਵਿੱਦਿਆ ਮੰਦਰ ਦੇ ਲੜਕਿਆਂ ਨੇ ਵਾਲੀਬਾਲ 'ਚ ਦੂਜਾ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਹੜ੍ਹ ਪੀੜਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨੀ ਚਾਹੀਦੀ ਹੈ-ਸੁਖਦੇਵ ਮਣਕਿਆਂ ਵਾਲੀ
Ad Position 24