21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਆਸ਼ਾ ਵਰਕਰਾਂ ਨੇ ਮੰਗਾਂ ਨੂੰ ਲੈ ਕੇ ਕੀਤਾ ਪੰਜਾਬ ਸਰਕਾਰ ਦਾ ਪਿੱਟ ਸਿਆਪਾ

Ad Position 21
No active advertisement
ਅਜੀਤ ਡੈਸਕ 31-08-2025
ਗੁਰੂਹਰਸਹਾਏ, 30 ਅਗਸਤ (ਕਪਿਲ ਕੰਧਾਰੀ)-ਆਸ਼ਾ ਵਰਕਰਾਂ ਤੇ ਆਸ਼ਾ ਫੈਸੀਲੀਟੇਟਰ ਸਾਂਝਾ ਮੋਰਚਾ ਪੰਜਾਬ ਏਟਕ ਗਰੁੱਪ ਵਲੋਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲਿਆ ਹੋਇਆ ਹੈ ਤੇ ਪਿਛਲੇ ਪੰਜ ਦਿਨਾਂ ਤੋਂ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਕਈ ਮੰਗਾਂ ਸਰਕਾਰ ਵੱਲ ਲਟਕਦੀਆਂ ਆ ਰਹੀਆਂ ਹਨ ਤੇ ਇਨ੍ਹਾਂ ਮੰਗਾਂ ਦੇ ਸਬੰਧ 'ਚ ਉਨ੍ਹਾਂ ਦੀ ਯੂਨੀਅਨ ਦੇ ਆਗੂ ਕਈ ਵਾਰ ਸਰਕਾਰ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰ ਚੁੱਕੇ ਹਨ ਪਰ ਸਰਕਾਰ ਲਗਾਤਾਰ ਲਾਅਰੇ 'ਤੇ ਲਾਗੇ ਲਗਾ ਰਹੀ ਹੈ ਤੇ ਉਨ੍ਹਾਂ ਦੀ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਸਿਹਤ ਵਿਭਾਗ ਦੇ ਕੰਮਾਂ ਦਾ ਮੁਕੰਮਲ ਬਾਈਕਾਟ ਕਰਕੇ 25 ਅਗਸਤ ਤੋਂ 31 ਅਗਸਤ ਤੱਕ ਕਮਿਊਨਿਟੀ ਦੀ ਹੈਲਥ ਸੈਂਟਰ ਵਿਖੇ ਧਰਨਾ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ | ਅੱਜ ਪੰਜਵੇਂ ਦਿਨ ਵੀ ਕਮਿਊਨਿਟੀ ਹੈਲਥ ਵਿਖੇ ਸਮੂਹ ਆਸ਼ਾ ਵਰਕਰਾਂ ਵਲੋਂ ਕੰਮਕਾਜ ਠੱਪ ਕਰਕੇ ਆਪਣੀਆਂ ਜਾਇਜ਼ ਮੰਗਾਂ ਨੂੰ ਮਨਵਾਉਣ ਲਈ ਧਰਨਾ ਪ੍ਰਦਰਸ਼ਨ ਕੀਤਾ ਗਿਆ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪ੍ਰਧਾਨ ਪਰਮਜੀਤ ਕੌਰ ਨੇ ਕਿਹਾ ਕਿ ਜੇਕਰ 31 ਅਗਸਤ ਤੋਂ ਪਹਿਲਾਂ ਸਰਕਾਰ ਵਲੋਂ ਉਨ੍ਹਾਂ ਦੀ ਯੂਨੀਅਨ ਦੇ ਨਾਲ ਮੀਟਿੰਗ ਨਹੀਂ ਕੀਤੀ ਗਈ ਤਾਂ 31 ਅਗਸਤ ਨੂੰ ਮੁੱਖ ਮੰਤਰੀ ਦੇ ਹਲਕੇ ਸੰਗਰੂਰ 'ਚ 31 ਅਗਸਤ ਨੂੰ ਰੋਸ ਰੈਲੀ ਕੀਤੀ ਜਾਵੇਗੀ | ਜੇਕਰ ਫਿਰ ਵੀ ਹੱਲ ਨਾ ਹੋਇਆ ਤਾਂ ਪੱਕੇ ਮੋਰਚੇ ਦਾ ਐਲਾਨ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਅਗਲੀ ਖ਼ਬਰ 'ਦੀ ਸੋਚ ਵੈੱਲਫੇਅਰ ਸੁਸਾਇਟੀ' ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਆਈ ਅੱਗੇ
Ad Position 24