14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਜੁਗਰਾਜ ਸਿੰਘ ਗਿੱਲ 'ਆਪ' ਦੇ ਹਲਕਾ ਜ਼ੀਰਾ ਤੋਂ ਕਿਸਾਨ ਵਿੰਗ ਦੇ ਕੋਆਰਡੀਨੇਟਰ ਨਿਯੁਕਤ

Ad Position 21
No active advertisement
ਅਜੀਤ ਡੈਸਕ 01-09-2025
ਜ਼ੀਰਾ, 31 ਅਗਸਤ (ਹਰਜੀਤ ਸਿੰਘ ਗਿੱਲ)-ਸਰਪੰਚ ਜੁਗਰਾਜ ਸਿੰਘ ਗਿੱਲ ਵਾੜਾ ਵਰਿਆਮ ਸਿੰਘ ਵਾਲਾ ਵਲੋਂ ਆਮ ਆਦਮੀ ਪਾਰਟੀ ਲਈ ਪਾਰਟੀ ਲਈ ਲੰਬੇ ਸਮੇਂ ਤੋਂ ਲੈ ਕੇ ਕੀਤੀ ਜਾ ਰਹੀ ਮਿਹਨਤ ਤੇ ਸੇਵਾਵਾਂ ਨੂੰ ਦੇਖਦਿਆਂ ਪਾਰਟੀ ਹਾਈਕਮਾਂਡ ਵਲੋਂ ਆਮ ਆਦਮੀ ਪਾਰਟੀ ਹਲਕਾ ਜ਼ੀਰਾ ਤੋਂ ਕਿਸਾਨ ਵਿੰਗ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਆਪਣੀ ਇਸ ਨਿਯੁਕਤੀ 'ਤੇ ਸਮੁੱਚੀ ਪਾਰਟੀ ਹਾਈਕਮਾਂਡ, ਮੁੱਖ ਮੰਤਰੀ ਭਗਵੰਤ ਮਾਨ, ਵਿਧਾਇਕ ਨਰੇਸ਼ ਕਟਾਰੀਆ ਅਤੇ ਪਾਰਟੀ ਦੇ ਯੂਥ ਆਗੂ ਸ਼ੰਕਰ ਕਟਾਰੀਆ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਮੇਰੇ 'ਤੇ ਭਰੋਸਾ ਪ੍ਰਗਟ ਕਰਦਿਆਂ ਪਾਰਟੀ ਵਲੋਂ ਜੋ ਮੈਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸ ਨੂੰ ਮੈਂ ਇਮਾਨਦਾਰੀ ਤੇ ਪੂਰੀ ਤਨਦੇਹੀ ਨਾਲ ਨਿਭਾਵਾਂਗਾ | ਇਸ ਮੌਕੇ ਨਵ-ਨਿਯੁਕਤ ਕਿਸਾਨ ਵਿੰਗ ਦੇ ਹਲਕਾ ਕੋਆਰਡੀਨੇਟਰ ਸਰਪੰਚ ਜੁਗਰਾਜ ਸਿੰਘ ਗਿੱਲ ਵਾੜਾ ਵਰਿਆਮ ਸਿੰਘ ਵਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਲਈ ਜੋ ਵੀ ਦਿਲੋਂ ਮਿਹਨਤ ਤੇ ਲਗਨ ਨਾਲ ਕੰਮ ਕਰਦਾ ਹੈ, ਪਾਰਟੀ ਵਲੋਂ ਵੀ ਉਸ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਵਲੋਂ ਹੜ੍ਹ ਪ੍ਰਭਾਵਿਤ ਦੋਨਾ ਰਹਿਮਤ ਵਾਲਾ ਦਾ ਦੌਰਾ ਅਗਲੀ ਖ਼ਬਰ ਸਿਮਰਨ ਹਸਪਤਾਲ ਭਿੱਖੀਵਿੰਡ ਦੇ ਡਾਕਟਰਾਂ ਨੇ ਬਚਾਈ ਬੀ.ਐੱਸ.ਐੱਫ਼. ਜਵਾਨ ਦੀ ਜਾਨ <br/>
Ad Position 24