ਸਿਹਤ ਸਕੱਤਰ ਘਨਸ਼ਿਆਮ ਥੋਰੀ ਵਲੋਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਮੈਡੀਕਲ ਸੇਵਾਵਾਂ ਦੀ ਕੀਤੀ ਸਮੀਖਿਆ
ਅਜੀਤ ਡੈਸਕ
02-09-2025
ਇਸ ਮੌਕੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਵਲੋਂ ਸਿਹਤ ਵਿਭਾਗ ਵਲੋਂ ਹੜ੍ਹ ਪੀੜਤਾਂ ਲਈ ਸਥਾਪਿਤ ਕੀਤੇ ਕੰਟਰੋਲ ਰੂਮ, ਲਗਾਏ ਜਾ ਰਹੇ ਮੈਡੀਕਲ ਕੈਂਪਾਂ, ਮੈਡੀਕਲ ਟੀਮਾਂ, ਮੋਬਾਈਲ ਮੈਡੀਕਲ ਟੀਮਾਂ, ਐਂਬੂਲੈਂਸਾਂ ਤੇ ਬੋਟ ਐਂਬੂਲੈਂਸਾਂ ਅਤੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਰਿਪੋਰਟ ਪੇਸ਼ ਕੀਤੀ ਗਈ | ਉਨ੍ਹਾਂ ਦੱਸਿਆ ਕਿ ਮੈਡੀਕਲ ਟੀਮਾਂ 24 ਘੰਟੇ ਲੋਕਾਂ ਨੂੰ ਮੈਡੀਕਲ ਸੇਵਾਵਾਂ ਦੇ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪ੍ਰਾਈਵੇਟ ਨਰਸਿੰਗ ਕਾਲਜਾਂ ਦੇ ਨਰਸਿੰਗ ਵਿਦਿਆਰਥੀਆਂ ਨੂੰ ਵੀ ਰੈਪਿਡ ਰਿਸਪਾਂਸ ਟੀਮਾਂ ਵਿਚ ਸ਼ਾਮਿਲ ਕੀਤਾ ਗਿਆ ਹੈ | ਇਸ ਤੋਂ ਇਲਾਵਾ ਮੈਡੀਕਲ ਐਸੋਸੀਏਸ਼ਨ ਤੇ ਕੈਮਿਸਟ ਐਸੋਸੀਏਸ਼ਨ ਅਤੇ ਜੁਆਇੰਟ ਐਸੋਸੀਏਸ਼ਨ ਆਫ਼ ਇੰਡੀਪੈਂਡੈਂਟ ਮੈਡੀਕਲ ਤੇ ਲੈਬਾਰਟਰੀ ਨਾਲ ਵਿਭਾਗ ਵਲੋਂ ਮੀਟਿੰਗਾਂ ਕੀਤੀਆਂ ਗਈਆਂ ਹਨ | ਉਨ੍ਹਾਂ ਵਲੋਂ ਵੀ ਵੱਧ ਤੋਂ ਵੱਧ ਸਹਿਯੋਗ ਦਾ ਭਰੋਸਾ ਦਿੱਤਾ ਗਿਆ ਹੈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਦਮਨਜੀਤ ਸਿੰਘ ਮਾਨ, ਸਹਾਇਕ ਕਮਿਸ਼ਨਰ (ਜ) ਗੁਰਦੇਵ ਸਿੰਘ ਧੰਮ, ਮਿਸ ਲਿੰਦਿਆ ਆਈ.ਏ.ਐੱਸ. (ਯੂ.ਟੀ.), ਸਿਮਰਨਜੀਤ ਸਿੰਘ ਪੀ.ਸੀ.ਐੱਸ. (ਅੰਡਰ ਟਰੇਨਿੰਗ), ਸਹਾਇਕ ਸਿਵਲ ਸਰਜਨ ਸੁਸ਼ਮਾ ਠੱਕਰ ਤੋਂ ਇਲਾਵਾ ਸਿਹਤ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |