14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸਰਹੱਦੀ ਪਿੰਡਾਂ ਦੇ ਹਾਲਾਤ ਦਾ ਜਾਇਜ਼ਾ ਲੈਣ ਪਹੁੰਚੇ ਸਾਬਕਾ ਮੁੱਖ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂੰ <br/>

Ad Position 21
No active advertisement
ਅਜੀਤ ਡੈਸਕ 02-09-2025
ਫ਼ਿਰੋਜ਼ਪੁਰ, 1 ਸਤੰਬਰ (ਗੁਰਿੰਦਰ ਸਿੰਘ)- ਸਤਲੁਜ ਦਰਿਆ ਵਿਚ ਹੜ੍ਹਾਂ ਦੌਰਾਨ ਫ਼ਿਰੋਜ਼ਪੁਰ ਦੇ ਅਨੇਕਾਂ ਸਰਹੱਦੀ ਪਿੰਡਾਂ ਨੂੰ ਆਪਣੀ ਲਪੇਟ ਵਿਚ ਲਿਆ ਹੋਇਆ ਹੈ ਜਿਸ ਕਾਰਨ ਇਹਨਾਂ ਪਿੰਡਾਂ ਦੇ ਲੋਕ ਘਰੋਂ ਬੇਘਰ ਤਾਂ ਹੋਏ ਹੀ ਹਨ | ਇਸ ਸੰਕਟ ਦੀ ਘੜੀ ਵਿਚ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਅਤੇ ਉਨ੍ਹਾਂ ਨੂੰ ਰਾਹਤ ਸਮਗਰੀ ਪਹੁੰਚਾਉਣ ਲਈ ਸਾਬਕਾ ਮੁੱਖ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ ਪੀੜਤਾਂ ਦੇ ਵਿਚਕਾਰ ਉਨ੍ਹਾਂ ਦਾ ਮਸੀਹਾ ਬਣਕੇ ਪਹੁੰਚੇ |
ਨੰਨੂ ਨੇ ਸਰਹੱਦੀ ਪਿੰਡ ਹਜ਼ਾਰੇ ਵਾਲਾ, ਗੱਟੀ ਰਾਜੋ ਕੀ, ਨਿਊ ਗੱਟੀ, ਹਬੀਬ ਵਾਲਾ ਸਮੇਤ ਅੱਧੀਾ ਦਰਜਨ ਦੇ ਕਰੀਬ ਪਿੰਡਾਂ ਵਿਚ ਲਗਭਗ 5 ਲੱਖ ਰੁਪਏ ਤੋਂ ਵੱਧ ਦੀ ਰਾਹਤ ਸਮਗਰੀ ਵੰਡੀ | ਇਸ ਮੌਕੇ ਗੱਲਬਾਤ ਕਰਦਿਆਂ
ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਅਧੀਨ ਆਉਂਦੇ ਸਰਹੱਦੀ ਖੇਤਰ ਗੱਟੀਆਂ ਵਿਚ ਉਨ੍ਹਾਂ ਦੇ ਆਪਣੇ ਵੱਸਦੇ ਹਨ ਅਤੇ ਇਸ ਖੇਤਰ ਦੇ ਲੋਕ ਉਨ੍ਹਾਂ ਨੂੰ ਬੇਹੱਦ ਪਿਆਰ ਕਰਦੇ ਤੇ ਸਤਿਕਾਰ ਦਿੰਦੇ ਆਏ ਹਨ | ਉਨ੍ਹਾਂ ਕਿਹਾ ਕਿ ਇਸ ਆਫ਼ਤ ਦੀ ਘੜੀ ਵਿਚ ਜਦੋਂ ਇਹਨਾਂ ਨੂੰ ਸਹਾਇਤਾ ਦੀ ਲੋੜ ਹੈ ਤਾਂ ਉਨ੍ਹਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਇਹਨਾਂ ਆਪਣਿਆਂ ਨਾਲ ਖੜ੍ਹਨ | ਨੰਨੂ ਨੇ ਕਿਹਾ ਕਿ ਫ਼ਿਲਹਾਲ ਪੀੜਤਾਂ ਨੂੰ ਰਾਹਤ ਸਮਗਰੀ ਪ੍ਰਦਾਨ ਕਰਨ ਲਈ ਸਿਰਫ਼ ਫ਼ਿਰੋਜ਼ਪੁਰ ਹੀ ਨਹੀਂ ਦੂਜੇ ਜ਼ਿਲਿ੍ਹਆਂ ਦੀਆਂ ਕਈ ਸਮਾਜਸੇਵੀ ਸੰਸਥਾਵਾਂ ਵਲੋਂ ਵੀ ਆਪਣੇ ਦੇ ਪੱਧਰ 'ਤੇ ਰਾਹਤ ਸਮਗਰੀ ਵੰਡੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੀੜਤ ਲੋਕਾਂ ਦੀ ਸਹਾਇਤਾ ਲਈ ਉਹ ਹਮੇਸ਼ਾ ਹਾਜ਼ਰ ਹਨ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੌਂਸਲਰ ਰਾਜੇਸ਼ ਖੁਰਾਨਾ, ਬਲਕਾਰ ਸਿੰਘ ਢਿੱਲੋਂ, ਸੁਖਮੰਦਰ ਸਿੰਘ ਲਾਡੂ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਵਡਭਾਗ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਮੱੁਦਕੀ-ਗਿੱਲ ਰੋਡ ਦੀ ਮਾੜੀ ਹਾਲਤ ਤੋਂ ਲੋਕ ਹੋਏ ਡਾਢੇ ਪੇ੍ਰਸ਼ਾਨ
Ad Position 24