ਫ਼ਿਰੋਜ਼ਪੁਰ, 1 ਸਤੰਬਰ (ਸੁਖਵਿੰਦਰ ਸਿੰਘ)- ਬਾਬਾ ਵਡਭਾਗ ਸਿੰਘ ਜੀ ਦਾ ਜਨਮ ਦਿਹਾੜਾ ਫ਼ਿਰੋਜ਼ਪੁਰ ਸ਼ਹਿਰ ਦੀ ਦਾਣਾ ਮੰਡੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਹੁਤ ਹੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਤੇ ਸੁਖਵਿੰਦਰ ਸਿੰਘ ਅਟਾਰੀ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਬਾਬਾ ਬੇਅੰਤ ਸਿੰਘ ਨੇ ਦੱਸਿਆ ਕਿ ਅਖੰਡ ਪਾਠ ਦੇ ਭੋਗ ਸਵੇਰੇ 10 ਵਜੇ ਪਾਏ ਗਏ | ਉਪਰੰਤ ਦਸਮੇਸ਼ ਤਰਨਾ ਦਾਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਨੇ ਢਾਡੀ ਵਾਰਾਂ ਗਾਇਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਭਾਈ ਗੁਲਾਬ ਸਿੰਘ ਚਮਕੌਰ ਸਾਹਿਬ ਵਾਲਿਆਂ ਨੇ ਬਾਬਾ ਵਡਭਾਗ ਸਿੰਘ ਬਾਰੇ ਸੰਗਤਾਂ ਨੂੰ ਵਿਸਥਾਰਪੂਰਵਕ ਦੱਸਿਆ |