ਜ਼ੀਰਾ, 1 ਸਤੰਬਰ (ਰਜਨੀਸ਼ ਕਥੂਰੀਆ)- ਮੱਖੂ ਇਲਾਕੇ ਵਿਚ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਲਈ ਪੰਜਾਬ ਐਗਰੋ ਇੰਡਸਟਰੀਜ਼ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਦਿਨ ਰਾਤ ਇਕ ਕਰਕੇ ਮਿਹਨਤ ਕਰ ਰਹੇ ਹਨ | ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਆਦੇਸ਼ਾਂ 'ਤੇ ਪਿਛਲੇ ਕੁੱਝ ਦਿਨਾਂ ਤੋਂ ਸ਼ਮਿੰਦਰ ਸਿੰਘ ਖਿੰਡਾ ਲਗਾਤਾਰ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਰਹੇ ਹਨ ਅਤੇ ਪੀੜਤ ਕਿਸਾਨਾਂ ਤੇ ਮਜ਼ਦੂਰਾਂ ਦਾ ਦੁੱਖ ਦਰਦ ਸੁਣ ਕੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਪਸ਼ੂਆਂ ਲਈ ਅਚਾਰ, ਤੂੜੀ ਆਦਿ ਤੋਂ ਇਲਾਵਾ ਪੀੜਤ ਲੋਕਾਂ ਲਈ ਸੁੱਕਾ ਰਾਸ਼ਨ, ਪਾਣੀ, ਦਵਾਈਆਂ ਅਤੇ ਹੋਰ ਲੋੜੀਂਦੀ ਸਮਗਰੀ ਦਾ ਪ੍ਰਬੰਧ ਕਰ ਕੇ ਆਪਣੀ ਟੀਮ ਦੇ ਸਹਿਯੋਗ ਨਾਲ ਜ਼ਮੀਨੀ ਪੱਧਰ 'ਤੇ ਵਿਚਰ ਕੇ ਲੋਕਾਂ ਦਾ ਦੁੱਖ ਦਰਦ ਵੰਡਾ ਰਹੇ ਹਨ |