15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਬੰਨ੍ਹਾਂ 'ਤੇ ਖੜ੍ਹ ਕੇ ਭਾਸ਼ਨ ਦੇਣ ਦੀ ਬਜਾਏ ਪੰਜਾਬ ਸਰਕਾਰ ਦੇ ਮੰਤਰੀ ਹੜ੍ਹ ਪੀੜਤਾਂ ਦੀ ਬਾਂਹ ਫੜਨ-ਭੁੱਲਰ

Ad Position 21
No active advertisement
ਅਜੀਤ ਡੈਸਕ 02-09-2025
ਜ਼ੀਰਾ, 1 ਸਤੰਬਰ (ਰਜਨੀਸ਼ ਕਥੂਰੀਆ) - ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਦੇ ਆਗੂ ਬਲਕਾਰ ਸਿੰਘ ਭੁੱਲਰ ਨੇ ਜਾਰੀ ਇਕ ਪੈੱ੍ਰਸ ਨੋਟ ਰਾਹੀਂ ਕਿਹਾ ਹੈ ਕਿ 1988 ਤੋਂ ਪੰਜਾਬ ਵਿਚ ਕਈ ਵਾਰ ਹੜ੍ਹ ਆਏ ਪਰ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਇਸ ਕੁਦਰਤੀ ਆਫ਼ਤ ਦਾ ਕੋਈ ਸਥਾਈ ਹੱਲ ਨਹੀਂ ਕੱਢਿਆ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਦੇ ਅਨੇਕਾਂ ਜ਼ਿਲ੍ਹੇ ਅੱਜ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਮੰਤਰੀ ਨਹਿਰਾਂ ਦੇ ਬੰਨ੍ਹਾਂ 'ਤੇ ਖੜ ਕੇ ਕੇਵਲ ਭਾਸ਼ਣ ਦੇ ਕੇ ਵਾਪਸ ਆ ਜਾਂਦੇ ਹਨ | ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਇਤਿਹਾਸ ਤੋਂ ਕੁੱਝ ਨਹੀਂ ਸਿੱਖਿਆ | ਉਨ੍ਹਾਂ ਕਿਹਾ ਕਿ ਸੰਭਾਵਿਤ ਹੜ੍ਹਾਂ ਦੇ ਖ਼ਤਰੇ ਨੂੰ ਵੇਖਦਿਆਂ ਪੰਜਾਬ ਸਰਕਾਰ ਨੂੰ ਇਸ ਤੋਂ ਆਮ ਲੋਕਾਂ ਨੂੰ ਬਚਾਉਣ ਲਈ ਨਹਿਰਾਂ ਦੇ ਕੱਚੇ ਬੰਨ੍ਹ ਪੱਕੇ ਕਰਨੇ ਚਾਹੀਦੇ ਸਨ | ਬਲਕਾਰ ਸਿੰਘ ਭੁੱਲਰ ਨੇ ਹੋਰ ਆਖਿਆ ਕਿ ਪੰਜਾਬ ਸਰਕਾਰ ਪਹਿਲਾਂ ਕੁੰਭਕਰਨੀ ਨੀਂਦ ਸੁੱਤੀ ਹੋਈ ਸੀ ਤੇ ਹੁਣ ਜਦੋਂ ਹੜ੍ਹਾਂ ਦੇ ਪਾਣੀ ਨੇ ਪੰਜਾਬ ਨੂੰ ਚੁਫੇਰਿਓਾ ਘੇਰਾ ਪਾ ਲਿਆ ਹੈ ਤਾਂ ਇਸ ਦੀ ਨੀਂਦ ਖੁੱਲ੍ਹੀ ਹੈ | ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਆਉਣ ਪਿੱਛੇ ਡਰੇਨਾਂ ਵਿਚ ਵੱਡੇ ਪੱਧਰ 'ਤੇ ਉੱਗੀਆਂ ਹੋਈਆਂ ਜੜੀ-ਬੂਟੀਆਂ ਤੇ ਘਾਹ-ਫੂਸ ਵੀ ਜ਼ਿੰਮੇਵਾਰ ਹਨ ਜਿਨ੍ਹਾਂ ਦੀ ਪਹਿਲਾਂ ਸਫ਼ਾਈ ਹੋਣੀ ਚਾਹੀਦੀ ਸੀ | ਉਨ੍ਹਾਂ ਕਿਹਾ ਕਿ ਪਿੰਡਾਂ 'ਚ ਡਰੇਨਾਂ ਦੇ ਨਿੱਕੇ ਨਿੱਕੇ ਪੁਲ ਟੁੱਟ ਰਹੇ ਹਨ ਜਿਸ ਕਰਕੇ ਵੱਡੀ ਪੱਧਰ 'ਤੇ ਹਾਲਾਤ ਵਿਗੜ ਗਏ ਹਨ ਜਿਸ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ | ਬਲਕਾਰ ਸਿੰਘ ਭੁੱਲਰ ਨੇ ਸਰਕਾਰ ਨੂੰ ਨਿਸ਼ਾਨੇ 'ਤੇ ਲਿਆਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਪਿਛਲੀਆਂ ਸਰਕਾਰਾਂ ਨੂੰ ਭੰਡਣ ਦੀ ਬਜਾਏ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਦੀ ਗਿਰਦਾਵਰੀ ਕਰਵਾ ਕੇ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨੀ ਚਾਹੀਦੀ ਹੈ ਤੇ ਉਨ੍ਹਾਂ ਲਈ ਰਾਹਤ ਸਮਗਰੀ ਪਹੁੰਚਾਉਣੀ ਚਾਹੀਦੀ ਹੈ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ ਡਕੌਂਦਾ ਬਲਾਕ ਗੁਰੂਹਰਸਹਾਏ ਦੇ ਆਗੂਆਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦਿਨ-ਰਾਤ ਇਕ ਕਰ ਰਹੇ ਹਨ ਸ਼ਮਿੰਦਰ ਸਿੰਘ ਖਿੰਡਾ
Ad Position 24