16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਮੱਲਾਂਵਾਲਾ, 2 ਸਤੰਬਰ (ਗੁਰਦੇਵ ਸਿੰਘ)-ਹਲਕਾ ਖਡੂਰ ਸਾਹਿਬ ਤੋਂ ਸਾਂਸਦ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਭਾਈ ਤਰਸੇਮ ਸਿੰਘ ਵਲੋਂ ਅੱਜ ਮੱਲਾਂਵਾਲਾ ਇਲਾਕੇ 'ਚ ਹੜ੍ਹ ਪ੍ਰਭਾਵਿਤ ਪਿੰਡ ਫੱਤੇਵਾਲਾ ਤੋਂ ਲੈ ਕੇ ਗੱਟਾ ਬਾਦਸ਼ਾਹ ਤੱਕ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਭਾਈ ਤਰਸੇਮ ਸਿੰਘ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਵੱਧ ਤੋਂ ਵੱਧ ਮਦਦ ਕਰਨ ਦਾ ਭਰੋਸਾ ਦਿਵਾਇਆ | ਇਸ ਮੌਕੇ ਭਾਈ ਤਰਸੇਮ ਸਿੰਘ, ਫ਼ਿਰੋਜ਼ਪੁਰ ਦੇ ਅਬਜ਼ਰਵਰ ਗੁਰਮੀਤ ਸਿੰਘ ਮਾਲਾ, ਨਿਹਾਲ ਸਿੰਘ ਵਾਲੇ ਤੋਂ ਟਰਾਲੇ ਆਚਾਰ ਅਤੇ ਫ਼ੀਲਡ ਰਸਦਾ ਲੈ ਕੇ ਪਹੁੰਚੇ | ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਸ ਪੰਜਾਬ ਦੀ ਜਥੇਬੰਦੀ ਲਗਾਤਾਰ ਪਹਿਲੇ ਦਿਨ ਤੋਂ ਲੋਕਾਂ ਦੀ ਮਦਦ ਕਰ ਰਹੀ ਹੈ ਤੇ ਇਸੇ ਤਰ੍ਹਾਂ ਹੀ ਮਦਦ ਜਾਰੀ ਰਹੇਗੀ | ਭਾਈ ਤਰਸੇਮ ਸਿੰਘ ਨੇ ਦੋਸ਼ ਲਗਾਇਆ ਕਿ ਸਰਕਾਰ ਦੀਆਂ ਨਲਾਇਕੀਆਂ ਕਾਰਨ ਹੀ ਹੜ੍ਹ ਆਏ ਹਨ ਅਤੇ ਪੰਜਾਬ ਦੇ ਕਿਸਾਨਾਂ ਨੂੰ ਜਾਣਬੁੱਝ ਕੇ ਉਜਾੜਿਆ ਜਾ ਰਿਹਾ ਹੈ | ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਪੈਕੇਜ ਜਾਰੀ ਕੀਤਾ ਜਾਵੇ ਤਾਂ ਜੋ ਹੜ੍ਹ ਦੀ ਮਾਰ ਹੇਠ ਆਏ ਕਿਸਾਨਾਂ ਨੂੰ ਬਚਾਇਆ ਜਾ ਸਕੇ | ਇਸ ਮੌਕੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸੀਨੀਅਰ ਆਗੂ ਪ੍ਰਗਟ ਸਿੰਘ ਮੱਖੂ, ਸੀਨੀਅਰ ਆਗੂ ਜਗਦੀਪ ਸਿੰਘ ਭੁੱਲਰ ਹਲਕਾ ਜ਼ੀਰਾ, ਸਾਬਕਾ ਚੇਅਰਮੈਨ ਮਹਿਲ ਸਿੰਘ ਫੱਤੇਵਾਲਾ, ਕਰਨਵੀਰ ਸਿੰਘ, ਬਲਵਿੰਦਰ ਸਿੰਘ ਆਈ.ਟੀ. ਸੈੱਲ, ਭਾਈ ਮਹਾਂਵੀਰ ਸਿੰਘ ਖ਼ਾਲਸਾ ਕੈਂਪ ਦੇ ਮੁੱਖ ਸੇਵਾਦਾਰ, ਜਥੇਦਾਰ ਅਮਰਜੀਤ ਸਿੰਘ ਮਠਾੜੂ, ਅਕਾਲੀ ਆਗੂ ਇਕਬਾਲ ਸਿੰਘ ਚੱਬਾ, ਦਾਰਾ ਸਿੰਘ ਜ਼ੀਰਾ, ਹਰਦੀਪ ਸਿੰਘ ਹਰਦਾਸਾ ਸਮੁੱਚੀ ਜ਼ੀਰਾ ਹਲਕੇ ਦੀ ਟੀਮ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਜ਼ਿੰਦਗੀ ਦੁਬਾਰਾ ਲੀਹ 'ਤੇ ਲਿਆਉਣ ਲਈ ਹਰ ਮਦਦ ਕਰੇਗੀ ਭਾਕਿਯੂ ਲੱਖੋਵਾਲ ਅਗਲੀ ਖ਼ਬਰ 5 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ
Ad Position 24