16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਕੇਂਦਰ ਸਰਕਾਰ ਹੜ੍ਹ ਪੀੜਤ ਕਿਸਾਨਾਂ ਦੀ ਬਾਂਹ ਫੜੇ-ਗੁਰਮੀਤ ਸਿੰਘ ਬਰਾੜ

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਮੁੱਦਕੀ, 2 ਸਤੰਬਰ (ਭਾਰਤ ਭੂਸ਼ਨ ਅਗਰਵਾਲ)-ਪਹਾੜਾਂ 'ਚ ਪੈ ਰਹੇ ਭਾਰੀ ਮੀਂਹ ਕਰਕੇ ਪੰਜਾਬ ਦੇ ਦਰਜਨ ਤੋਂ ਵੱਧ ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ, ਜਿਸ ਕਰਕੇ ਪੰਜਾਬ ਦੀ ਕਰੀਬ 3 ਲੱਖ ਏਕੜ ਜ਼ਮੀਨ ਪ੍ਰਭਾਵਿਤ ਹੋ ਗਈ ਹੈ ਅਤੇ ਝੋਨੇ ਦੇ ਖੇਤ ਹੜ੍ਹ ਦੀ ਮਾਰ ਹੇਠ ਹਨ | 1400 ਦੇ ਕਰੀਬ ਪਿੰਡ ਡੁੱਬ ਗਏ ਹਨ ਅਤੇ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ | ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ, ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਹੋਇਆਂ ਕੇਂਦਰ ਸਰਕਾਰ ਨੂੰ ਤੁਰੰਤ ਹੜ੍ਹ ਪੀੜਤ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਪੰਚਾਇਤ ਮੁੱਦਕੀ ਦੇ ਸਾਬਕਾ ਪ੍ਰਧਾਨ ਗੁਰਮੀਤ ਸਿੰਘ ਬਰਾੜ ਨੇ ਕਰਦਿਆਂ ਕਿਹਾ ਕਿ ਅੱਜ ਪੰਜਾਬ ਦਾ ਅੰਨਦਾਤਾ ਕਿਸਾਨ ਕੁਦਰਤ ਦੀ ਕਰੋਪੀ ਦੀ ਭਾਰੀ ਮਾਰ ਝੱਲ ਰਿਹਾ ਹੈ, ਪੰਜਾਬ ਦੇ 13 ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ, ਜਿਨ੍ਹਾਂ ਦੀ ਸਾਰੀ ਫ਼ਸਲ ਬਰਬਾਦ ਹੋ ਗਈ ਹੈ, ਘਰ-ਬਾਰ ਤਬਾਹ ਹੋ ਗਏ ਹਨ | ਕੀਮਤੀ ਸਾਮਾਨ ਰੁੜ੍ਹ ਗਿਆ ਹੈ | ਖਾਣ ਵਾਲੀ ਕਣਕ ਭਿੱਜ ਕੇ ਖ਼ਰਾਬ ਹੋ ਗਈ ਹੈ, ਪਸ਼ੂ ਵੀ ਪਾਣੀ ਵਿਚ ਰੁੜ੍ਹ ਗਏ ਹਨ, ਕੁੱਝ ਮਰ ਗਏ ਹਨ | ਆਉਣ ਵਾਲੀ ਕਣਕ ਦੀ ਬਿਜਾਈ ਦੀ ਵੀ ਕੋਈ ਆਸ ਨਹੀਂ | ਗੁਰਮੀਤ ਸਿੰਘ ਬਰਾੜ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਅਪੀਲ ਕੀਤੀ ਕਿ 75 ਫ਼ੀਸਦੀ ਦੇਸ਼ ਦੇ ਲੋਕਾਂ ਦਾ ਢਿੱਡ ਭਰਨ ਵਾਲੇ ਕਿਸਾਨ ਦੀ ਬਾਂਹ ਫੜਨ ਅਤੇ ਖੁੱਲ੍ਹ ਦਿਲੀਂ ਨਾਲ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ | ਇਹ ਮੁਆਵਜ਼ਾ ਸਿੱਧਾ ਕਿਸਾਨਾਂ ਦੇ ਖਾਤੇ ਪਾਇਆ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੋਂ ਕਿਸਾਨਾਂ ਨੂੰ ਕੋਈ ਆਸ ਨਹੀਂ ਰਹੀ ਤੇ ਇਨ੍ਹਾਂ ਦਾ ਆਪਣਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਕਹਿੰਦਾ ਹੈ ਕਿ ਭਗਵੰਤ ਮਾਨ ਸਰਕਾਰ ਦੀ ਮਦਦ ਕਰੋ | ਇਸ ਕਰਕੇ ਸੈਂਟਰ ਦੀ ਸਰਕਾਰ ਨੂੰ ਬੇਨਤੀ ਹੈ ਕਿਸਾਨਾਂ ਦੀ ਇਸ ਔਖੀ ਘੜੀ 'ਚ ਬਾਂਹ ਫੜਨੀ ਚਾਹੀਦੀ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਕਾਲੋਨੀ ਵਾਸੀਆਂ ਦਾ ਜਿਊਣਾ ਹੋਇਆ ਮੁਹਾਲ ਅਗਲੀ ਖ਼ਬਰ ਵਿਧਾਇਕ ਰਜਨੀਸ਼ ਦਹੀਯਾ ਵਲੋਂ ਭੇਜੀ ਗਈ ਮਮਦੋਟ ਖੇਤਰ 'ਚ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ
Ad Position 24