16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਸਿਹਤ ਵਿਭਾਗ ਦੀ ਟੀਮ ਨੇ ਕਲੋਰੀਨ ਦੀਆਂ ਵੰਡੀਆਂ ਗੋਲੀਆਂ

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਮੱਖੂ, 2 ਸਤੰਬਰ (ਵਰਿੰਦਰ ਮਨਚੰਦਾ/ਕੁਲਵਿੰਦਰ ਸਿੰਘ ਸੰਧੂ)-ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਕਾਰ ਸਿੰਘ ਅਤੇ ਡਾ. ਰਵਿੰਦਰ ਪਾਲ ਦੀ ਅਗਵਾਈ ਹੇਠ ਵਿਭਾਗ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਅਤੇ ਐਮਰਜੈਂਸੀ ਸੇਵਾਵਾਂ ਦਿੱਤੀਆਂ ਜਾ ਸਕਣ | ਸਿਹਤ ਵਿਭਾਗ ਦੀ ਟੀਮ ਮੈਂਬਰ ਵਿਕਰਮਜੀਤ ਸਿੰਘ ਬਲਾਕ ਐਜੂਕੇਟਰ ਅਤੇ ਡਾ. ਕਰਨਬੀਰ ਸਿੰਘ ਬੁਲਾਰਿਆਂ ਨੇ ਦੱਸਿਆ ਕਿ ਹੜ੍ਹ ਰਾਹਤ ਕੈਂਪਾਂ ਫੱਤੇ ਵਾਲਾ, ਫਤਿਹਗੜ੍ਹ ਸਭਰਾ, ਜੋਗੇ ਵਾਲਾ, ਮੁੰਡੀ ਛੁਰੀ ਮਾਰ, ਕੁੱਸੂ ਵਾਲਾ ਮੋੜ ਵਿਖੇ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ | ਇਸ ਤੋਂ ਇਲਾਵਾ ਬਲਾਕ ਕੱਸੋਆਣਾ ਅਧੀਨ ਹੜ੍ਹ ਪ੍ਰਭਾਵਿਤ ਇਲਾਕੇ ਦੇ ਵਿਚ ਤਿੰਨ ਮੋਬਾਈਲ ਟੀਮਾਂ ਅਤੇ 21 ਮੈਡੀਕਲ ਟੀਮਾਂ ਵਲੋਂ ਲੋਕਾਂ ਨੂੰ ਨਿਰੰਤਰ ਦਿਨ-ਰਾਤ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਜਿਵੇਂ ਕਿ ਫੱਤੇ ਵਾਲਾ, ਮਹਿਮੂਦ ਵਾਲਾ, ਰੁਕਨੇ ਵਾਲਾ ਆਦਿ ਪਿੰਡਾਂ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਮੱਛਰਾਂ ਤੋਂ ਬਚਾਅ ਲਈ ਸਪਰੇਅ ਕਰਵਾਈ ਗਈ ਅਤੇ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਸਾਫ਼ ਪਾਣੀ ਪੀਣ ਲਈ ਦੱਸਿਆ ਜਾ ਰਿਹਾ ਹੈ | ਮਲਟੀਪਰਪਜ਼ ਸੁਪਰਵਾਈਜ਼ਰ ਗੁਰਿੰਦਰ ਸਿੰਘ ਅਤੇ ਮਲਟੀਪਰਪਜ਼ ਵਰਕਰ ਹਰਪਾਲ ਸਿੰਘ ਅਤੇ ਟੀਮ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਮੱਛਰਾਂ ਤੋਂ ਬਚਾਅ ਲਈ ਸਪਰੇਅ ਕਰਵਾਈ ਗਈ |
Ad Position 22
No active advertisement
ਪਿਛਲੀ ਖ਼ਬਰ ਮੱਖੂ ਗੇਟ ਦੀਆਂ ਸੰਗਤਾਂ ਵਲੋਂ ਹੜ੍ਹ ਪੀੜਤਾਂ ਲਈ ਲੰਗਰ ਦੀ ਸੇਵਾ ਜਾਰੀ ਰਹੇਗੀ-ਭਾਈ ਜਸਪਾਲ ਸਿੰਘ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਅÏਰਤਾਂ ਤੇ ਬੱਚਿਆਂ ਦੀ ਵੱਖ- ਵੱਖ ਤਰੀਕਿਆਂ ਨਾਲ ਕੀਤੀ ਜਾ ਰਹੀ ਹੈ ਸਹਾਇਤਾ-ਸਰਬਜੀਤ ਕੌਰ, ਮਨਜੀਤ ਕੌਰ...
Ad Position 24