ਫ਼ਿਰੋਜ਼ਪੁਰ, 2 ਸਤੰਬਰ (ਸੁਖਵਿੰਦਰ ਸਿੰਘ)-ਜਿੱਥੇ ਲਗਭਗ ਪੰਜਾਬ ਦੇ ਸਾਰੇ ਜ਼ਿਲੇ੍ਹ ਹੜ੍ਹਾਂ ਦੀ ਕਰੋਪੀ ਦਾ ਸ਼ਿਕਾਰ ਹੋ ਰਹੇ ਹਨ | ਉੱਥੇ ਪੰਜਾਬ ਦਾ ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਵੀ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ | ਲੋਕ ਘਰੋਂ ਬੇਘਰ ਹੋਏ ਬੈਠੇ ਹਨ | ਇਨ੍ਹਾਂ ਘਰੋਂ ਬੇਘਰ ਹੋਏ ਲੋਕਾਂ ਦੇ ਦੇਖ ਰੇਖ ਅਤੇ ਲੰਗਰ ਪਾਣੀ ਦੇ ਪ੍ਰਬੰਧ ਜਿੱਥੇ ਹੋਰ ਵੀ ਸੰਸਥਾਵਾਂ ਅਤੇ ਗੁਰੂ ਘਰ ਇਨ੍ਹਾਂ ਪੀੜਤਾਂ ਦੀ ਸਾਰ ਲੈ ਰਹੇ ਹਨ ਉੱਥੇ ਹੀ ਫ਼ਿਰੋਜ਼ਪੁਰ ਸ਼ਹਿਰ ਦੇ ਮੱਖੂ ਗੇਟ ਦੀਆਂ ਸਮੁੱਚੀਆਂ ਸੰਗਤਾਂ ਰਲ ਮਿਲ ਕੇ ਇਨ੍ਹਾਂ ਲੋਕਾਂ ਨੂੰ ਹਰ ਰੋਜ਼ ਲੰਗਰ ਅਤੇ ਲੋੜੀਂਦੀਆਂ ਵਸਤਾਂ ਵੀ ਪਹੁੰਚਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਭਾਈ ਹਾਕਮ ਸਿੰਘ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਭਾਈ ਜਸਪਾਲ ਸਿੰਘ ਨੇ ਦੱਸਿਆ ਹੈ ਕਿ ਕੁਦਰਤੀ ਕਰੋਪੀ ਦਾ ਸ਼ਿਕਾਰ ਹੋਏ ਇਨ੍ਹਾਂ ਲੋਕਾਂ ਨਾਲ ਹਰ ਕਿਸੇ ਨੂੰ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਤਨ, ਮਨ ਤੇ ਧਨ ਨਾਲ ਸੇਵਾ ਕਰਨੀ ਚਾਹੀਦੀ ਹੈ ਜੋ ਫ਼ਿਰੋਜ਼ਪੁਰ ਵਾਸੀ ਅਜਿਹਾ ਹੀ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਅਜਿਹੇ ਕੰਮਾਂ ਦੇ ਵਿਚ ਰਾਜਨੀਤੀ ਨਹੀਂ ਕਰਨੀ ਚਾਹੀਦੀ ਸਗੋਂ ਦੁਖੀ ਲੋਕਾਂ ਦੇ ਦਿਲ ਜਿੱਤਣੇ ਚਾਹੀਦੇ ਹਨ | ਭਾਈ ਜਸਪਾਲ ਸਿੰਘ ਨੇ ਅੱਗੇ ਦੱਸਿਆ ਹੈ ਕਿ ਗੁਰਦੁਆਰਾ ਹਾਕਮ ਸਿੰਘ, ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਗੁਰਦੁਆਰਾ ਸੰਗਤ ਸਾਹਿਬ, ਗੁਰਦੁਆਰਾ ਅਕਾਲਗੜ੍ਹ ਸਾਹਿਬ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਵਰਕਰ ਪੂਰੇ ਉਤਸ਼ਾਹ ਨਾਲ ਸੇਵਾ ਨਿਭਾ ਰਹੇ ਅਤੇ ਇਸ ਅÏਖੇ ਸਮੇਂ ਦੇ ਵਿਚ ਸੇਵਾ ਜਾਰੀ ਰਹੇਗੀ | ਇਸ ਮੌਕੇ ਭਾਈ ਜਸਪਾਲ ਸਿੰਘ ਤੋਂ ਇਲਾਵਾ ਜੋਗਾ ਸਿੰਘ ਕੁਤਬੇਵਾਲਾ, ਪ੍ਰਦੀਪ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਸੁਖਵਿੰਦਰ ਸਿੰਘ, ਸੁਰਜੀਤ ਸਿੰਘ, ਕੁਲਦੀਪ ਸਿੰਘ, ਪਰਮਿੰਦਰ ਸਿੰਘ, ਬਲਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਵਰਕਰ ਹਾਜ਼ਰ ਸਨ |