ਜ਼ੀਰਾ, 2 ਸਤੰਬਰ (ਪ੍ਰਤਾਪ ਸਿੰਘ ਹੀਰਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੱਖੂ ਦੇ ਪ੍ਰਧਾਨ ਦਲਜੀਤ ਸਿੰਘ ਬੁੱਟਰ ਅਤੇ ਸਾਥੀਆਂ ਵਲੋਂ ਜ਼ੀਰਾ ਸਬ ਡਵੀਜ਼ਨ ਦੇ ਇਲਾਕੇ ਵਿਚ ਹੜ੍ਹ ਮਾਰੇ ਪਿੰਡਾਂ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਹ ਬਸਤੀ ਗਰੀਬ ਵਾਲੀ, ਥਸਤੀ ਰਾਵਾਂਵਾਲੀ, ਸਭਰਾ ਛੋਟੇ, ਆਲੇਵਾਲਾ, ਚਮੜਿਆਂ ਵਾਲੀ ਬਸਤੀ ਆਦਿ ਦਾ ਦੌਰਾ ਕੀਤਾ | ਇਸ ਮੌਕੇ ਪੈ੍ਰੱਸ ਨਾਲ ਗੱਲਬਾਤ ਕਰਦਿਆਂ ਬਲਾਕ ਪ੍ਰਧਾਨ ਨੇ ਦੱਸਿਆ ਕਿ ਪੀੜਤ ਪਰਿਵਾਰ ਬੁਰੇ ਦੌਰ ਵਿਚੋਂ ਲੰਘ ਰਹੇ ਹਨ ਅਤੇ ਵੱਖ-ਵੱਖ ਸਮਾਜ ਸੇਵੀ, ਧਾਰਮਿਕ ਸੰਸਥਾਵਾਂ ਤੋਂ ਇਲਾਵਾ ਰਾਜਨੀਤਿਕ ਲੋਕਾਂ ਵਲੋਂ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ ਪਾਣੀ ਉੱਤਰਨ ਤੋਂ ਬਾਅਦ ਕਿਸਾਨਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਦਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਹਰ ਪੀੜਤ ਲੋਕਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ | ਕਿਸਾਨ ਆਗੂਆਂ ਨੇ ਦੱਸਿਆ ਕਿ ਬਸਤੀ ਗਰੀਬ ਸਿੰਘ ਵਾਲੀ ਦੇ ਕਿਸਾਨ ਅਵਤਾਰ ਸਿੰਘ, ਕਾਰਜ ਸਿੰਘ, ਗੁਰਦਿਆਲ ਸਿੰਘ, ਗੁਰਦੇਵ ਸਿੰਘ, ਗੁਰਮੇਜ ਸਿੰਘ, ਗੁਰਸੇਵਕ ਸਿੰਘ, ਸੁਰਜੀਤ ਸਿੰਘ, ਹਰਦੀਪ ਸਿੰਘ, ਗੁਰਵਿੰਦਰ ਸਿੰਘ, ਸੂਰਤ ਸਿੰਘ, ਹਰਬੰਤ ਸਿੰਘ, ਹਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ, ਹੀਰਾ ਸਿੰਘ, ਸਾਰਜ ਸਿੰਘ, ਗੁਰਮੇਜ ਸਿੰਘ, ਤਰਸੇਮ ਸਿੰਘ, ਜਗਤਾਰ ਸਿੰਘ, ਬੂਟਾ ਸਿੰਘ, ਬਾਬਾ ਲੱਖਾ ਸਿੰਘ, ਕਾਲਾ ਸਾਬਕਾ ਸਰਪੰਚ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਦੀ 1200 ਏਕੜ ਫ਼ਸਲ ਹੜ੍ਹ ਕਾਰਨ ਖ਼ਰਾਬ ਹੋ ਗਈ ਹੈ | ਇਸੇ ਤਰ੍ਹਾਂ ਪਿੰਡ ਅਰਾਜੀ ਸਭਰਾ ਦੇ ਕਿਸਾਨ ਅਨੋਖ ਸਿੰਘ, ਸਤਨਾਮ ਸਿੰਘ, ਦਲਬੀਰਾ ਰਾਮ ਸਾਬਕਾ ਸਰਪੰਚ, ਖਜਾਨ ਸਿੰਘ ਸਾਬਕਾ ਸਰਪੰਚ, ਰਣਜੀਤ ਸਿੰਘ ਸਾਬਕਾ ਸਰਪੰਚ, ਸਤਪਾਲ ਸਿੰਘ, ਜੱਗਾ ਸਿੰਘ, ਦਰਸ਼ਨ ਸਿੰਘ, ਰਣਧੀਰ ਸਿੰਘ, ਗੁਰਮੇਜ ਸਿੰਘ, ਰਣਜੀਤ ਸਿੰਘ, ਭਗਵੰਤ ਸਿੰਘ, ਹਰਬੰਸ ਸਿੰਘ, ਗੁਰਨੇਕ ਸਿੰਘ, ਭਜਨ ਰਾਮ ਅਤੇ ਅੰਗੂਰ ਰਾਮ ਦੀ 1040 ਏਕੜ ਫ਼ਸਲ ਹੜ੍ਹ ਕਾਰਨ ਖ਼ਰਾਬ ਹੋ ਗਈ ਹੈ |