17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਪੰਜਾਬ 'ਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰੀਏ-ਸਰਬਜੀਤ ਕੌਰ ਬਰਾੜ

Ad Position 21
No active advertisement
ਅਜੀਤ ਡੈਸਕ 03-09-2025
ਮੁੱਦਕੀ, 2 ਸਤੰਬਰ (ਭਾਰਤ ਭੂਸ਼ਨ ਅਗਰਵਾਲ)-ਪੰਜਾਬ ਅੰਦਰ ਆਏ ਹੜ੍ਹਾਂ ਨੇ ਜਿੱਥੇ ਭਾਰੀ ਤਬਾਹੀ ਕੀਤੀ ਹੈ, ਉੱਥੇ ਪ੍ਰਭਾਵਿਤ ਇਲਾਕਿਆਂ 'ਚ ਰਹਿ ਰਹੇ ਲੋਕਾਂ ਨੂੰ ਘਰ-ਬਾਰ ਛੱਡ ਕੇ ਦੂਰ ਸੁਰੱਖਿਅਤ ਥਾਵਾਂ 'ਤੇ ਰਾਹਤ ਕੈਂਪਾਂ 'ਚ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਇਨ੍ਹਾਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜਿੱਥੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਪਹੁੰਚ ਰਹੇ ਹਨ, ਉੱਥੇ ਹੀ ਸਾਨੂੰ ਸਭ ਨੂੰ ਪਿੰਡ ਪੱਧਰ 'ਤੇ ਇਨ੍ਹਾਂ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰਨੀ ਚਾਹੀਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਜ਼ਿਲ੍ਹਾ ਮਹਿਲਾ ਵਿੰਗ ਪ੍ਰਧਾਨ ਸਰਬਜੀਤ ਕੌਰ ਬਰਾੜ ਨੇ ਕਰਦਿਆਂ ਕਿਹਾ ਕਿ ਜਿਹੜੇ ਪਿੰਡਾਂ 'ਚ ਹੜ੍ਹਾਂ ਦਾ ਪਾਣੀ ਆਇਆ ਹੈ, ਉੱਥੇ ਮਕਾਨ ਡਿਗ ਪਏ ਹਨ, ਕਈਆਂ ਦੇ ਪਸ਼ੂ ਰੁੜ੍ਹ ਗਏ ਹਨ ਤੇ ਕਈਆਂ ਦਾ ਘਰਾਂ 'ਚ ਰੱਖਿਆ ਰਾਸ਼ਨ ਅਤੇ ਹੋਰ ਸਾਮਾਨ ਇਨ੍ਹਾਂ ਹੜ੍ਹਾਂ ਦੇ ਪਾਣੀ 'ਚ ਰੁੜ੍ਹ ਗਿਆ ਹੈ | ਇਸ ਤੋਂ ਇਲਾਵਾ ਹਜ਼ਾਰਾਂ ਏਕੜ ਜ਼ਮੀਨਾਂ 'ਚ ਖੜ੍ਹੀ ਫ਼ਸਲ ਤਬਾਹ ਹੋ ਗਈ ਹੈ | ਸਰਬਜੀਤ ਕੌਰ ਬਰਾੜ ਨੇ ਕਿਹਾ ਕਿ ਜਦੋਂ ਕਦੇ ਵੀ ਪੰਜਾਬ 'ਤੇ ਕੋਈ ਆਫ਼ਤ ਆਈ ਹੈ, ਉਦੋਂ ਹੀ ਪੰਜਾਬੀ ਭਾਵੇਂ ਕਿਸੇ ਵੀ ਮੁਲਕ 'ਚ ਕਿਉਂ ਨਾ ਹੋਣ, ਸਭ ਤੋਂ ਅੱਗੇ ਹੋ ਕੇ ਮਦਦ ਕਰਦੇ ਹਨ ਅਤੇ ਅੱਜ ਹੜ੍ਹ ਪ੍ਰਭਾਵਿਤ ਲੋਕਾਂ ਲਈ ਬਹੁਤ ਸਾਰਾ ਰਾਸ਼ਨ ਅਤੇ ਪਸ਼ੂਆਂ ਲਈ ਹਰਾ ਚਾਰਾ ਅਤੇ ਹੋਰ ਲੋੜੀਂਦਾ ਸਾਮਾਨ ਪਹੁੰਚ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਇਕਜੁੱਟ ਹੋ ਕੇ ਪੀੜਤ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨਾ ਪਵੇਗਾ, ਜਿਸ ਲਈ ਪਿੰਡ ਪੱਧਰ 'ਤੇ ਪੈਸੇ ਇਕੱਠੇ ਕਰਕੇ ਹੜ੍ਹ ਪੀੜਤਾਂ ਨੂੰ ਪਹੁੰਚਾਈਏ | ਸਰਬਜੀਤ ਕੌਰ ਬਰਾੜ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਆਓ ਸਾਰੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪਣੇ ਕਿਸਾਨ ਭਰਾਵਾਂ ਦੀ ਮਦਦ ਕਰੀਏ ਤਾਂ ਜੋ ਉਹ ਫਿਰ ਤੋਂ ਆਪਣੇ ਪੈਰਾਂ ਸਿਰ ਖੜ੍ਹੇ ਹੋ ਸਕਣ |
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਥਾਵਾਂ ਤੋਂ 13 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮ ਕਾਬੂ ਅਗਲੀ ਖ਼ਬਰ ਬਾਬਾ ਵਡਭਾਗ ਸਿੰਘ ਦੇ ਜਨਮ ਦਿਹਾੜੇ 'ਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਮੁਫਤ ਮੈਡੀਕਲ ਕੈਂਪ ਦਾ ਆਯੋਜਨ
Ad Position 24