17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸਰਕਾਰ ਕਿਸਾਨਾਂ ਦੀ ਫ਼ਸਲੀ ਬੀਮਾ ਯੋਜਨਾ ਤੁਰੰਤ ਲਾਗੂ ਕਰੇ-ਕੁਲਬੀਰ ਜ਼ੀਰਾ

Ad Position 21
No active advertisement
ਅਜੀਤ ਡੈਸਕ 03-09-2025
ਮੱਖੂ, 2 ਸਤੰਬਰ (ਕੁਲਵਿੰਦਰ ਸਿੰਘ ਸੰਧੂ)-ਸਰਕਾਰਾਂ ਦੇ ਯੋਗ ਪ੍ਰਬੰਧ ਨਾ ਹੋਣ ਕਾਰਨ ਪੰਜਾਬ ਦੇ ਲਗਭਗ ਅੱਠ ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿਚ ਆ ਗਏ ਹਨ | ਜਿਸ ਨਾਲ ਪੰਜਾਬ ਦੀ ਕਿਸਾਨੀ ਨੂੰ ਵੱਡੀ ਮਾਰ ਪਈ ਹੈ ਅਤੇ ਵੱਡੇ ਪੱਧਰ 'ਤੇ ਕਿਸਾਨਾਂ ਦੀ ਝੋਨੇ ਅਤੇ ਹਰੇ ਚਾਰੇ ਦੀ ਫ਼ਸਲ ਬੁਰੀ ਤਰ੍ਹਾਂ ਤਬਾਹ ਹੋ ਗਈ ਹੈ ਅਤੇ ਕਿਸਾਨਾਂ ਨੂੰ ਜੋ ਆਰਥਿਕ ਨੁਕਸਾਨ ਹੋਵੇਗਾ ਉਸ ਦਾ ਕੇਂਦਰ ਅਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੈ | ਇਹ ਪ੍ਰਗਟਾਵਾ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਪ੍ਰਧਾਨ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਅਜੀਤ ਪ੍ਰਤੀਨਿਧੀ ਨਾਲ ਫ਼ੋਨ 'ਤੇ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਨਾਲ ਖ਼ਰਾਬ ਹੋਈ ਕਿਸਾਨਾਂ ਦੀ ਝੋਨੇ ਅਤੇ ਦੂਸਰੀਆਂ ਫ਼ਸਲਾਂ ਦਾ 70 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਸਰਕਾਰਾਂ ਫ਼ਸਲੀ ਬੀਮਾ ਯੋਜਨਾ, ਕਿਸਾਨ ਦੇ ਪਰਿਵਾਰ, ਪਸ਼ੂ, ਮਕਾਨ ਆਦਿ ਦੇ ਬੀਮੇ ਯੋਜਨਾ ਸ਼ੁਰੂ ਕਰੇ ਅਤੇ ਬੀਮੇ ਦੀ ਕਿਸ਼ਤ ਸਰਕਾਰ ਅਦਾ ਕਰੇ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤ ਇਲਾਕਿਆਂ 'ਚ ਰਮਿੰਦਰ ਆਵਲਾ ਨੇ ਲੋਕਾਂ ਨੂੰ ਵੰਡੀ ਰਾਹਤ ਸਮੱਗਰੀ ਅਗਲੀ ਖ਼ਬਰ ਵੱਖ-ਵੱਖ ਥਾਵਾਂ ਤੋਂ 13 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮ ਕਾਬੂ
Ad Position 24