ਜ਼ੀਰਾ, 2 ਸਤੰਬਰ (ਪ੍ਰਤਾਪ ਸਿੰਘ ਹੀਰਾ)- ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਜ਼ੀਰਾ ਡਵੀਜ਼ਨ ਵਿਖੇ ਮੀਟਿੰਗ ਕੀਤੀ ਗਈ ਜਿਸ ਵਿਚ ਸਰਕਲ ਆਗੂ ਤੇ ਡਵੀਜ਼ਨ ਆਗੂ ਹਾਜ਼ਰ ਹੋਏ | ਮੀਟਿੰਗ 'ਚ ਜਥੇਬੰਦੀ ਵਲੋਂ ਕੱਚੇ ਕਾਮਿਆਂ ਨੂੰ ਪੱਕਾ ਕਰਵਾਉਣ ਸਬੰਧੀ ਜਾਣੂ ਕਰਵਾਇਆ ਗਿਆ | ਇਸ ਦੌਰਾਨ ਟੈਲੀ ਪਰਫੋਰਮੈਂਸ ਬਿਜ਼ਨਸ ਪੀ.ਐਲ.ਟੀ. ਰਾਹੀਂ ਭਰਤੀ ਹੋਏ ਵੱਖ-ਵੱਖ ਪੋਸਟਾਂ 'ਤੇ ਕੰਮ ਕਰਦੇ ਕਾਮਿਆਂ ਨੂੰ ਯੂਨੀਅਨ ਵਿਚ ਸ਼ਾਮਿਲ ਕੀਤਾ ਗਿਆ | ਜਥੇਬੰਦੀ ਦੇ ਆਗੂਆਂ ਨੇ ਨਵੇਂ ਸ਼ਾਮਿਲ ਹੋਏ ਕਾਮਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਲੋੜ ਪੈਣ 'ਤੇ ਜਥੇਬੰਦੀ ਪੂਰੀ ਤਰ੍ਹਾਂ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੇਗੀ | ਇਸ ਮੌਕੇ ਸਰਕਲ ਪ੍ਰਧਾਨ ਸ਼ੇਰ ਸਿੰਘ, ਵਿਸ਼ਾਲ ਤੇਜੀ, ਡਵੀਜ਼ਨ ਪ੍ਰਧਾਨ ਨਛੱਤਰ ਸਿੰਘ, ਸਬ-ਡਵੀਜ਼ਨ ਪ੍ਰਧਾਨ ਗੁਰਜੰਟ ਸਿੰਘ, ਸ਼ਮਿੰਦਰ ਸਿੰਘ, ਹਰਜਿੰਦਰ ਸਿੰਘ, ਸਾਹਿਲ ਸ਼ਰਮਾ, ਪ੍ਰਦੀਪ ਕੁਮਾਰ ਵਿੱਕੀ, ਅਨਿਲ ਕੁਮਾਰ, ਮੱਖਣ ਸਿੰਘ, ਹਰਪ੍ਰੀਤ ਸਿੰਘ, ਗੁਰਭੇਜ ਸਿੰਘ, ਗੁਰਵਿੰਦਰ ਸਿੰਘ, ਜਸਵੰਤ ਸਿੰਘ, ਗੁਰਜੰਟ ਸਿੰਘ ਆਦਿ ਕਾਮੇ ਹਾਜ਼ਰ ਸਨ |