15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਹਬੀਬ ਕੇ ਬੰਨ੍ਹ ਨੂੰ ਬਚਾਉਣ ਲਈ ਸੰਗਤਾਂ ਦਿਨ ਰਾਤ ਕਰ ਰਹੀਆਂ ਮਿਹਨਤ

Ad Position 21
No active advertisement
ਅਜੀਤ ਡੈਸਕ 04-09-2025
ਫ਼ਿਰੋਜ਼ਪੁਰ, 3 ਸਤੰਬਰ (ਗੁਰਿੰਦਰ ਸਿੰਘ)- ਫਿਰੋਜ਼ਪੁਰ ਤੋਂ ਨੇੜਲੇ ਇਲਾਕੇ ਵਿਚ ਦਰਿਆ ਸਤਲੁਜ ਦੇ ਪਾਣੀ ਦੇ ਵਧਦੇ ਖ਼ਤਰੇ ਦੇ ਚੱਲਦੇ ਹਬੀਬ ਕੇ ਬੰਨ੍ਹ ਨੂੰ ਟੁੱਟਣ ਤੋਂ ਬਚਾਉਣ ਲਈ ਲੋਕਾਂ ਨੇ ਆਪਣੇ ਬਲਬੂਤੇ 'ਤੇ ਇਕ ਵੱਡੀ ਮਿਸਾਲ ਕਾਇਮ ਕੀਤੀ ਹੈ | ਅੱਧੀ ਰਾਤ ਨੂੰ ਵੀ ਹਜ਼ਾਰਾਂ ਦੀ ਗਿਣਤੀ ਵਿਚ ਨੇੜਲੇ ਪਿੰਡਾਂ ਤੋਂ ਆਈਆਂ ਸੰਗਤਾਂ ਨੇ ਬੰਨ੍ਹ ਨੂੰ ਮਜ਼ਬੂਤ ਕਰਨ ਦੀ ਕੰਮ ਵਿਚ ਲੱਗੀਆਂ ਰਹੀਆਂ | ਸਥਾਨਕ ਲੋਕਾਂ ਦੇ ਸਹਿਯੋਗ ਨਾਲ ਦੇਰ ਰਾਤ ਚੱਲ ਰਹੀ ਇਸ ਕਾਰਵਾਈ ਮੌਕੇ ਕੋਈ ਪ੍ਰਸ਼ਾਸਨਿਕ ਅਧਿਕਾਰੀ ਜਾਂ ਕਰਮਚਾਰੀ ਦਿਖਾਈ ਨਹੀਂ ਦਿੱਤਾ, ਫਿਰ ਵੀ ਲੋਕਾਂ ਦਾ ਉਤਸ਼ਾਹ ਦੇਖਣ ਯੋਗ ਸੀ | ਦੂਰੋਂ ਨੇੜਿਉਂ ਲੋਕ ਮਿੱਟੀ ਦੀਆਂ ਭਰੀਆਂ ਬੋਰੀਆਂ ਦੀਆਂ ਵੱਡੀ ਗਿਣਤੀ 'ਚ ਟਰਾਲੀਆਂ ਲੈ ਕੇ ਪਹੁੰਚੇ | ਬੀਤੀ ਰਾਤ ਦਰਿਆ ਸਤਲੁਜ ਵਿਚ ਵਧੇ ਪਾਣੀ ਦੇ ਪੱਧਰ ਤੇ ਤੇਜ਼ ਵਹਾਅ ਨੇ ਹਬੀਬ ਕੇ ਬੰਨ੍ਹ 'ਤੇ ਇਕ ਵਾਰ ਫਿਰ ਸੰਕਟ ਦੀ ਸਥਿਤੀ ਪੈਦਾ ਕਰ ਦਿੱਤੀ | ਲਗਾਤਾਰ ਹੋ ਰਹੀ ਵਰਖਾ ਕਾਰਨ ਦਰਿਆ ਵਿਚ ਪਾਣੀ ਦੇ ਵਧੇ ਪੱਧਰ ਨਾਲ ਬੰਨ੍ਹ 'ਤੇ ਲਾਈਆਂ ਮਿੱਟੀ ਦੀਆਂ ਭਰੀਆਂ ਬੋਰੀਆਂ ਪਾਣੀ ਦੇ ਤੇਜ਼ ਵਹਾਅ ਦੇ ਕਾਰਨ ਰੁੜ੍ਹ ਗਈਆਂ | ਨੇੜਲੇ ਪਿੰਡਾਂ ਤੇ ਫਿਰੋਜ਼ਪੁਰ ਦੇ ਨੇੜਲੇ ਇਲਾਕਿਆਂ ਦੇ ਲੋਕ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਦਿਨ ਰਾਤ ਬੰਨ੍ਹ ਨੂੰ ਬਚਾਉਣ ਲਈ ਮਿਹਨਤ ਕਰ ਰਹੇ ਹਨ | ਸੰਗਤਾਂ ਨੇ ਰਾਤ ਭਰ ਬੋਰੀਆਂ ਭਰਨੀਆਂ ਤੇ ਲਗਾਉਣੀਆਂ ਜਾਰੀ ਰੱਖੀਆਂ ਪਰ ਪਾਣੀ ਦੀ ਤਾਕਤ ਅੱਗੇ ਉਨ੍ਹਾਂ ਦੀ ਮਿਹਨਤ ਫ਼ਿਲਹਾਲ ਅਸਰਦਾਰ ਸਾਬਤ ਨਹੀਂ ਹੋ ਰਹੀ | ਲੋਕਾਂ ਨੇ ਮੰਗ ਕੀਤੀ ਹੈ ਕਿ ਹਰੀਕੇ ਹੈੱਡ ਵਰਕਸ ਤੋਂ ਲਗਾਤਾਰ ਛੱਡੇ ਜਾ ਰਹੇ ਪਾਣੀ ਦੀ ਵਧਦੀ ਮਿਕਦਾਰ ਦੇ ਮੱਦੇਨਜ਼ਰ ਤੁਰੰਤ ਰਾਹਤ ਟੀਮਾਂ ਤੇ ਬੰਨ੍ਹ ਨੂੰ ਮਜ਼ਬੂਤ ਬਣਾਉਣ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ, ਨਹੀਂ ਤਾਂ ਵੱਡਾ ਨੁਕਸਾਨ ਹੋ ਸਕਦਾ ਹੈ |
ਬੰਨ੍ਹ ਨੂੰ ਬਚਾਉਣ ਲਈ ਐੱਨ.ਡੀ.ਆਰ.ਐੱਫ. ਤੇ ਬੀ.ਐੱਸ.ਐੱਫ. ਦੀਆਂ ਟੀਮਾਂ ਵਲੋਂ ਕੰਮ ਕੀਤਾ ਜਾ ਰਿਹਾ - ਡੀ.ਸੀ.
ਇਸ ਸੰਬੰਧੀ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਨੇ ਦੱਸਿਆ ਕਿ ਪਿੰਡ ਹਬੀਬ ਕੇ ਵਿਖੇ ਬੰਨ੍ਹ ਦੀ ਮਜ਼ਬੂਤੀ ਲਈ ਦਿਨ ਰਾਤ ਗੱਟੇ ਲਗਾ ਕੇ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਪਾਣੀ ਦੀ ਰਫ਼ਤਾਰ ਤੇਜ਼ ਹੋਣ 'ਤੇ ਇਸ ਨੂੰ ਨੁਕਸਾਨ ਨਾ ਪਹੁੰਚੇ | ਉਨ੍ਹਾਂ ਨੇ ਦੱਸਿਆ ਕਿ ਰੈਸਕਿਊ ਕਰਨ ਲਈ ਐੱਨ.ਡੀ.ਆਰ.ਐੱਫ. ਤੇ ਬੀ.ਐੱਸ.ਐੱਫ. ਦੀਆਂ ਟੀਮਾਂ ਵਲੋਂ ਕੰਮ ਕੀਤਾ ਜਾ ਰਿਹਾ ਹੈ ਤੇ ਕਿਸੇ ਨੂੰ ਵੀ ਆਪਣੇ ਪੱਧਰ 'ਤੇ ਰੈਸਕਿਊ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ | {
Ad Position 22
No active advertisement
ਪਿਛਲੀ ਖ਼ਬਰ ਸਤਲੁਜ ਦਰਿਆ 'ਚ ਲਗਾਤਾਰ ਵਧ ਰਿਹਾ ਪਾਣੀ ਦਾ ਪੱਧਰ, ਲੋਕਾਂ 'ਚ ਡਰ ਦਾ ਮਾਹੌਲ ਅਗਲੀ ਖ਼ਬਰ ਪਾਣੀ ਦਾ ਪੱਧਰ ਵਧਣ ਕਾਰਨ ਬਲਾਕ ਮੱਖੂ ਦੇ ਮੰਨੂੰ ਮਾਛੀ ਦਾ ਰਿੰਗ ਬੰਨ੍ਹ ਰੁੜਿ੍ਹਆ <br/>
Ad Position 24