16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਵਿਧਾਇਕ ਨਰੇਸ਼ ਕਟਾਰੀਆ ਵਲੋਂ ਮੱਖੂ ਦੇ ਨਾਜ਼ੁਕ ਬੰਨ੍ਹ ਖੰਨਾ, ਚੱਕ ਖੰਨਾ ਤੇ ਲਾਲੂ ਵਾਲਾ ਦਾ ਦੌਰਾ

Ad Position 21
No active advertisement
ਅਜੀਤ ਡੈਸਕ 04-09-2025
ਮੱਖੂ, 3 ਸਤੰਬਰ (ਵਰਿੰਦਰ ਮਨਚੰਦਾ)- ਮੱਖੂ ਨਜ਼ਦੀਕ ਪੈਂਦੇ ਪਿੰਡ ਲਾਲੂ ਵਾਲਾ ਬੰਨ੍ਹ 'ਤੇ ਖੋਰਾ ਲੱਗਣ ਦੀ ਸੰਭਾਵਨਾ ਬਹੁਤ ਜ਼ਿਆਦਾ ਸੀ ਜਿਸ ਦੇ ਚੱਲਦਿਆਂ ਇਲਾਕੇ ਦੀ ਸੰਗਤ ਵਲੋਂ ਇਸ ਜਗ੍ਹਾ 'ਤੇ ਬੋਰੀਆਂ 'ਚ ਮਿੱਟੀ ਭਰ ਕੇ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ | ਇਸ ਦੌਰਾਨ ਮੌਕੇ 'ਤੇ ਪਹੁੰਚੇ ਹਲਕਾ ਵਿਧਾਇਕ ਨਰੇਸ਼ ਕਟਾਰੀਆ, ਬੀ.ਡੀ.ਪੀ.ਓ. ਵਿਜੇ ਵਿਕਰਾਂਤ ਤੇ ਯੂਥ ਆਗੂ ਸ਼ੰਕਰ ਕਟਾਰੀਆ ਵਲੋਂ ਸਥਿਤੀ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਵਲੋਂ 1 ਹਜ਼ਾਰ ਖ਼ਾਲੀ ਗੱਟੇ ਤੇ 200 ਲੀਟਰ ਡੀਜ਼ਲ ਦਿੱਤਾ ਗਿਆ | ਇਸ ਦੌਰਾਨ ਵਿਧਾਇਕ ਤੇ ਬੀ.ਡੀ.ਪੀ.ਓ. ਵਲੋਂ ਪਿੰਡ ਲਾਲੂ ਵਾਲਾ, ਖੰਨਾ, ਚੱਕ ਖੰਨਾ ਦੇ ਲੋਕਾਂ ਦਾ ਹਾਲ-ਚਾਲ ਜਾਣਿਆ ਤੇ ਮੁਸ਼ਕਲਾਂ ਸੁਣੀਆਂ | ਇਸ ਮੌਕੇ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਤੇ ਪੰਥਕ ਮਸਲਿਆਂ ਲਈ ਇਕੱਤਰਤਾ ਜ਼ਰੂਰੀ-ਅਕਾਲੀ ਆਗੂ ਅਗਲੀ ਖ਼ਬਰ ਫ਼ਿਰੋਜ਼ਪੁਰ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਅਕਾਲੀ ਦਲ ਦਾ ਆਪ 'ਤੇ ਨਿਸ਼ਾਨਾ
Ad Position 24