16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਰੋਜ਼ਾਨਾ ਲੋੜਾਂ ਦੀਆਂ ਵਸਤੂਆਂ ਦੇ ਭੰਡਾਰਨ 'ਤੇ ਪਾਬੰਦੀ ਦੇ ਹੁਕਮ ਜਾਰੀ

Ad Position 21
No active advertisement
ਅਜੀਤ ਡੈਸਕ 04-09-2025
ਫ਼ਿਰੋਜ਼ਪੁਰ, 3 ਸਤੰਬਰ (ਸੁਖਵਿੰਦਰ ਸਿੰਘ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਦਮਨਜੀਤ ਸਿੰਘ ਮਾਨ ਪੀ.ਸੀ.ਐੱਸ. ਵਲੋਂ ਜ਼ਰੂਰੀ ਵਸਤੂਆਂ ਐਕਟ, 1955 ਅਤੇ ਬੀ.ਐਨ.ਐਨ.ਐੱਸ. ਐਕਟ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਰੂਰੀ ਵਸਤੂਆਂ ਜਿਵੇਂ ਕਿ ਖਾਣ-ਪੀਣ ਦੀਆਂ ਵਸਤਾਂ, ਦੁੱਧ ਅਤੇ ਡੇਅਰੀ ਪ੍ਰੋਡਕਟ, ਪੈਟਰੋਲ, ਡੀਜ਼ਲ, ਚਾਰਾ ਤੇ ਹੋਰ ਰੋਜ਼ਾਨਾ ਲੋੜਾਂ ਦੀਆਂ ਵਸਤੂਆਂ ਦੇ ਭੰਡਾਰਨ 'ਤੇ ਸਖ਼ਤ ਪਾਬੰਦੀ ਲਗਾਈ ਹੈ | ਉਨ੍ਹਾਂ ਕਿਹਾ ਕਿ ਇਹ ਧਿਆਨ ਵਿਚ ਆਇਆ ਹੈ ਕਿ ਕੁੱਝ ਭੰਡਾਰੀ ਜ਼ਰੂਰੀ ਵਸਤੂਆਂ ਜਿਵੇਂ ਕਿ ਖਾਣ-ਪੀਣ ਦੀਆਂ ਵਸਤਾਂ, ਪੈਟਰੋਲ, ਡੀਜ਼ਲ, ਚਾਰਾ ਅਤੇ ਹੋਰ ਰੋਜ਼ਾਨਾ ਲੋੜਾਂ ਦੀਆਂ ਵਸਤੂਆਂ ਦੀ ਜਮਾਂਖੋਰੀ ਸ਼ਾਮਲ ਹਨ | ਇਹ ਅਨੈਤਿਕ ਅਭਿਆਸ ਨਕਲੀ ਕੀਮਤਾਂ ਵਿਚ ਵਾਧੇ, ਕਾਲਾਬਾਜ਼ਾਰੀ ਅਤੇ ਸਪਲਾਈ ਦੀ ਘਾਟ ਵੱਲ ਲੈ ਜਾ ਰਿਹਾ ਹੈ | ਜਿਸ ਨਾਲ ਆਮ ਜਨਤਾ, ਖ਼ਾਸ ਕਰਕੇ ਸਮਾਜ ਦੇ ਕਮਜ਼ੋਰ ਵਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ | ਜਨਤਕ ਹਿਤਾਂ ਦੀ ਰਾਖੀ ਲਈ ਇਨ੍ਹਾਂ ਜ਼ਰੂਰੀ ਵਸਤਾਂ ਦੀ ਸੁਚਾਰੂ ਉਪਲਬਧਤਾ ਬਣਾਈ ਰੱਖਣ ਲਈ ਕਿਸੇ ਵੀ ਵਿਅਕਤੀ, ਵਪਾਰੀ ਜਾਂ ਇਕਾਈ ਨੂੰ ਜ਼ਰੂਰੀ ਵਸਤੂਆਂ ਦਾ ਭੰਡਾਰ ਕਰਨ ਦੀ ਇਜਾਜ਼ਤ ਨਹੀਂ ਹੈ | ਉਨ੍ਹਾਂ ਕਿਹਾ ਕਿ ਨਾਗਰਿਕ ਜਮਾਂਖੋਰੀ, ਕਾਲਾ ਬਾਜ਼ਾਰੀ, ਜਾਂ ਕੀਮਤਾਂ ਵਿਚ ਹੇਰਾਫੇਰੀ ਦੇ ਕਿਸੇ ਵੀ ਮਾਮਲੇ ਦੀ ਰਿਪੋਰਟ ਸਬੰਧਿਤ ਅਧਿਕਾਰੀਆਂ ਨੂੰ , ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ (ਜ਼ਰੂਰੀ ਵਸਤਾਂ/ਪੈਟਰੋਲ ਡੀਜ਼ਲ/ਆਦਿ ਲਈ) ਹਿਮਾਂਸ਼ੂ ਕੁੱਕੜ ਡੀ.ਐੱਫ.ਐੱਸ.ਸੀ. ਫ਼ਿਰੋਜ਼ਪੁਰ, ਪਸ਼ੂ ਪਾਲਨ ਵਿਭਾਗ (ਪਸ਼ੂ ਪਾਲਨ ਸੇਵਾਵਾਂ ਲਈ) ਹਿਮਾਂਸ਼ੂ ਸਿਆਲ ਡੀ.ਡੀ.ਏ.ਐੱਚ., ਫ਼ਿਰੋਜ਼ਪੁਰ ਮੰਡੀ ਬੋਰਡ (ਮੰਡੀ ਨਾਲ ਸਬੰਧਿਤ ਸਬਜ਼ੀਆਂ ਆਦਿ ਲਈ) ਜਸਮੀਤ ਸਿੰਘ ਡੀ.ਐੱਮ.ਓ., ਫ਼ਿਰੋਜ਼ਪੁਰ ਮਾਰਕਫੈੱਡ ਤੇ ਮਿਲਕਫੈੱਡ (ਪਸ਼ੂਆਂ ਦੇ ਚਾਰੇ ਲਈ), ਦਰਸ਼ਨ ਸਿੰਘ ਡੀ.ਐੱਮ. ਮਾਰਕਫੈੱਡ, ਫ਼ਿਰੋਜ਼ਪੁਰ ਨੂੰ ਕਰ ਸਕਦੇ ਹਨ | ਮਾਮਲੇ ਦੀ ਗੰਭੀਰਤਾ ਨੂੰ ਧਿਆਨ ਵਿਚ ਰੱਖਦੇ ਹੋਏ, ਇਹ ਹੁਕਮ ਇੱਕਤਰਫ਼ਾ ਤੇ ਆਮ ਜਨਤਾ ਨੂੰ ਸੰਬੋਧਨ ਕਰਕੇ ਪਾਸ ਕੀਤਾ ਜਾਂਦਾ ਹੈ | ਕਾਨੂੰਨ ਦੇ ਉਪਬੰਧਾਂ ਅਨੁਸਾਰ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਜ਼ਰੂਰੀ ਵਸਤੂਆਂ ਦੀ ਸੁਚਾਰੂ ਸਪਲਾਈ ਤੇ ਨਿਰਪੱਖ ਵੰਡ ਨੂੰ ਯਕੀਨੀ ਬਣਾਉਣ ਲਈ ਜਨਤਾ ਤੋਂ ਸਹਿਯੋਗ ਦੀ ਮੰਗ ਕੀਤੀ ਜਾਂਦੀ ਹੈ |
Ad Position 22
No active advertisement
ਪਿਛਲੀ ਖ਼ਬਰ ਗਿੱਦੜਪਿੰਡੀ ਪੁਲ ਨੂੰ ਛੂੰਹਦਾ ਹੋਇਆ ਰੇਲਵੇ ਲਾਈਨ ਨਾਲ ਲੱਗਿਆ ਦਰਿਆ ਦਾ ਪਾਣੀ ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਗਾਇਕ ਇੰਦਰਜੀਤ ਨਿੱਕੂ ਤੇ ਯੁੱਧਵੀਰ ਮਾਣਕ
Ad Position 24