16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਗਿੱਦੜਪਿੰਡੀ ਪੁਲ ਨੂੰ ਛੂੰਹਦਾ ਹੋਇਆ ਰੇਲਵੇ ਲਾਈਨ ਨਾਲ ਲੱਗਿਆ ਦਰਿਆ ਦਾ ਪਾਣੀ

Ad Position 21
No active advertisement
ਅਜੀਤ ਡੈਸਕ 04-09-2025
ਮੱਖੂ, 3 ਸਤੰਬਰ (ਵਰਿੰਦਰ ਮਨਚੰਦਾ)- ਪਹਾੜੀ ਇਲਾਕੇ ਸਮੇਤ ਪੰਜਾਬ 'ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਸ਼ ਦੇ ਚੱਲਦਿਆਂ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵੱਧ ਰਿਹਾ ਹੈ ਤੇ ਪੰਜਾਬ ਦੇ ਬਹੁਤ ਸਾਰੇ ਪਿੰਡ ਪਾਣੀ ਦੀ ਮਾਰ ਹੇਠ ਆਏ ਹੋਣ ਕਾਰਨ ਕਿਸਾਨਾਂ ਦੀ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਤੇ ਪਸ਼ੂਆਂ ਦਾ ਹਰਾ ਚਾਰਾ ਖ਼ਰਾਬ ਹੋ ਗਿਆ ਹੈ | ਇਸ ਤੋਂ ਇਲਾਵਾ ਬਹੁਤ ਸਾਰੇ ਲੋਕ ਘਰੋਂ ਬੇਘਰ ਹੋ ਗਏ ਸਨ, ਜਿਸ ਕਾਰਨ ਪਿੰਡਾਂ 'ਚ ਸਥਿਤੀ ਗੰਭੀਰ ਬਣੀ ਹੋਈ ਹੈ | ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਸਤਲੁਜ ਦਰਿਆ 'ਤੇ ਅੰਗਰੇਜ਼ਾਂ ਦੇ ਰਾਜ ਵੇਲੇ ਦਾ ਬਣਿਆ ਹੋਇਆ ਗਿੱਦੜਪਿੰਡੀ ਰੇਲਵੇ ਪੁਲ ਨੂੰ ਛੂੰਹਦਾ ਹੋਇਆ ਸਤਲੁਜ ਦਰਿਆ ਦਾ ਪਾਣੀ ਰੇਲਵੇ ਲਾਈਨ ਨਾਲ ਲੱਗ ਗਿਆ ਜਿਸ ਕਾਰਨ ਰੇਲਵੇ ਵਿਭਾਗ ਵਲੋਂ ਫ਼ਿਰੋਜ਼ਪੁਰ ਤੋਂ ਜਲੰਧਰ ਆਉਣ ਜਾਣ ਵਾਲੀਆਂ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ | ਪੰਜਾਬ ਸਰਕਾਰ ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਰਾਸ਼ਨ, ਪਸ਼ੂਆਂ ਲਈ ਹਰਾ ਚਾਰਾ ਤੇ ਹੋਰ ਸਮੱਗਰੀ ਪਹੁੰਚਾਉਣ ਦਾ ਕੰਮ ਨਿਰੰਤਰ ਜਾਰੀ ਹੈ |
Ad Position 22
No active advertisement
ਪਿਛਲੀ ਖ਼ਬਰ ਰਾਜ ਸਭਾ ਮੈਂਬਰ ਸੰਦੀਪ ਪਾਠਕ ਵਲੋਂ ਮਮਦੋਟ ਬਲਾਕ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਅਗਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਰੋਜ਼ਾਨਾ ਲੋੜਾਂ ਦੀਆਂ ਵਸਤੂਆਂ ਦੇ ਭੰਡਾਰਨ 'ਤੇ ਪਾਬੰਦੀ ਦੇ ਹੁਕਮ ਜਾਰੀ
Ad Position 24