16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਰਾਜ ਸਭਾ ਮੈਂਬਰ ਸੰਦੀਪ ਪਾਠਕ ਵਲੋਂ ਮਮਦੋਟ ਬਲਾਕ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ

Ad Position 21
No active advertisement
ਅਜੀਤ ਡੈਸਕ 04-09-2025
ਮਮਦੋਟ, 3 ਸਤੰਬਰ (ਸੁਖਦੇਵ ਸਿੰਘ ਸੰਗਮ)- ਸੂਬਾ ਸਰਕਾਰ ਵਲੋਂ ਪੀੜਤ ਲੋਕਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਨੂੰ ਚੁਸਤ ਦਰੁਸਤ ਬਣਾਉਣ ਲਈ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਵਲੋਂ ਹਲਕਾ ਵਿਧਾਇਕ ਰਜਨੀਸ਼ ਦਹੀਯਾ ਦੀ ਅਗਵਾਈ ਹੇਠ ਮਮਦੋਟ ਬਲਾਕ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਪਿੰਡ ਦੋਨਾਂ ਤੇਲੂ ਮੱਲ ਤੇ ਮੱਬੋ ਕੇ, ਲੱਖਾ ਸਿੰਘ ਵਾਲਾ ਹਿਠਾੜ ਵਿਖੇ ਦਰਿਆ ਨਾਲ ਪ੍ਰਭਾਵਿਤ ਫ਼ਸਲਾਂ ਵੇਖੀਆਂ ਤੇ ਸਰਹੱਦੀ ਕਿਸਾਨਾਂ ਨਾਲ ਗੱਲਬਾਤ ਕੀਤੀ | ਇਸ ਮੌਕੇ ਕਿਸਾਨਾਂ ਨੇ ਰਾਜ ਸਭਾ ਮੈਂਬਰ ਪਾਠਕ ਤੋਂ ਆਪਣੀਆਂ ਜ਼ਮੀਨਾਂ ਦੇ ਮਾਲਕਾਨਾ ਹੱਕ ਦਿਵਾਉਣ ਤੇ ਦਰਿਆ ਦੇ ਪਾਣੀ ਦੀ ਢਾਹ ਰੋਕਣ ਲਈ ਨੋਚਾਂ ਬਣਾਉਣ ਦੀ ਮੰਗ ਕੀਤੀ ਜਿਸ 'ਤੇ ਰਾਜ ਸਭਾ ਮੈਂਬਰ ਨੇ ਸਾਰਾ ਮਾਮਲਾ ਰਾਜ ਸਭਾ ਵਿਚ ਉਠਾਉਣ ਦਾ ਭਰੋਸਾ ਦਿੱਤਾ | ਜ਼ਿਕਰਯੋਗ ਹੈ ਕਿ ਰਾਜ ਸਭਾ ਮੈਂਬਰ ਸੰਦੀਪ ਪਾਠਕ ਵਲੋਂ ਪਹਿਲਾਂ ਹੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹੜ੍ਹ ਪੀੜਤਾਂ ਲਈ ਪੰਜ ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ | ਇਸ ਮੌਕੇ ਵਿਧਾਇਕ ਹਲਕਾ ਫ਼ਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਯਾ, ਰਣਬੀਰ ਸਿੰਘ ਭੁੱਲਰ ਵਿਧਾਇਕ ਸ਼ਹਿਰੀ, ਫੋਜਾ ਸਿੰਘ ਸਰਾਰੀ ਵਿਧਾਇਕ ਗੁਰੂਹਰਸਹਾਏ, ਚੇਅਰਮੈਨ ਬਲਰਾਜ ਸਿੰਘ ਸੰਧੂ, ਉਪਿੰਦਰ ਸਿੰਘ ਸਿੰਧੀ ਪ੍ਰਧਾਨ ਨਗਰ ਪੰਚਾਇਤ, ਨਿਰਵੈਰ ਸਿੰਘ ਸਿੰਧੀ, ਮੇਜ਼ਰ ਸਿੰਘ ਬੁਰਜੀ, ਨਾਇਬ ਤਹਿਸੀਲਦਾਰ ਅਵਿਨਾਸ਼ ਚੰਦਰ, ਸਰਪੰਚ ਬਲਵਿੰਦਰ ਸਿੰਘ ਲੱਡੂ, ਸੋਨੂੰ ਛੱਪੜ, ਬਲਵੀਰ ਸਿੰਘ ਫੱਤੇ ਵਾਲਾ ਅਤੇ ਸੁਭਾਸ਼ ਬੱਤਾ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਇਕ ਦਿਨ ਦੀ ਤਨਖ਼ਾਹ ਦੇਣ ਦਾ ਫ਼ੈਸਲਾ ਅਗਲੀ ਖ਼ਬਰ ਗਿੱਦੜਪਿੰਡੀ ਪੁਲ ਨੂੰ ਛੂੰਹਦਾ ਹੋਇਆ ਰੇਲਵੇ ਲਾਈਨ ਨਾਲ ਲੱਗਿਆ ਦਰਿਆ ਦਾ ਪਾਣੀ
Ad Position 24