16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਭਾਕਿਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਕਿਸਾਨਾਂ ਦੀਆਂ ਫ਼ਸਲਾਂ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 04-09-2025
ਗੋਲੂ ਕਾ ਮੋੜ, 3 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਹਲਕਾ ਗੁਰੂਹਰਸਹਾਏ ਦੇ ਸਰਹੱਦੀ ਖੇਤਰ ਦੇ ਪਿੰਡ ਚੱਕ ਸਰਕਾਰ ਮੋਜੀ ਬਹਾਦਰ ਕੇ ਵਿਖੇ ਦੀ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਜੋਗਾ ਸਿੰਘ ਭੋਡੀਪੁਰ ਦੀ ਅਗਵਾਈ ਵਿਚ ਫ਼ਸਲਾਂ ਦਾ ਜਾਇਜ਼ਾ ਲਿਆ ਤੇ ਮੁਸ਼ਕਲਾਂ ਸੁਣੀਆਂ ਗਈਆਂ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਹੜ੍ਹਾਂ ਕਾਰਨ ਪ੍ਰਭਾਵਿਤ ਇਲਾਕਿਆਂ 'ਚ ਹਾਲਾਤ ਬਹੁਤ ਗੰਭੀਰ ਹਨ | ਹੜ੍ਹਾਂ ਨਾਲ ਲੋਕਾਂ ਦੇ ਘਰ, ਖੇਤਾਂ ਵਿਚ ਖੜ੍ਹੀਆਂ ਫ਼ਸਲਾਂ ਤੇ ਪਸ਼ੂਆਂ ਤੱਕ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਕਾਰਨ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਪੈਕੇਜ ਦੇਵੇ ਤਾਂ ਵੱਡੀ ਮਦਦ ਮਿਲ ਸਕਦੀ ਹੈ | ਉਨ੍ਹਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਤੁਰੰਤ ਪੀੜਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇ ਤਾਂ ਜੋ ਨੁਕਸਾਨੇ ਘਰਾਂ ਦੇ ਮੁਰੰਮਤ ਤੇ ਖੇਤੀਬਾੜੀ ਨਾਲ ਜੁੜੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਮੰਨੇਵਾਲਾ, ਰਤਨ ਸਿੰਘ ਛਾਂਗਾ ਰਾਏ, ਮਾਸਟਰ ਪੂਰਨ ਚੰਦ, ਸੁਖਵਿੰਦਰ ਸਿੰਘ, ਮਿਲਖਾ ਸਿੰਘ, ਮੁਖਤਿਆਰ ਸਿੰਘ, ਬੱਗੂ ਸਿੰਘ, ਰੇਸ਼ਮ ਸਿੰਘ ਦਰਸ਼ਨ ਸਿੰਘ, ਸ਼ਰਮਾ ਸਿੰਘ ਆਦਿ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਮੀਟਿੰਗ ਕਰਕੇ ਕੀਤੀਆਂ ਵਿਚਾਰਾਂ ਅਗਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਇਕ ਦਿਨ ਦੀ ਤਨਖ਼ਾਹ ਦੇਣ ਦਾ ਫ਼ੈਸਲਾ
Ad Position 24