16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਮੈਡੀਕਲ ਪ੍ਰੈਕਟੀਸ਼ਨਰਾਂ ਨੇ ਮੀਟਿੰਗ ਕਰਕੇ ਕੀਤੀਆਂ ਵਿਚਾਰਾਂ

Ad Position 21
No active advertisement
ਅਜੀਤ ਡੈਸਕ 04-09-2025
ਜ਼ੀਰਾ, 3 ਸਤੰਬਰ (ਰਜਨੀਸ਼ ਕਥੂਰੀਆ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸੰਯੁਕਤ ਪੰਜਾਬ (ਰਜਿ.ਨੰ.295) ਬਲਾਕ ਜ਼ੀਰਾ ਦੀ ਵਿਸ਼ੇਸ਼ ਮੀਟਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਹੋਈ | ਮੀਟਿੰਗ ਵਿੱਚ ਬਲਾਕ ਜ਼ੀਰਾ ਦੇ ਵੱਡੀ ਗਿਣਤੀ ਵਿਚ ਮੈਡੀਕਲ ਪੈ੍ਰਕਟੀਸ਼ਨਰ ਸ਼ਾਮਿਲ ਹੋਏ | ਇਸ ਦੌਰਾਨ ਕੁਦਰਤੀ ਆਫ਼ਤ ਹੜ੍ਹ ਪੀੜਤਾਂ ਨੂੰ ਸੂਬਾ ਪ੍ਰਧਾਨ ਜਸਵਿੰਦਰ ਕਾਲਖ ਅਤੇ ਸੂਬਾ ਕਨਵੀਨਰ ਸਤਬੀਰ ਸਿੰਘ ਮਿਰਜ਼ੇ ਕੇ ਵਲੋਂ ਵੱਖ-ਵੱਖ ਬਲਾਕਾਂ ਦੀਆਂ ਮੈਡੀਕਲ ਟੀਮਾਂ ਬਣਾ ਕੇ ਭੇਜੀ ਜਾ ਰਹੀ ਰਾਹਤ ਸਮਗਰੀ ਲਈ ਉਹਨਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ 'ਤੇ ਹਾਜ਼ਰ ਸਮੂਹ ਪ੍ਰੈਕਟੀਸ਼ਨਰਾਂ ਨੇ ਵੀ ਇਸ ਕੁਦਰਤੀ ਆਫ਼ਤ ਵਿਚ ਆਪਣਾ ਬਣਦਾ ਯੋਗਦਾਨ ਦੇਣ ਦਾ ਫ਼ੈਸਲਾ ਕੀਤਾ | ਇਸ ਦੌਰਾਨ ਸਮੂਹ ਬੁਲਾਰਿਆਂ ਨੇ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਬੰਦ ਪਈ ਰਜਿਸਟ੍ਰੇਸ਼ਨ ਪੰਜਾਬ ਸਰਕਾਰ ਤੋਂ ਮੁੜ ਤੋਂ ਚਾਲੂ ਕਰਨ ਦੀ ਮੰਗ ਕੀਤੀ | ਇਸ ਮੌਕੇ ਚੇਅਰਮੈਨ ਕਰਨਜੀਤ ਸਿੰਘ, ਬਲਾਕ ਪ੍ਰਧਾਨ ਯਾਦਵਿੰਦਰ ਸਿੰਘ, ਮੀਤ ਪ੍ਰਧਾਨ ਬੀਰਾ ਸਿੰਘ, ਖ਼ਜ਼ਾਨਚੀ ਜੋਬਨਪ੍ਰੀਤ ਸਿੰਘ, ਜਨਰਲ ਸਕੱਤਰ ਅੰਗਰੇਜ਼ ਸਿੰਘ ਅਤੇ ਮਨਜੀਤ ਸਿੰਘ ਤਲਵੰਡੀ ਜੱਲੇ ਖਾਂ , ਸੁਖਚੈਨ ਸਿੰਘ, ਅਮਰਨਾਥ ਸਿੰਘ, ਲਵਪ੍ਰੀਤ ਸਿੰਘ,ਮੁਕੇਸ਼ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਪ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਵਿਧਾਇਕਾਂ ਨਾਲ ਹੜ੍ਹ ਪੀੜਤਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਗਲੀ ਖ਼ਬਰ ਭਾਕਿਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਕਿਸਾਨਾਂ ਦੀਆਂ ਫ਼ਸਲਾਂ ਦਾ ਜਾਇਜ਼ਾ
Ad Position 24