16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਆਪ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਵਿਧਾਇਕਾਂ ਨਾਲ ਹੜ੍ਹ ਪੀੜਤਾਂ ਦੀਆਂ ਮੁਸ਼ਕਿਲਾਂ ਸੁਣੀਆਂ

Ad Position 21
No active advertisement
ਅਜੀਤ ਡੈਸਕ 04-09-2025
ਫ਼ਿਰੋਜ਼ਪੁਰ, 3 ਸਤੰਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਦੇ ਸਾਰੇ ਜ਼ਿਲਿ੍ਹਆਂ 'ਚ ਹੜ੍ਹਾਂ ਦੇ ਪਾਣੀ ਨੇ ਵੱਡੀ ਗਿਣਤੀ ਵਿਚ ਪਿੰਡਾਂ ਤੇ ਖੇਤਾਂ ਨੂੰ ਆਪਣੀ ਲਪੇਟ ਵਿਚ ਲਿਆ ਹੋਇਆ ਹੈ, ਜਿਸ ਨਾਲ ਬੇਸ਼ੁਮਾਰ ਪਰਿਵਾਰਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ ਪਰ ਇਨ੍ਹਾਂ ਔਖੇ ਦਿਨਾਂ 'ਚ ਚੜ੍ਹਦੀ ਕਲਾ ਵਿਚ ਰਹਿਣ ਵਾਲੇ ਹਿੰਮਤੀ ਲੋਕ, ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ, ਫੌਜ ਤੇ ਐਨ.ਡੀ.ਆਰ.ਐੱਫ. ਦਿਨ ਰਾਤ ਮੋਰਚੇ 'ਤੇ ਖੜ੍ਹੇ ਹੋ ਕੇ ਸਾਡੇ ਲੋਕਾਂ ਨੂੰ ਬਚਾਉਣ ਤੇ ਪਿੰਡਾਂ ਨੂੰ ਮੁੜ ਸੁਰਜੀਤ ਕਰਨ ਲਈ ਜੁਟੇ ਹੋਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਫ਼ਿਰੋਜ਼ਪੁਰ ਦੇ ਪਿੰਡ ਹਜ਼ਾਰਾ ਸਿੰਘ ਵਾਲਾ, ਗੱਟੀ ਰਾਜੋਕੇ, ਬਾਰੇ ਕੇ ਵਿਖੇ ਬਣੇ ਰਾਹਤ ਕੇਂਦਰ ਦੇ ਨਾਲ ਹੋਰ ਪ੍ਰਭਾਵਿਤ ਪਿੰਡਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਮੌਕੇ ਕੀਤਾ | ਉਨ੍ਹਾਂ ਮੌਕੇ 'ਤੇ ਹੜ੍ਹ ਪ੍ਰਭਾਵਿਤ ਪਿੰਡਾਂ ਦੀ ਮੁੜ ਉਸਾਰੀ ਤੇ ਲੋਕਾਂ ਦੇ ਪੁਨਰਵਾਸ ਲਈ ਐੱਮ.ਪੀ. ਲੈਡਸ ਕੋਟੇ ਵਿਚੋਂ 5 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕੀਤੀ ਗਈ ਹੈ | ਇਸ ਮੌਕੇ ਵਿਧਾਇਕ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਹਲਕਾ ਦਿਹਾਤੀ ਵਿਧਾਇਕ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਗੁਰੂਹਰਸਹਾਏ ਫੌਜ਼ਾ ਸਿੰਘ ਸਰਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਸਾਡਾ ਆਪਣੇ ਲੋਕਾਂ ਨਾਲ ਖੜ੍ਹੇ ਹੋਣਾ ਨਾ ਕੇਵਲ ਜ਼ਿੰਮੇਵਾਰੀ ਹੈ, ਬਲਕਿ ਸਾਡਾ ਫ਼ਰਜ਼ ਤੇ ਧਰਮ ਵੀ ਹੈ | ਉਨ੍ਹਾਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਿਆ ਤੇ ਮੌਕੇ 'ਤੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ | ਮੈਂਬਰ ਪਾਠਕ ਨੇ ਪਿੰਡ ਬਾਰੇ ਕੇ ਵਿਖੇ ਸਕੂਲ 'ਚ ਬਣਾਏ ਗਏ ਰਾਹਤ ਕੈਂਪ ਵਿਚ ਪਹੁੰਚ ਕੇ ਹੜ੍ਹ ਪੀੜਤਾਂ ਦੀਆਂ ਮੁਸ਼ਕਲਾਂ ਸੁਣੀਆਂ | ਇਸ ਮੌਕੇ ਹਰਜਿੰਦਰ ਸਿੰਘ ਘਾਂਗਾ ਵੀ ਸ਼ਮਿੰਦਰ ਖਿੰਡਾ, ਇਕਬਾਲ ਸਿੰਘ, ਬਲਰਾਜ ਸਿੰਘ ਸੰਧੂ ਮਮਦੋਟ, ਨਿਰਵੈਰ ਸਿੰਘ ਸਿੰਧੀ, ਸੁਨੀਲ ਗਰੋਵਰ, ਬਲਰਾਜ ਸਿੰਘ, ਬਲਵਿੰਦਰ ਸਿੰਘ ਲੱਡੂ, ਬਲਵਿੰਦਰ ਸਿੰਘ ਰਾਓਕੇ, ਜਸਵੰਤ ਸਿੰਘ, ਪ੍ਰਕਾਸ਼ ਵੜਵਾਲ ਆਦਿ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 3704 ਅਧਿਆਪਕਾਂ ਵਲੋਂ ਡੀ.ਪੀ.ਆਈ. ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਮੀਟਿੰਗ ਕਰਕੇ ਕੀਤੀਆਂ ਵਿਚਾਰਾਂ
Ad Position 24