16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

3704 ਅਧਿਆਪਕਾਂ ਵਲੋਂ ਡੀ.ਪੀ.ਆਈ. ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 04-09-2025
ਗੁਰੂਹਰਸਹਾਏ, 3 ਸਤੰਬਰ (ਹਰਚਰਨ ਸਿੰਘ ਸੰਧੂ)- ਪਿਛਲੇ ਲੰਮੇ ਸਮੇਂ ਤੋਂ ਪੰਜਾਬ ਪੇਅ ਸਕੇਲ ਹਾਸਲ ਕਰਨ ਲਈ ਕਾਨੂੰਨੀ ਲੜਾਈ ਲੜ ਕੇ ਜਿੱਤ ਪ੍ਰਾਪਤ ਕਰਨ ਦੇ ਬਾਵਜੂਦ ਵੀ ਸਿੱਖਿਆ ਵਿਭਾਗ ਵਲੋਂ ਹਾਲੇ ਤੱਕ ਪੇਅ ਸਕੇਲ ਦੀ ਪੂਰਨ ਤਰ੍ਹਾਂ ਲਾਗੂ ਕਰਨ ਲਈ ਸਪਸ਼ਟ ਪੱਤਰ ਜਾਰੀ ਨਹੀਂ ਕੀਤਾ ਗਿਆ | ਇਸ ਮਾਮਲੇ ਨੂੰ ਲੈ ਕੇ 3704 ਅਧਿਆਪਕਾਂ ਵਲੋਂ ਸੋਮਵਾਰ ਤੋਂ ਡੀ.ਪੀ.ਆਈ. (ਸੀ.ਸੈ.) ਦਫ਼ਤਰ ਸਾਹਮਣੇ ਵੱਡਾ ਵਿਰੋਧ ਪ੍ਰਦਰਸ਼ਨ ਜਾਰੀ ਹੈ | ਸੂਬਾ ਪ੍ਰਧਾਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਲਗਭਗ 2500 ਅਧਿਆਪਕਾਂ ਨੇ ਡੀ.ਪੀ.ਆਈ. ਦਫ਼ਤਰ ਸਾਹਮਣੇ ਪੱਕਾ ਮੋਰਚਾ ਗੱਡ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਾਨੂੰਨੀ ਜਿੱਤ ਤੋਂ ਬਾਅਦ ਵੀ ਅਧਿਆਪਕਾਂ ਨੂੰ ਨਿਆਂ ਨਹੀਂ ਮਿਲ ਰਿਹਾ | ਇਸ ਸੰਬੰਧ ਵਿਚ ਇਹ ਵੀ ਦੱਸਿਆ ਗਿਆ ਕਿ ਸੂਬੇ ਦੇ ਕਰੀਬ 20 ਜ਼ਿਲਿ੍ਹਆਂ 'ਚ 70 ਫ਼ੀਸਦੀ ਅਧਿਆਪਕਾਂ ਦੀ ਤਨਖ਼ਾਹ ਪੰਜਾਬ ਦੇ ਚੱਲ ਰਹੇ ਛੇਵੇਂ ਪੇਅ ਸਕੇਲ ਅਧੀਨ ਜਾਰੀ ਕੀਤੀ ਜਾ ਚੁੱਕੀ ਹੈ ਪਰ ਕੁਝ ਜ਼ਿਲਿ੍ਹਆਂ ਦੇ ਡੀ.ਡੀ.ਓ. ਵਲੋਂ ਸਪੱਸ਼ਟ ਪੱਤਰ ਨਾ ਹੋਣ ਦਾ ਹਵਾਲਾ ਦੇ ਕੇ ਆਪਣਾ ਪੱਲਾ ਝਾੜ ਲਿਆ ਜਾ ਰਿਹਾ ਹੈ | ਹਾਲਾਂਕਿ, ਪ੍ਰਸ਼ਾਸਨ ਵਲੋਂ ਡੀ.ਪੀ.ਆਈ. (ਸੀ.ਸੈ.) ਨਾਲ ਮੀਟਿੰਗ ਵੀ ਕੀਤੀ ਗਈ ਸੀ ਪਰ ਵਿਭਾਗ ਨੇ ਪੂਰਨ ਤੱਥਾਂ ਨੂੰ ਸਵੀਕਾਰ ਕਰਨ ਦੇ ਬਾਵਜੂਦ ਪੱਤਰ ਜਾਰੀ ਕਰਨ ਲਈ ਹੋਰ ਸਮਾਂ ਮੰਗ ਲਿਆ | ਆਗੂ ਜੀਵਨਜੋਤ ਸਿੰਘ ਮਾਨਸਾ, ਜਸਵਿੰਦਰ ਸਿੰਘ ਸ਼ਾਹਪੁਰ, ਦਵਿੰਦਰ ਕੁਮਾਰ ਸੰਗਰੂਰ ਤੇ ਯਾਦਵਿੰਦਰ ਸਿੰਘ ਮੋਗਾ, ਵਿਸ਼ਾਲ ਕੁਮਾਰ ਜਲੰਧਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਲਗਾਤਾਰ ਮੀਟਿੰਗਾਂ ਤੇ ਯਤਨਾਂ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਾ ਹੋਣ ਕਰਕੇ ਹੁਣ ਇਹ ਪੱਕਾ ਮੋਰਚਾ ਲਗਾਇਆ ਗਿਆ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਮੋਰਚਾ ਪੱਤਰ ਜਾਰੀ ਹੋਣ ਤੱਕ ਜਾਰੀ ਰਹੇਗਾ ਤੇ ਜੇਕਰ ਵਿਭਾਗ ਇਸੇ ਤਰ੍ਹਾਂ ਟਾਲਮਟੋਲ ਕਰਦਾ ਰਿਹਾ ਤਾਂ ਇਸ ਦੇ ਗੰਭੀਰ ਨਤੀਜੇ ਨਿਕਲਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਡੀ.ਪੀ.ਆਈ. (ਸੀ.ਸੈ) ਅਤੇ ਪ੍ਰਸ਼ਾਸਨ 'ਤੇ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਬੰਗੜ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ ਹੜ੍ਹ ਪ੍ਰਭਾਵਿਤਾਂ ਲਈ ਲਗਾਇਆ ਵਿਸ਼ੇਸ਼ ਕੈਂਪ ਅਗਲੀ ਖ਼ਬਰ ਆਪ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਵਿਧਾਇਕਾਂ ਨਾਲ ਹੜ੍ਹ ਪੀੜਤਾਂ ਦੀਆਂ ਮੁਸ਼ਕਿਲਾਂ ਸੁਣੀਆਂ
Ad Position 24