16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਬੰਗੜ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ ਹੜ੍ਹ ਪ੍ਰਭਾਵਿਤਾਂ ਲਈ ਲਗਾਇਆ ਵਿਸ਼ੇਸ਼ ਕੈਂਪ

Ad Position 21
No active advertisement
ਅਜੀਤ ਡੈਸਕ 04-09-2025
ਫ਼ਿਰੋਜ਼ਪੁਰ, 3 ਸਤੰਬਰ (ਕੁਲਬੀਰ ਸਿੰਘ ਸੋਢੀ)-ਸਤਲੁਜ ਦਰਿਆ ਵਿਚ ਆਏ ਹੜ੍ਹ ਦੇ ਪਾਣੀ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਵੱਡਾ ਸਰਹੱਦੀ ਖੇਤਰ ਪਾਣੀ ਦੀ ਮਾਰ ਹੇਠ ਆ ਚੁੱਕਿਆ ਹੈ, ਜਿਸ ਨਾਲ ਪਾਣੀ ਵਿਚ ਫਸੇ ਲੋਕਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਸਿਹਤ ਵਿਭਾਗ ਵਲੋਂ ਜਿੱਥੇ ਮੈਡੀਕਲ ਸਹੂਲਤਾਂ ਪਹੁੰਚਾਉਣ ਲਈ ਵੱਧ ਕੋਸ਼ਿਸ਼ ਕੀਤੀ ਜਾ ਰਹੀ ਹੈ ਉੱਥੇ ਪ੍ਰਾਈਵੇਟ ਹਸਪਤਾਲਾਂ ਦੀਆਂ ਟੀਮਾਂ ਵਲੋਂ ਵੀ ਮਾਨਵਤਾ ਦੀ ਸੇਵਾ ਕਰਦੇ ਹੋਏ ਮੈਡੀਕਲ ਕੈਂਪ ਲਗਾ ਕੇ ਪੀੜਤ ਲੋਕਾਂ ਨੂੰ ਫੈਲਣ ਵਾਲੀਆਂ ਭਿਆਨਕ ਬਿਮਾਰੀਆਂ ਤੋਂ ਬਚਾਉਣ ਲਈ ਮੁਫ਼ਤ ਮੈਡੀਕਲ ਕੈਂਪ ਲਗਾ ਕੇ ਸੁਵਿਧਾਵਾਂ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਕਿਉਂਕਿ ਪਾਣੀ ਦੀ ਵੱਡੀ ਮਾਤਰਾ ਹੋ ਕਰਕੇ ਕਈ ਬਿਮਾਰੀਆਂ ਦਾ ਫੈਲਣਾ ਸੰਭਵ ਹੈ | ਇਸਦੇ ਚੱਲਦੇ ਹੜ੍ਹ ਪੀੜਤ ਲੋਕਾਂ ਦੀ ਸਿਹਤ ਦੇ ਮੱਦੇਨਜ਼ਰ ਸ਼ਹਿਰ ਦੇ ਨਾਮਵਰ ਬੰਗੜ ਹਸਪਤਾਲ ਦੇ ਮਾਹਿਰ ਡਾਕਟਰਾਂ ਤੇ ਸਟਾਫ਼ ਦੀ ਟੀਮ ਵਲੋਂ ਪ੍ਰਭਾਵਿਤ ਖੇਤਰਾਂ ਵਿਚ ਮੈਡੀਕਲ ਸੁਵਿਧਾਵਾਂ ਦੇਣ ਲਈ ਮੈਡੀਕਲ ਕੈਂਪ ਲਗਾਏ, ਜਿਸ ਦੌਰਾਨ ਲੋਕਾਂ ਨੂੰ ਮੁਫ਼ਤ ਦਵਾਈਆਂ ਦੇ ਨਾਲ ਉਨ੍ਹਾਂ ਦੇ ਟੈੱਸਟ ਵੀ ਕੀਤੇ | ਇਸ ਮੌਕੇ ਡਾ. ਕੁਲਦੀਪ ਸਿੰਘ ਧੀਰਾ ਪੱਤਰਾ, ਡਾ. ਨਿਸ਼ਾਨ ਸਿੰਘ, ਅਮਨ ਕੁਮਾਰ ਤੇ ਗੁਰਪ੍ਰੀਤ ਸਿੰਘ ਫਾਰਮਾਸਿਸਟ ਵਲੋਂ ਜਿੱਥੇ ਮੈਡੀਕਲ ਸੁਵਿਧਾ ਦਿੱਤੀਆਂ ਗਈਆਂ ਉੱਥੇ ਪੀੜਤਾਂ ਨੂੰ ਰਾਸ਼ਨ ਵੀ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਬਾਦਲ ਵਲੋਂ ਸਰਹੱਦੀ ਖੇਤਰ ਦੇ ਹੜ੍ਹ ਪੀੜਤਾਂ ਨੂੰ ਵੰਡਿਆ ਗਿਆ ਚਾਰਾ ਅਗਲੀ ਖ਼ਬਰ 3704 ਅਧਿਆਪਕਾਂ ਵਲੋਂ ਡੀ.ਪੀ.ਆਈ. ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ
Ad Position 24