16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਅਕਾਲੀ ਦਲ ਬਾਦਲ ਵਲੋਂ ਸਰਹੱਦੀ ਖੇਤਰ ਦੇ ਹੜ੍ਹ ਪੀੜਤਾਂ ਨੂੰ ਵੰਡਿਆ ਗਿਆ ਚਾਰਾ

Ad Position 21
No active advertisement
ਅਜੀਤ ਡੈਸਕ 04-09-2025
ਮਮਦੋਟ, 3 ਸਤੰਬਰ (ਸੁਖਦੇਵ ਸਿੰਘ ਸੰਗਮ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਵਲੋਂ ਸ਼ੁਰੂ ਕੀਤੀ ਗਈ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਸਹਾਇਤਾ ਮੁਹਿੰਮ ਨੂੰ ਅੱਗੇ ਤੋਰਦਿਆਂ ਅੱਜ ਸਰਹੱਦੀ ਖੇਤਰ ਦੇ ਪਿੰਡ ਦੋਨਾਂ ਤੇਲੂ ਮੱਲ, ਮੱਬੋ ਕੇ ਆਦਿ ਵੱਖ-ਵੱਖ ਪਿੰਡਾਂ ਦੇ ਹੜ੍ਹ ਪੀੜਤਾਂ ਨੂੰ ਫਿਰ ਤੋਂ ਰਾਹਤ ਸਮੱਗਰੀ ਭੇਜੀ ਗਈ ਹੈ | ਇਸ ਦੌਰਾਨ ਸਾਬਕਾ ਹਲਕਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਜੋਗਿੰਦਰ ਸਿੰਘ ਜਿੰਦੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪ੍ਰੀਤਮ ਸਿੰਘ ਮਲਸੀਆਂ, ਦਰਸ਼ਨ ਸਿੰਘ ਸ਼ੇਰਖਾਂ ਤੇ ਬਲਵਿੰਦਰ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਪ੍ਰਭਾਵਿਤ ਪਿੰਡਾਂ ਦੇ ਪਸ਼ੂ ਪਾਲਕਾਂ ਨੂੰ ਆਚਾਰ ਦੀਆਂ ਗੱਠਾਂ, ਤੂੜੀ, ਪੀਣ ਵਾਲਾ ਪਾਣੀ ਦੀਆਂ ਇਕ ਦਰਜਨ ਟਰਾਲੀਆਂ ਭੇਜੀਆਂ ਗਈਆਂ | ਜੋਗਿੰਦਰ ਸਿੰਘ ਜਿੰਦੂ ਨੇ ਦੱਸਿਆ ਕਿ ਬੇਸ਼ੱਕ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਲੋੜਾਂ ਪੂਰੀਆਂ ਕਰਨ 'ਚ ਅਸਫਲ ਸਾਬਤ ਹੋਈ ਹੈ ਪਰ ਪੰਜਾਬ ਦੇ ਲੋਕਾਂ ਦੀ ਹਮਾਇਤੀ ਪਾਰਟੀ ਅਕਾਲੀ ਦਲ ਬਾਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਨਿਰੰਤਰ ਸੇਵਾ ਜਾਰੀ ਰੱਖੀ ਹੋਈ ਹੈ | ਇਸ ਮੌਕੇ ਯੂਥ ਕੋਰ ਕਮੇਟੀ ਮੈਂਬਰ ਸੁਰਿੰਦਰ ਸਿੰਘ ਬੱਬੂ, ਸਾਬਕਾ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਟਿੱਬੀ, ਜੋਗਾ ਸਿੰਘ ਮੁਰਕਵਾਲਾ ਕੌਮੀ ਸਲਾਹਕਾਰ, ਹਰਪ੍ਰੀਤ ਸਿੰਘ ਸ਼ੇਰ ਖਾਂ, ਰੋਹਿਤ ਗਿੱਲ, ਜੱਜਬੀਰ ਸਿੰਘ ਸਰਕਲ ਪ੍ਰਧਾਨ, ਮਨਪ੍ਰੀਤ ਸਿੰਘ ਮਮਦੋਟ, ਇੰਦਰਜੀਤ ਸਿੰਘ ਟਿੱਬੀ, ਕਿਸਾਨ ਆਗੂ ਮਹਿੰਦਰ ਵਧਾਵਨ, ਸੁਖਜੀਤ ਸਿੰਘ ਕੜਮਾਂ, ਪ੍ਰਤਾਪ ਸਿੰਘ ਲੱਖੋਂ ਕਿ, ਅਮਰ ਸਿੰਘ, ਗੁਰਪ੍ਰੀਤ ਸਿੰਘ ਕੁੱਲ, ਅਮਰੀਕ ਸਿੰਘ ਜ਼ਿਲ੍ਹਾ ਪ੍ਰਧਾਨ ਭਾਕਿਯੂ ਲੱਖੋਵਾਲ, ਰਜਿੰਦਰ ਸਿੰਘ ਢਿੱਲੋਂ, ਬੂਟਾ ਸਿੰਘ ਭੁੱਲਰ, ਗੁਰਦੇਵ ਸਿੰਘ ਦਰੀਏ ਕੇ, ਬਲਜੀਤ ਸਿੰਘ ਸਿੱਧੂ, ਅਰਸ਼ ਦੋਨਾਂ ਰਹਿਮਤ, ਪ੍ਰਧਾਨ ਸੁਰਿੰਦਰ ਕਾਲਾ, ਸਾਬਕਾ ਸਰਪੰਚ ਅਮਰਜੀਤ ਸਿੰਘ ਭੱਟੀਆਂ ਤੇ ਪ੍ਰਕਾਸ਼ ਸਿੰਘ ਮੁਰਕ ਵਾਲਾ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਨੇ ਮੁੱਖ ਮੰਤਰੀ ਰਾਹਤ ਫ਼ੰਡ ਲਈ ਭੇਜਿਆ ਇਕ ਲੱਖ ਰੁਪਏ ਦਾ ਚੈੱਕ ਅਗਲੀ ਖ਼ਬਰ ਬੰਗੜ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ ਹੜ੍ਹ ਪ੍ਰਭਾਵਿਤਾਂ ਲਈ ਲਗਾਇਆ ਵਿਸ਼ੇਸ਼ ਕੈਂਪ
Ad Position 24