16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਨੇ ਮੁੱਖ ਮੰਤਰੀ ਰਾਹਤ ਫ਼ੰਡ ਲਈ ਭੇਜਿਆ ਇਕ ਲੱਖ ਰੁਪਏ ਦਾ ਚੈੱਕ

Ad Position 21
No active advertisement
ਅਜੀਤ ਡੈਸਕ 04-09-2025
ਫ਼ਿਰੋਜ਼ਪੁਰ, 3 ਸਤੰਬਰ (ਕੁਲਬੀਰ ਸਿੰਘ ਸੋਢੀ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਦਿਹਾਤੀ ਹਲਕੇ ਦਾ ਸਰਹੱਦੀ ਖੇਤਰ ਵੱਡੀ ਮਾਤਰਾ ਵਿਚ ਹੜ੍ਹਾਂ ਦੀ ਮਾਰ ਹੇਠ ਆ ਚੁੱਕਿਆ ਹੈ, ਜਿਸ ਕਰਕੇ ਲੋਕਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਦੇ ਨਾਲ ਹੜ੍ਹ ਪ੍ਰਭਾਵਿਤ ਖੇਤਰ 'ਚ ਲੋਕਾਂ ਨੂੰ ਸੁੱਕਾ ਰਾਸ਼ਨ ਤੇ ਪਸ਼ੂਆਂ ਲਈ ਚਾਰਾ ਨਾ ਮਿਲਣ ਕਰਕੇ ਵੱਡੀ ਮੁਸ਼ਕਲ ਪੇਸ਼ ਆ ਰਹੀ ਹੈ | ਹੜ੍ਹ ਪੀੜਤਾਂ ਦੀ ਮਦਦ ਲਈ ਕੁੱਝ ਦਿਨ ਪਹਿਲਾ ਮੁੱਖ ਮੰਤਰੀ ਪੰਜਾਬ ਨੇ ਸੂਬੇ ਦੇ ਸਮੂਹ ਵਿਧਾਇਕਾਂ ਨੂੰ ਕਿਹਾ ਸੀ ਕਿ ਇਕ ਮਹੀਨੇ ਦੀ ਤਨਖ਼ਾਹ ਮੁੱਖਮੰਤਰੀ ਰਾਹਤ ਫ਼ੰਡ ਲਈ ਦਿੱਤੀ ਜਾਵੇ | ਇਸੇ ਲੜੀ ਦੇ ਚੱਲਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜਨੀਸ਼ ਦਹੀਯਾ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਇਕ ਮਹੀਨੇ ਦੀ ਤਨਖ਼ਾਹ ਸਮੇਤ ਕੁੱਲ ਇਕ ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਰਾਹਤ ਫ਼ੰਡ ਲਈ ਦਿੱਤਾ ਗਿਆ ਹੈ | ਵਿਧਾਇਕ ਦਹੀਯਾ ਨੇ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ 'ਚ ਰਾਹਤ ਮੁਹੱਈਆ ਕਰਵਾਉਣ ਲਈ ਉਨ੍ਹਾਂ ਵਲੋਂ ਇਕ ਮਹੀਨੇ ਦੀ ਤਨਖ਼ਾਹ ਸਮੇਤ ਕੁੱਲ 1 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਰਾਹਤ ਫ਼ੰਡ ਲਈ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਹਮੇਸ਼ਾ ਖੜੇ ਹਨ |
Ad Position 22
No active advertisement
ਪਿਛਲੀ ਖ਼ਬਰ ਚਿੱਟੇ ਦਾ ਸੇਵਨ ਕਰਦੇ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ ਅਗਲੀ ਖ਼ਬਰ ਅਕਾਲੀ ਦਲ ਬਾਦਲ ਵਲੋਂ ਸਰਹੱਦੀ ਖੇਤਰ ਦੇ ਹੜ੍ਹ ਪੀੜਤਾਂ ਨੂੰ ਵੰਡਿਆ ਗਿਆ ਚਾਰਾ
Ad Position 24