16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਪੰਜਾਬ 'ਚ ਪਈ ਹੜ੍ਹਾਂ ਦੀ ਮਾਰ, ਸਰਕਾਰ ਦੀ ਅਣਗਹਿਲੀ ਦਾ ਨਤੀਜਾ- ਇਆਲੀ

Ad Position 21
No active advertisement
ਅਜੀਤ ਡੈਸਕ 04-09-2025
ਮੱਖੂ, 3 ਸਤੰਬਰ (ਕੁਲਵਿੰਦਰ ਸਿੰਘ ਸੰਧੂ/ਵਰਿੰਦਰ ਮਨਚੰਦਾ)- ਸਤਲੁਜ ਮਿਸਲ, ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ, ਸਾਂਝਾ ਮੋਰਚਾ ਜ਼ੀਰਾ ਵਲੋਂ ਨੈਸ਼ਨਲ ਹਾਈਵੇ 54 ਮੱਖੂ ਨਜ਼ਦੀਕ ਬੰਗਾਲੀ ਵਾਲਾ ਪੁਲ ਜੇ.ਜੇ. ਸੰਧੂ ਢਾਬੇ 'ਤੇ ਲਗਾਏ ਰਾਹਤ ਕੈਂਪ 'ਤੇ ਅੱਜ ਮਨਪ੍ਰੀਤ ਸਿੰਘ ਇਆਲੀ ਵਿਧਾਇਕ ਮੁੱਲਾਂਪੁਰ ਦਾਖਾ ਸੀਨੀਅਰ ਅਕਾਲੀ ਆਗੂ ਹੜ੍ਹ ਪੀੜਤ ਪਰਿਵਾਰਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ | ਉਨ੍ਹਾਂ ਨਾਲ ਭਾਈ ਤਰਸੇਮ ਸਿੰਘ ਅਕਾਲੀ ਦਲ ਵਾਰਸ ਪੰਜਾਬ ਦੇ ਅਤੇ ਬੀਬੀ ਸਤਵੰਤ ਕੌਰ ਪੰਥਕ ਕੌਂਸਲ ਦੇ ਚੇਅਰਪਰਸਨ ਵੀ ਹਾਜ਼ਰ ਸਨ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਅਕਾਲੀ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਅੱਜ ਅਸੀਂ ਮੱਖੂ ਇਲਾਕੇ ਵਿਚ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਹੜ੍ਹ ਪੀੜਤ ਪਰਿਵਾਰਾਂ ਲਈ ਰਾਸ਼ਨ ਦੀਆਂ ਕਿੱਟਾਂ, ਤਰਪਾਲਾਂ ਤੇ ਪਸ਼ੂਆਂ ਦਾ ਅਚਾਰ ਲੈ ਕੇ ਪਹੁੰਚੇ ਹਾਂ | ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੇ ਨਾਲ ਸਾਡਾ ਅਕਾਲੀ ਦਲ ਖੜ੍ਹਾ ਹੈ ਅਤੇ ਇਨ੍ਹਾਂ ਦੇ ਹੱਕ ਦੀ ਆਵਾਜ਼ ਅਸੀਂ ਕੰਨੋਂ ਬੋਲੀਆਂ ਸਰਕਾਰਾਂ ਤੱਕ ਪਹਿਚਾਵਾਂਗੇ ਤਾਂ ਜੋ ਇਨ੍ਹਾਂ ਪ੍ਰਭਾਵਿਤ ਪਰਿਵਾਰਾਂ ਦਾ ਜੋ ਹੜ੍ਹਾਂ ਨਾਲ ਵੱਡਾ ਨੁਕਸਾਨ ਹੋਇਆ ਹੈ ਉਸ ਦਾ ਮੁਆਵਜ਼ਾ ਮਿਲ ਸਕੇ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜੇਕਰ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਹੁੰਦੇ ਤਾਂ ਅੱਜ ਪੰਜਾਬ ਹੜ੍ਹਾਂ ਦੀ ਮਾਰ ਤੋਂ ਬਚ ਸਕਦਾ ਸੀ | ਉਨ੍ਹਾਂ ਕਿਹਾ ਕਿ ਅਸੀਂ ਮੱਖੂ ਵਿਚ ਲੱਗੇ ਰਾਹਤ ਕੈਂਪਾਂ ਦੇ ਪ੍ਰਬੰਧਕਾਂ ਦਾ ਧੰਨਵਾਦ ਕਰਦੇ ਹਾਂ ਜੋ ਇਨ੍ਹਾਂ ਹੜ੍ਹ ਪੀੜਤਾਂ ਦੇ ਸਹਿਯੋਗ ਵਿਚ ਦਿਨ ਰਾਤ ਲੱਗੇ ਹੋਏ ਹਨ | ਇਸ ਮੌਕੇ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ, ਸਰਪੰਚ ਹਰਜਿੰਦਰ ਸਿੰਘ ਹਸ਼ਮਤਵਾਲਾ ਇੰਚਾਰਜ ਰਾਹਤ ਕੈਂਪ ਭਾਈ ਅੰਮਿ੍ਤਪਾਲ ਸਿੰਘ ਟੀਮ, ਪ੍ਰਧਾਨ ਅਜੇਪਾਲ ਸਿੰਘ ਬਰਾੜ, ਦਵਿੰਦਰ ਸਿੰਘ ਸੇਖੋਂ ਜਨਰਲ ਸਕੱਤਰ, ਸੁਖਵੰਤ ਸਿੰਘ ਗਿੱਲ, ਲਖਵਿੰਦਰ ਸਿੰਘ ਅਰਾਈਆਂਵਾਲਾ, ਡਾ. ਸੁਖਦੇਵ ਸਿੰਘ ਵਿੰਝੋਕੇ, ਚੇਅਰਮੈਨ ਕਾਬਲ ਸਿੰਘ ਬੂਟੇ ਵਾਲਾ, ਰਮਨ ਬਰਾੜ, ਸਰਪੰਚ ਮਨਜੀਤ ਸਿੰਘ ਦੀਨੇ ਕੇ, ਸੁਖਰਾਮ ਸਿੰਘ ਗਿੱਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਥਾਣੇਦਾਰ ਦੀ ਗੁੰਡਾਗਰਦੀ ਵਿਰੁੱਧ ਥਾਣੇ 'ਚ ਦਿੱਤਾ ਧਰਨਾ ਅਗਲੀ ਖ਼ਬਰ ਚਿੱਟੇ ਦਾ ਸੇਵਨ ਕਰਦੇ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ
Ad Position 24