08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

7 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 05-09-2025

ਤਲਵੰਡੀ ਭਾਈ, 4 ਸਤੰਬਰ (ਰਵਿੰਦਰ ਸਿੰਘ ਬਜਾਜ)- ਨਸ਼ਿਆਂ ਖ਼ਿਲਾਫ਼ ਛੇੜੀ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਦਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ 'ਤੇ ਰਵਾਨਾ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਮਨਦੀਪ ਸਿੰਘ ਉਰਫ਼ ਮੰਨਾ ਹੈਰੋਇਨ ਵੇਚਣ ਦਾ ਆਦੀ ਹੈ, ਜੋ ਹੁਣ ਵੀ ਤਲਵੰਡੀ ਭਾਈ ਨੈਸ਼ਨਲ ਹਾਈਵੇ 54 ਦੀ ਖ਼ਾਲੀ ਪਾਰਕਿੰਗ ਵਿਚ ਬੈਠਾ ਹੈਰੋਇਨ ਵੇਚਣ ਲਈ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ | ਪੁਲਿਸ ਵਲੋਂ ਕਾਰਵਾਈ ਕਰਦਿਆਂ ਮੁਲਜ਼ਮ ਮਨਦੀਪ ਸਿੰਘ ਉਰਫ਼ ਮੰਨਾ ਪੁੱਤਰ ਬਲਵੀਰ ਸਿੰਘ ਵਾਸੀ ਚੋਟੀਆਂ ਕਲ੍ਹਾਂ ਜ਼ਿਲ੍ਹਾ ਮੋਗਾ ਨੂੰ ਕਾਬੂ ਕਰਕੇ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਉਕਤ ਮੁਲਜ਼ਮ ਖ਼ਿਲਾਫ਼ ਥਾਣਾ ਤਲਵੰਡੀ ਭਾਈ ਅੰਦਰ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਡੀ.ਸੀ.ਐੱਮ. ਗਰੁੱਪ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਰਾਜਪਾਲ ਨੂੰ ਸੌਂਪਿਆ 2.50 ਲੱਖ ਰੁਪਏ ਦਾ ਚੈੱਕ <br/> ਅਗਲੀ ਖ਼ਬਰ ਡਾ. ਐੱਸ.ਪੀ. ਓਬਰਾਏ ਵਲੋਂ ਮੱਖੂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ <br/>
Ad Position 24