ਤਲਵੰਡੀ ਭਾਈ, 4 ਸਤੰਬਰ (ਰਵਿੰਦਰ ਸਿੰਘ ਬਜਾਜ)-ਸਰਹੱਦੀ ਖੇਤਰ ਦੇ ਪਿੰਡਾਂ 'ਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਤਲਵੰਡੀ ਭਾਈ ਦੇ ਪ੍ਰਧਾਨ ਬਲਦੇਵ ਸਿੰਘ ਸਰਾਂ, ਜਸਪ੍ਰੀਤ ਕੌਰ ਸੰਧੂ ਅਤੇ ਹੋਰ ਸੇਵਾਦਾਰ ਰਾਹਤ ਸਮੱਗਰੀ ਲੈ ਕੇ ਪਹੁੰਚੇ | ਇਸ ਦੌਰਾਨ ਉਨ੍ਹਾਂ ਪਿੰਡ ਨਿਹਾਲੇ ਵਾਲਾ, ਕਿਲਚਿਆਂ, ਕਾਲੂ ਵਾਲਾ, ਬਾਰੇ ਕੇ ਵਿਖੇ ਪਸ਼ੂਆਂ ਵਾਸਤੇ ਫੀਡ ਦੀ ਟਰਾਲੀ, ਰਾਸ਼ਨ, ਪਾਣੀ, ਰਸ, ਬਿਸਕੁਟ ਵੰਡੇ ਗਏ | ਇਸ ਮੌਕੇ ਉਨ੍ਹਾਂ ਪੰਜਾਬ ਦੇ ਹਾਲਾਤ 'ਤੇ ਡੂੰਘੀ ਚਿੰਤਾ ਜ਼ਾਹਿਰ ਕੀਤਾ ਅਤੇ ਕਿਹਾ ਕਿ ਇਹ ਪੰਜਾਬ ਲਈ ਮੁਸ਼ਕਿਲ ਘੜੀ ਹੈ ਪਰ ਪੰਜਾਬੀ ਆਪਸੀ ਇਕਜੁੱਟਤਾ ਨਾਲ ਹਰ ਮੁਸੀਬਤ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਪ੍ਰਭਾਵਿਤ ਕਿਸਾਨਾਂ ਦੀ ਮਦਦ ਕਰਨ | ਇਸ ਮੌਕੇ ਗੁਰਪ੍ਰੀਤ ਸਿੰਘ ਸਰਾਂ, ਕਰਮਪ੍ਰੀਤ ਸਿੰਘ ਸਰਾਂ, ਦਸਨਾਮ ਸਿੰਘ ਸੰਧੂ, ਮਨਦੀਪ ਸਿੰਘ ਗਿੱਲ, ਗੁਰਜੋਤ ਸਿੰਘ ਧੰਜਲ, ਅੰਮਿ੍ਤਪਾਲ ਸਿੰਘ ਜੋਸਨ ਆਦਿ ਹਾਜ਼ਰ ਸਨ |