08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਡੀ.ਐੱਸ.ਐੱਸ. ਹਸਪਤਾਲ ਦੇ ਮਾਹਿਰ ਡਾਕਟਰ ਤੇ ਸਟਾਫ਼ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਦਾ ਚੈੱਕਅਪ <br/>

Ad Position 21
No active advertisement
ਪੀੜਤ ਲੋਕਾਂ ਦੀ ਜਾਂਚ ਤੇ ਦਵਾਈਆਂ ਦੇਣ ਲਈ ਐਂਬੂਲੈਂਸ ਨੂੰ ਰਵਾਨਾ ਕਰਨ ਸਮੇਂ ਡੀ.ਐੱਸ.ਐੱਸ. ਹਸਪਤਾਲ ਦੇ ਮਾਹਿਰ ਡਾਕਟਰ ਦਮਨਪ੍ਰੀਤ ਸਿੰਘ ਸਾਹਨੀ ਤੇ ਹਾਜ਼ਰ ਸਟਾਫ਼ | ਅਜੀਤ ਤਸਵੀਰ <br/> 05-09-2025
ਫ਼ਿਰੋਜ਼ਪੁਰ, 4 ਸਤੰਬਰ (ਕੁਲਬੀਰ ਸਿੰਘ ਸੋਢੀ)- ਕਰੀਬ ਪਿਛਲੇ 15 ਦਿਨ ਤੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਰਹੱਦੀ ਖੇਤਰ ਨੇੜਲੇ ਪਿੰਡ ਸਤਲੁਜ ਦਰਿਆ ਵਿਚ ਆਏ ਹੜ੍ਹ ਦੇ ਪਾਣੀ ਨਾਲ ਘਿਰੇ ਹੋਏ ਹਨ | ਜਿਸ ਨਾਲ ਸਰਹੱਦੀ ਵਾਸੀਆਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਲੋਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਜਿੱਥੇ ਸਿਹਤ ਵਿਭਾਗ ਵਲੋਂ ਮੈਡੀਕਲ ਕੈਂਪ ਲਗਾ ਕੇ ਸਹੂਲਤਾਂ ਪਹੰੁਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉੱਥੇ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਤੇ ਸਟਾਫ਼ ਵਲੋਂ ਮਾਨਵਤਾ ਦੀ ਸੇਵਾ ਨੂੰ ਪਹਿਲ ਦਿੰਦੇ ਹੋਏ ਮੈਡੀਕਲ ਸੁਵਿਧਾਵਾਂ ਦੇਣ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਕਿ ਪੀੜਤ ਲੋਕ ਫੈਲਣ ਵਾਲੀਆਂ ਭਿਆਨਕ ਬਿਮਾਰੀਆਂ ਤੋਂ ਬਚ ਸਕਣ | ਇਸੇ ਮਕਸਦ ਨਾਲ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਦੀ ਤੰਦਰੁਸਤੀ ਨੂੰ ਧਿਆਨ ਵਿਚ ਰੱਖਦੇ ਹੋਏ ਛਾਉਣੀ ਦੇ ਨਾਮਵਰ ਡੀ.ਐੱਸ.ਐੱਸ. ਹਸਪਤਾਲ ਦੇ ਮਾਲਕ ਤੇ ਮਾਹਿਰ ਡਾ. ਦਮਨਪ੍ਰੀਤ ਸਿੰਘ ਸਾਹਨੀ ਵਲੋਂ ਵਿਸ਼ੇਸ਼ ਟੀਮ ਨੂੰ ਪ੍ਰਭਾਵਿਤ ਖੇਤਰਾਂ ਵਿਚ ਮੈਡੀਕਲ ਸੁਵਿਧਾਵਾਂ ਦੇਣ ਲਈ ਭੇਜਿਆ ਗਿਆ ਸੀ | ਡਾ.ਸਾਹਨੀ ਨੇ ਦੱਸਿਆ ਕਿ ਟੀਮ ਵਲੋਂ ਜਿੱਥੇ ਲੋਕਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਉੱਥੇ ਲੋਕਾਂ ਦੇ ਟੈੱਸਟ ਕਰਕੇ ਉਨ੍ਹਾਂ ਨੂੰ ਭਿਆਨਕ ਬਿਮਾਰੀਆਂ ਤੋਂ ਬਚਾਓ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ਨਰਸਿੰਗ ਸਟਾਫ਼ ਅੰਜੂ, ਸਿਮਰਨ, ਫਾਰਮਾਸਿਸਟ ਗੌਰਵ, ਐਂਬੂਲੈਂਸ ਚਾਲਕ ਸੰਨੀ ਵਲੋਂ ਮੈਡੀਕਲ ਸੁਵਿਧਾਵਾਂ ਦੇਣ ਦੇ ਨਾਲ ਪੀੜਤਾਂ ਨੂੰ ਰਾਸ਼ਨ ਵੀ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਆਪ ਦੇ ਜ਼ਿਲ੍ਹਾ ਯੂਥ ਪ੍ਰਧਾਨ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਟੀਮ ਸਮੇਤ ਕਰ ਰਹੇ ਨੇ ਸਹਾਇਤਾ <br/> ਅਗਲੀ ਖ਼ਬਰ ਪੰਜਾਬ ਸਰਕਾਰ ਗਿਰਦਾਵਰੀ ਕਰਵਾਏ ਬਿਨਾਂ ਕਿਸਾਨਾਂ ਨੂੰ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਵੇ-ਰਾਣਾ ਸੋਢੀ <br/>
Ad Position 24