ਗੁਰੂਹਰਸਹਾਏ, 4 ਸਤੰਬਰ (ਕਪਿਲ ਕੰਧਾਰੀ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ ਤੇ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਸੁਣੀਆਂ ਗਈਆਂ | ਲੋਕਾਂ ਨੂੰ ਸੁੱਕਾ ਰਾਸ਼ਨ, ਪਸ਼ੂਆਂ ਲਈ ਫੀਡ ਤੇ ਮੱਕੀ ਦਾ ਆਚਾਰ ਆਦਿ ਵੰਡਿਆ ਗਿਆ | ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਗੁਰੂਹਰਸਹਾਏ ਦੇ ਨਾਲ ਲਗਦੇ ਪਿੰਡ ਗਜਨੀਵਾਲਾ ਦਾ ਦੌਰਾ ਕੀਤਾ ਗਿਆ ਜਿੱਥੇ ਉਨ੍ਹਾਂ ਵਲੋਂ ਲੋਕਾਂ ਨੂੰ ਪਸ਼ੂਆਂ ਲਈ 200 ਕੁਇੰਟਲ ਆਚਾਰ ਵੰਡਿਆ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿਚ ਸੀਨੀਅਰ ਭਾਜਪਾ ਆਗੂ ਅਤੇ ਵਰਕਰ ਵੀ ਹਾਜ਼ਰ ਸਨ |