08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਤੇ ਬਲਾਕ ਫ਼ਿਰੋਜ਼ਪੁਰ ਦੇ ਆਗੂਆਂ ਦੀ ਅਹਿਮ ਬੈਠਕ <br/>

Ad Position 21
No active advertisement
ਬੈਠਕ ਦੌਰਾਨ ਹਾਜ਼ਰ ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਤੇ ਬਲਾਕ ਫ਼ਿਰੋਜ਼ਪੁਰ ਦੇ ਅਹੁਦੇਦਾਰ ਅਤੇ ਮੈਂਬਰ | ਅਜੀਤ ਤਸਵੀਰ <br/> 05-09-2025
ਫ਼ਿਰੋਜ਼ਪੁਰ, 4 ਸਤੰਬਰ (ਕੁਲਬੀਰ ਸਿੰਘ ਸੋਢੀ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਅਤੇ ਬਲਾਕ ਫ਼ਿਰੋਜ਼ਪੁਰ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਅਹਿਮ ਬੈਠਕ ਮੀਤ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਵਿਚ ਗੁਰਦਵਾਰਾ ਸਾਰਾਗੜ੍ਹੀ ਸਾਹਿਬ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਖਹਿਰਾ, ਜੋਗਾ ਸਿੰਘ ਜ਼ਿਲ੍ਹਾ ਕਮੇਟੀ ਮੈਂਬਰ ਤੇ ਗੁਰਮੇਲ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਬੈਠਕ ਦੌਰਾਨ ਕਿਸਾਨੀ ਮਸਲਿਆਂ ਦੇ ਹੱਲ ਸੰਬੰਧੀ ਵਿਚਾਰ ਵਟਾਂਦਰਾ ਕਰਨ ਪਿੱਛੋਂ ਬਲਾਕ ਫ਼ਿਰੋਜ਼ਪੁਰ ਦੇ ਪ੍ਰਧਾਨ ਪ੍ਰਕਾਸ਼ ਸਿੰਘ ਦੀਆਂ ਜਥੇਬੰਦੀ ਨਿਯਮਾਂ ਦੇ ਉਲਟ ਕਾਰਜ ਕਰਨ ਸਬੰਧੀ ਮਾਮਲੇ ਵਿਚ ਗੱਲਬਾਤ ਕੀਤੀ ਗਈ | ਬੈਠਕ 'ਚ ਸਾਰਿਆਂ ਅਹੁਦੇਦਾਰਾਂ ਅਤੇ ਮੈਂਬਰਾਂ ਦੇ ਵਿਚਾਰ ਲੈਣ ਪਿੱਛੋਂ ਆਗੂਆਂ ਨੇ ਫ਼ੈਸਲਾ ਲਿਆ ਕਿ ਬਲਾਕ ਫ਼ਿਰੋਜ਼ਪੁਰ ਦਾ ਪ੍ਰਧਾਨ ਪ੍ਰਕਾਸ਼ ਸਿੰਘ ਜੋ ਜਥੇਬੰਦੀ ਨਿਯਮਾਂ ਦੇ ਉਲਟ ਕਾਰਜ ਕਰ ਰਿਹਾ ਹੈ, ਨੂੰ ਜ਼ਿਲ੍ਹਾ ਕਮੇਟੀ ਦੇ ਫ਼ੈਸਲੇ ਅਨੁਸਾਰ ਬਲਾਕ ਪ੍ਰਧਾਨ ਦੇ ਅਹੁਦੇ ਤੋਂ ਹਟਾਇਆ ਜਾਂਦਾ ਹੈ | ਇਸ ਮੌਕੇ ਇਕਾਈ ਪ੍ਰਧਾਨ ਅਵਤਾਰ ਸਿੰਘ ਮਠਾੜੂ, ਇਕਾਈ ਪ੍ਰਧਾਨ ਗੁਰਜੀਤ ਸਿੰਘ, ਇਕਾਈ ਪ੍ਰਧਾਨ ਦਲੀਪ ਸਿੰਘ, ਤਰਸੇਮ ਸਿੰਘ ਭਾਵੜਾ, ਹਰਵਿੰਦਰ ਸਿੰਘ, ਸਰਪੰਚ ਜਰਨੈਲ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਬਲਦੇਵ ਸਿੰਘ ਜ਼ਿਲ੍ਹਾ ਕਮੇਟੀ ਮੈਂਬਰ, ਬਲਵਿੰਦਰ ਸਿੰਘ, ਮਲਕੀਤ ਸਿੰਘ, ਜ਼ਿਲ੍ਹਾ ਮੁੱਖ ਸਕੱਤਰ ਗੁਰਬੰਸ ਸਿੰਘ, ਨਸੀਬ ਸਿੰਘ, ਸੁਰਜੀਤ ਸਿੰਘ, ਜੋਗਿੰਦਰ ਸਿੰਘ, ਮੇਜਰ ਸਿੰਘ, ਬਲਜੀਤ ਸਿੰਘ, ਪਰਮਜੀਤ ਸਿੰਘ ਤੇ ਪੈੱ੍ਰਸ ਸਕੱਤਰ ਗੁਰਕੀਰਤਨ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੇਖੋਂ ਤੇ ਹੀਰੋ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ <br/> ਅਗਲੀ ਖ਼ਬਰ ਹੜ੍ਹਾਂ ਦੀ ਰੋਕਥਾਮ 'ਚ ਲੱਗੇ ਵਾਹਨਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਡੀਜ਼ਲ ਸੇਵਾ ਵੀ ਸ਼ੁਰੂ <br/>
Ad Position 24