ਫ਼ਿਰੋਜ਼ਪੁਰ, 4 ਸਤੰਬਰ (ਕੁਲਬੀਰ ਸਿੰਘ ਸੋਢੀ)- ਸੰਸਥਾ ਮਯੰਕ ਫਾਊਾਡੇਸ਼ਨ ਜੋ ਸਮਾਜ ਸੇਵਾ, ਸਿੱਖਿਆ, ਵਾਤਾਵਰਨ ਤੇ ਸਿਹਤ ਜਾਗਰੂਕਤਾ ਦੇ ਖੇਤਰ 'ਚ ਲਗਾਤਾਰ ਕਾਰਜ ਕਰ ਰਹੀ ਹੈ ਅਤੇ ਹੁਣ ਆਈ ਕੁਦਰਤੀ ਆਫ਼ਤ ਰਾਹਤ ਕਾਰਜਾਂ ਨੂੰ ਤੇਜ਼ ਕਰਨ ਲਈ ਆਪਣੀਆਂ ਸੇਵਾਵਾਂ ਨੂੰ ਸਮਰਪਿਤ ਕੀਤਾ ਹੋਇਆ ਹੈ | ਇਸੇ ਲੜੀ ਦੇ ਚੱਲਦੇ ਫਾਊਾਡੇਸ਼ਨ ਦੀ ਟੀਮ ਵਲੋਂ ਪ੍ਰਭਾਵਿਤ ਖੇਤਰਾਂ 'ਚ ਪਹੰੁਚ ਕੇ ਲੋੜਵੰਦਾਂ ਨੂੰ ਰਾਹਤ ਸਮਗਰੀ ਦੇ ਨਾਲ ਦਵਾਈਆਂ ਅਤੇ ਹੋਰ ਜ਼ਰੂਰੀ ਵਸਤੂਆਂ ਮੁਹੱਈਆ ਕਾਰਵਾਈਆਂ ਜਾ ਰਹੀਆਂ ਹਨ | ਸੰਸਥਾ ਦੇ ਆਗੂ ਨੇ ਜਾਣਕਾਰੀ ਸਾਂਝੀ ਕੀਤੀ ਕਿ ਪ੍ਰਭਾਵਿਤ ਪਰਿਵਾਰਾਂ ਲਈ ਪੀਣ ਯੋਗ ਸਾਫ਼ ਪਾਣੀ ਪ੍ਰਦਾਨ ਕਰਨਾ, ਤਾਂ ਜੋ ਜਲ-ਜਨਿਤ ਬਿਮਾਰੀਆਂ ਤੋਂ ਬਚਾਅ ਹੋ ਸਕੇ, ਪਸ਼ੂਆਂ ਲਈ ਚੋਕਰ ਤੇ ਚਾਰਾ ਪ੍ਰਦਾਨ ਕਰਨਾ ਤਾਂ ਕਿ ਪੇਂਡੂ ਖੇਤਰਾਂ ਵਿਚ ਕਿਸਾਨ ਆਪਣੇ ਪਸ਼ੂ-ਧਨ ਨੂੰ ਬਚਾ ਸਕਣ ਦੇ ਨਾਲ ਮੁੱਢਲੀਆਂ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ | ਇਸ ਦੇ ਨਾਲ ਮਯੰਕ ਫਾਊਾਡੇਸ਼ਨ ਦੇ ਅਹੁਦੇਦਾਰਾਂ ਵਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਜਦ ਹੜ੍ਹ ਦਾ ਪਾਣੀ ਘਟੇਗਾ ਤਾਂ ਪ੍ਰਭਾਵਿਤ ਖੇਤਰਾਂ ਵਿਚ ਲਗਾਤਾਰ ਮੁਫ਼ਤ ਮੈਡੀਕਲ ਕੈਂਪ ਲਗਾ ਕੇ ਪੀੜਤ ਨੂੰ ਸਿਹਤ ਸੁਵਿਧਾਵਾਂ ਦਿੱਤੀਆਂ ਜਾਣਗੀਆਂ ਤਾਂ ਕਿ ਕਿ ਹੜ੍ਹ ਤੋਂ ਬਾਅਦ ਫੈਲਣ ਵਾਲੀਆਂ ਮਹਾਂਮਾਰੀਆਂ ਵਰਗੀਆਂ ਸਥਿਤੀਆਂ ਨਾਲ ਸਮੇਂ 'ਤੇ ਨਿਪਟਿਆ ਜਾ ਸਕੇ |