ਜ਼ੀਰਾ,4 ਸਤੰਬਰ (ਰਜਨੀਸ਼ ਕਥੂਰੀਆ)- ਭਾਰਤੀ ਕਿਸਾਨ ਤੇ ਯੂਨੀਅਨ ਲੱਖੋਵਾਲ ਦੇ ਅਹੁਦੇਦਾਰਾਂ ਵਲੋਂ ਹੜ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਗਿਆ | ਇਸ ਸਬੰਧ ਵਿਚ ਗੱਲਬਾਤ ਕਰਦਿਆਂ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਕਿਰਨਪਾਲ ਸਿੰਘ ਸੋਢੀਵਾਲਾ ਤੇ ਹਰਦਿਆਲ ਸਿੰਘ ਅਲੀਪੁਰ ਤੋਂ ਇਲਾਵਾ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਸੁਖਮੰਦਰ ਸਿੰਘ ਸ਼ੂਸ਼ਕ ਨੇ ਦੱਸਿਆ ਕਿ ਹੜ ਪ੍ਰਭਾਵਿਤ ਇਲਾਕੇ ਵਿਚ ਕੀਤੇ ਗਏ ਦੌਰੇ ਦੇ ਦੌਰਾਨ ਵੇਖਣ ਵਿਚ ਆਇਆ ਹੈ ਕਿ ਅਨੇਕਾਂ ਕਿਸਾਨਾਂ ਦੀ ਫਸਲ ਘਰ ਤੇ ਮੋਟਰਾਂ ਬਿਲਕੁਲ ਤਬਾਹ ਹੋ ਗਈਆਂ ਹਨ | ਪੰਜਾਬ ਸਰਕਾਰ ਵਲੋਂ ਪੀੜਿਤ ਕਿਸਾਨਾਂ ਦੀ ਬਾਂਹ ਫੜਨ ਲਈ ਕੋਈ ਵੀ ਪ੍ਰਬੰਧ ਨਹੀਂ ਕੀਤਾ ਗਿਆ ਤੇ ਪੰਜਾਬ ਦੇ ਲੋਕ ਆਪਣੇ ਪੱਧਰ 'ਤੇ ਹੀ ਬੰਨ੍ਹਾਂ ਦੀ ਮਜ਼ਬੂਤੀ ਕਰਨ ਤੇ ਲੱਗੇ ਹੋਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਈ ਵੀ ਰਾਹਤ ਕੈਂਪ ਨਹੀਂ ਲਗਾਇਆ ਗਿਆ ਤੇ ਪ੍ਰਭਾਵਿਤ ਪਿੰਡਾਂ ਵਿਚ ਲੋਕ, ਲੰਗਰ ਤੋਂ ਇਲਾਵਾ ਪਸ਼ੂਆਂ ਵਾਸਤੇ ਚਾਰਾ ਲੈ ਕੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਮਾਂ ਰਹਿੰਦਿਆਂ ਬੰਨ੍ਹਾਂ ਨੂੰ ਮਜ਼ਬੂਤ ਕਰਨਾ ਚਾਹੀਦਾ ਸੀ | ਉਨ੍ਹਾਂ ਕਿਹਾ ਕਿ ਹੁਣ ਸਰਕਾਰ ਤੁਰੰਤ 70 ਹਜ਼ਾਰ ਰੁਪਏ ਪ੍ਰਤੀ ਏਕੜ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇ | ਇਸ ਮੌਕੇ ਕਿਰਨਪਾਲ ਸਿੰਘ ਸੋਢੀਵਾਲਾ ਤੇ ਹਰਦਿਆਲ ਸਿੰਘ ਅਲੀਪੁਰ ਮੀਤ ਪ੍ਰਧਾਨ ਪੰਜਾਬ, ਸੁਖਮੰਦਰ ਸਿੰਘ ਸ਼ੂਸ਼ਕ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ, ਜਲੌਰ ਸਿੰਘ ਮਣਕਿਆਂਵਾਲੀ, ਦਲਜੀਤ ਸਿੰਘ ਬੁੱਟਰ ਬਲਾਕ ਪ੍ਰਧਾਨ ਮੱਖੂ, ਨਿਰਮਲ ਸਿੰਘ, ਚਮਕੌਰ ਸਿੰਘ ਮਨਸੂਰਦੇਵਾ ਬਲਾਕ ਪ੍ਰਧਾਨ ਜ਼ੀਰਾ, ਗੁਰਪ੍ਰੀਤ ਸਿੰਘ, ਨਛੱਤਰ ਸਿੰਘ ਮਣਕਿਆਂਵਾਲੀ, ਡਾ. ਸਰਬਨ ਸਿੰਘ ਬਲਾਕ ਪ੍ਰਧਾਨ ਮੱਲਾਂਵਾਲਾ, ਜੱਗਾ ਸਿੰਘ ਬਹਿਕਾਂ ਤੇ ਬਲਵੰਤ ਸਿੰਘ ਬਹਿਕਾਂ ਆਦਿ ਹਾਜ਼ਰ ਸਨ |