15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਫ਼ਿਰੋਜ਼ਪੁਰ ਦੇ 102 ਹੜ੍ਹ ਪ੍ਰਭਾਵਿਤ ਪਿੰਡਾਂ 'ਚ 29 ਹਜ਼ਾਰ ਲੋਕ ਹੋਏ ਪ੍ਰਭਾਵਿਤ-ਡੀ.ਸੀ. <br/>

Ad Position 21
No active advertisement
ਅਜੀਤ ਡੈਸਕ 06-09-2025
ਫ਼ਿਰੋਜ਼ਪੁਰ, 5 ਸਤੰਬਰ (ਗੁਰਿੰਦਰ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ, ਸਮਾਜ ਸੇਵੀ ਸੰਸਥਾਵਾਂ ਅਤੇ ਪਿੰਡ ਵਾਸੀਆਂ ਵਲੋਂ ਲਗਾਤਾਰ ਬੰਨ੍ਹਾਂ ਦੀ ਮਜ਼ਬੂਤੀ, ਹੜ੍ਹ ਪੀੜਤਾਂ ਲਈ ਰਾਸ਼ਨ ਸਮਗਰੀ ਅਤੇ ਹੋਰ ਰਾਹਤ ਕਾਰਜ ਲਗਾਤਾਰ ਕੀਤੇ ਜਾ ਰਹੇ ਹਨ | ਪਿਛਲੇ ਖੇਤਰਾਂ ਵਿਚ ਬਾਰਸ਼ ਦੇ ਵਿਚ ਕੁੱਝ ਕਮੀ ਆਈ ਹੈ ਇਸ ਦੇ ਚੱਲਦੇ ਪਿੱਛੋਂ ਪਾਣੀ ਦੀ ਮਾਤਰਾ ਕੁੱਝ ਘੱਟ ਹੋਣ ਦੀ ਉਮੀਦ ਹੈ | ਫ਼ਿਲਹਾਲ ਦਰਿਆਵਾਂ ਵਿਚੋਂ ਪਾਣੀ ਆਪਣੀ ਰਫ਼ਤਾਰ ਦੇ ਨਾਲ ਨਿਕਲ ਰਿਹਾ ਹੈ | ਅੱਜ ਭਾਰਤ ਸਰਕਾਰ ਦੀ ਟੀਮ ਵਲੋਂ ਵੀ ਜਾਇਜ਼ਾ ਲਿਆ ਗਿਆ ਹੈ | ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕਿਹਾ ਕਿ ਬੰਨ੍ਹਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ, ਜਿੱਥੇ ਕਿਤੇ ਬੰਨ੍ਹ ਕਮਜ਼ੋਰ ਹੋਣ ਦੀ ਸੰਭਾਵਨਾ ਹੋ ਰਹੀ ਹੈ ਉੱਥੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਿੱਟੀ ਦੇ ਗੱਟੇ ਤੇ ਹੋਰ ਸਾਧਨਾਂ ਰਾਹੀਂ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਜਿੱਥੇ ਕਿਤੇ ਵੀ ਕੋਈ ਰਾਸ਼ਨ, ਪਾਣੀ ਜਾਂ ਕੋਈ ਵੀ ਹੋਰ ਵਸਤੂ ਦੀ ਲੋੜ ਹੁੰਦੀ ਹੈ ਉਹ ਵੀ ਪਹੁੰਚਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਜਾਰੀ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਕੋਸ਼ਿਸ਼ ਹੈ ਕਿ ਪਾਣੀ ਵਿਚ ਫਸੇ ਵੱਧ ਤੋਂ ਵੱਧ ਪਿੰਡ ਵਾਸੀਆਂ ਨੂੰ ਬਣਾਏ ਗਏ ਰਾਹਤ ਕੇਂਦਰਾਂ ਵਿਚ ਲਿਆਂਦਾ ਜਾਵੇ | ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਦਾ ਵੀ ਵੱਡਾ ਰੋਲ ਵੇਖਣ ਨੂੰ ਮਿਲਿਆ ਹੈ ਤੇ ਉਨ੍ਹਾਂ ਦੇ ਸਹਿਯੋਗ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਰਾਹਤ ਕੰਮ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਦੇ 102 ਤੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ 29 ਹਜ਼ਾਰ ਦੇ ਕਰੀਬ ਲੋਕ ਪ੍ਰਭਾਵਿਤ ਹੋਏ ਹਨ | ਉਨ੍ਹਾਂ ਹੜ੍ਹ ਦੇ ਪਾਣੀ ਵਿਚ ਫਸੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦਿੰਦੇ ਹੋਏ ਸੁਰੱਖਿਅਤ ਥਾਵਾਂ 'ਤੇ ਆਉਣ ਲਈ ਕਿਹਾ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਅੱਠ ਰਾਹਤ ਕੇਂਦਰ ਕਾਰਜਸ਼ੀਲ ਹਨ ਤੇ ਹਰੇਕ ਪ੍ਰਕਾਰ ਦੀਆਂ ਲੋੜੀਂਦੀਆਂ ਸਹੂਲਤਾਂ ਉਪਲਬਧ ਹਨ | ਹੜ੍ਹ ਪ੍ਰਭਾਵਿਤਾਂ ਲਈ ਸੁੱਕਾ ਰਾਸ਼ਨ, ਭੋਜਨ, ਪੀਣ ਵਾਲਾ ਪਾਣੀ ਆਦਿ ਸਮੇਤ ਹੋਰ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ |

Ad Position 22
No active advertisement
ਪਿਛਲੀ ਖ਼ਬਰ 6 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ ਅਗਲੀ ਖ਼ਬਰ ਗੁਰੂ ਨਾਨਕ ਗਰਲਜ਼ ਕਾਲਜ ਵਿਖੇ 'ਅਧਿਆਪਨ ਸਿਖਲਾਈ ਸਮੱਗਰੀ ਤੇ ਲੇਖ ਲਿਖਣ ਦੇ ਮੁਕਾਬਲੇ' ਵਿਸ਼ੇ 'ਤੇ ਦੋ ਰੋਜ਼ਾ ਵਰਕਸ਼ਾਪ...
Ad Position 24