15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੜ੍ਹ ਕਾਰਨ ਸਰਹੱਦ ਦੀ ਸੁਰੱਖਿਆ ਖ਼ਤਰੇ 'ਚ, ਸੁਰੱਖਿਆ ਏਜੰਸੀਆਂ ਨੇ ਚੌਕਸੀ ਵਧਾਈ <br/>

Ad Position 21
No active advertisement
ਅਜੀਤ ਡੈਸਕ 06-09-2025
ਫ਼ਿਰੋਜ਼ਪੁਰ, 5 ਸਤੰਬਰ (ਗੁਰਿੰਦਰ ਸਿੰਘ)- ਪਿਛਲੇ ਕੁਝ ਦਿਨਾਂ ਤੋਂ ਪਏ ਭਾਰੀ ਮੀਂਹ ਕਾਰਨ ਪੰਜਾਬ ਦੇ ਕਈ ਸਰਹੱਦੀ ਇਲਾਕਿਆਂ 'ਚ ਹੜ੍ਹ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ | ਹੜ੍ਹ ਕਾਰਨ ਨਾ ਸਿਰਫ਼ ਕਈ ਪਿੰਡ ਪਾਣੀ 'ਚ ਡੁੱਬ ਗਏ ਹਨ, ਸਗੋਂ ਭਾਰਤ-ਪਾਕਿਸਤਾਨ ਸਰਹੱਦ 'ਤੇ ਲੱਗੀ ਤਾਰਬੰਦੀ ਵੀ ਕਈ ਥਾਵਾਂ 'ਤੇ ਪਾਣੀ 'ਚ ਸਮਾ ਗਈ ਹੈ | ਇਹ ਸਥਿਤੀ ਸਿਰਫ਼ ਇਨਸਾਨੀ ਜਾਨੋ ਮਾਲ ਲਈ ਹੀ ਨਹੀਂ, ਸਗੋਂ ਦੇਸ਼ ਦੀ ਅੰਤਰਰਾਸ਼ਟਰੀ ਸੁਰੱਖਿਆ ਲਈ ਵੀ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ | ਇਲਾਕੇ ਦੇ ਕਿਸਾਨਾਂ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਪਾਣੀ ਦੀਆਂ ਲਹਿਰਾਂ ਨੇ ਤਾਰਬੰਦੀ ਨੂੰ ਢੱਕ ਲਿਆ ਹੈ, ਜਿਸ ਨਾਲ ਸਰਹੱਦੀ ਨਿਗਰਾਨੀ ਵਿਚ ਵੱਡੀ ਕਮੀ ਆਈ ਹੈ | ਇਨ੍ਹਾਂ ਹਾਲਾਤ 'ਚ ਨਸ਼ਾ ਤਸਕਰਾਂ, ਹਥਿਆਰਾਂ ਦੇ ਸਮਗਲਰਾਂ ਅਤੇ ਹੋਰ ਗ਼ੈਰ-ਕਾਨੂੰਨੀ ਤੱਤਾਂ ਵਲੋਂ ਸਰਹੱਦ ਪਾਰ ਕਰਨ ਜਾਂ ਨਸ਼ਾ ਭੇਜਣ ਦੇ ਖ਼ਤਰੇ ਵਧ ਗਏ ਹਨ | ਸੁਰੱਖਿਆ ਏਜੰਸੀਆਂ ਵਲੋਂ ਹਾਲਾਤ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ, ਬੀ.ਐੱਸ.ਐੱਫ਼. ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਹੋਰ ਸੰਸਾਧਨ ਤਾਇਨਾਤ ਕਰ ਦਿੱਤੇ ਗਏ ਹਨ ਪਰ ਭਾਰੀ ਪਾਣੀ ਕਾਰਨ ਰੋਜ਼ਾਨਾ ਗਸ਼ਤ 'ਚ ਮੁਸ਼ਕਿਲਾਂ ਆ ਰਹੀਆਂ ਹਨ | ਡਰੋਨ ਤੇ ਹੋਰ ਤਕਨੀਕੀ ਸਾਧਨਾਂ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ ਪਰ ਜ਼ਮੀਨੀ ਪੱਧਰ 'ਤੇ ਹੜ੍ਹ ਨੇ ਚੁਨੌਤੀਆਂ ਖੜੀਆਂ ਕਰ ਦਿੱਤੀਆਂ ਹਨ | ਬੀਤੇ ਦਿਨੀਂ ਬੀ.ਐੱਸ.ਐੱਫ. ਵਲੋਂ ਪੰਜਾਬ ਪੁਲਿਸ ਨਾਲ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਹੜ੍ਹਾਂ ਦਾ ਫ਼ਾਇਦਾ ਉਠਾ ਕੇ ਹੈਰੋਇਨ ਸਪਲਾਈ ਕਰਨ ਜਾਂਦੇ ਸਰਹੱਦੀ ਪਿੰਡ ਦੇ ਇਕ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 7 ਕਿੱਲੋ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਸੀ | ਸਰਹੱਦ ਦੀ ਇਸ ਸਥਿਤੀ ਨੂੰ ਦੇਖਦੇ ਹੋਏ ਸਥਾਨਕ ਲੋਕਾਂ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਕੇਂਦਰ ਤੇ ਰਾਜ ਸਰਕਾਰਾਂ ਵਲੋਂ ਤੁਰੰਤ ਕਾਰਵਾਈ ਕਰਦਿਆਂ ਜਿੱਥੇ ਸਰਹੱਦ ਦੀ ਸੁਰੱਖਿਆ ਮਜ਼ਬੂਤ ਕੀਤੀ ਜਾਵੇ ਉੱਥੇ ਹੀ ਦੂਜੇ ਪਾਸੇ ਪੀੜਤ ਲੋਕਾਂ ਲਈ ਰਾਹਤ ਲੈ ਕੇ ਆਉਣ ਵਾਲੀਆਂ ਯੋਜਨਾਵਾਂ ਨੂੰ ਜਲਦੀ ਲਾਗੂ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਅੱਧੀ ਰਾਤ ਨੂੰ ਰਾਜਾ ਵੜਿੰਗ ਨੇ ਰੁਕਨੇ ਵਾਲੇ ਬੰਨ੍ਹ ਦਾ ਕੀਤਾ ਦੌਰਾ <br/> ਅਗਲੀ ਖ਼ਬਰ ਭਾਰਤ-ਪਾਕਿਸਤਾਨ ਸਰਹੱਦ ਪਾਣੀ 'ਚ ਡੁੱਬੀ <br/>
Ad Position 24