15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਅੱਧੀ ਰਾਤ ਨੂੰ ਰਾਜਾ ਵੜਿੰਗ ਨੇ ਰੁਕਨੇ ਵਾਲੇ ਬੰਨ੍ਹ ਦਾ ਕੀਤਾ ਦੌਰਾ <br/>

Ad Position 21
No active advertisement
ਅਜੀਤ ਡੈਸਕ 06-09-2025
ਮੱਖੂ, 5 ਸਤੰਬਰ (ਕੁਲਵਿੰਦਰ ਸਿੰਘ ਸੰਧੂ)- ਕਾਂਗਰਸ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸਾਬਕਾ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਨਾਲ ਲੈ ਕੇ ਬਲਾਕ ਮੱਖੂ ਦੇ ਪਿੰਡ ਰੁਕਨੇ ਵਾਲਾ 'ਤੇ ਪ੍ਰਭਾਵਿਤ ਬੰਨ੍ਹ ਦਾ ਅੱਧੀ ਰਾਤ ਨੂੰ ਦੌਰਾ ਕੀਤਾ ਗਿਆ | ਇਹ ਦੌਰਾਨ ਰਾਜਾ ਵੜਿੰਗ ਵਲੋਂ ਪ੍ਰਭਾਵਿਤ ਬੰਨ੍ਹ ਨੂੰ ਬਚਾਉਣ ਲਈ ਆਪਣਾ ਸਹਿਯੋਗ ਦੇ ਰਹੇ ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਸਾਡੇ ਪੰਜਾਬ ਦੇ ਨੌਜਵਾਨਾਂ ਦੀ ਬਦੌਲਤ ਹੀ ਇਸ ਵਾਰ ਹੜ੍ਹਾਂ ਦੀ ਮਾਰ ਹੇਠ ਆਏ ਪ੍ਰਭਾਵਿਤ ਪਰਿਵਾਰਾਂ ਨੂੰ ਸੁਰੱਖਿਅਤ ਜਗ੍ਹਾ 'ਤੇ ਪਹੁੰਚਾ ਕੇ ਉਨ੍ਹਾਂ ਲਈ ਰਾਹਤ ਸਮੱਗਰੀ ਦਾ ਪ੍ਰਬੰਧ ਕੀਤਾ ਗਿਆ | ਹਲਕਾ ਵਿਧਾਨ ਸਭਾ ਜ਼ੀਰਾ ਧੁੱਸੀ ਬੰਨ੍ਹ ਦੇ ਨਜ਼ਦੀਕ ਪੈਂਦੇ ਪਿੰਡਾਂ ਦਾ ਨੁਕਸਾਨ ਹੋਣੋ ਵੀ ਇਨ੍ਹਾਂ ਨੌਜਵਾਨਾਂ ਦੇ ਯਤਨਾਂ ਸਦਕਾ ਟੱਲ ਗਿਆ ਕਿਉਂਕਿ ਇਹ ਦਿਨ ਰਾਤ ਬਗੈਰ ਕਿਸੇ ਸਵਾਰਥ ਦੇ ਸਮਾਜ ਸੇਵਾ 'ਚ ਜੁਟੇ ਹੋਏ ਹਨ | ਉਨ੍ਹਾਂ ਕਿਹਾ ਕਿ ਮੈਂ ਨੌਜਵਾਨਾਂ ਨੂੰ ਭਰੋਸਾ ਦਿਵਾਉਂਦਾ ਹੈ ਕਿ ਧੁੱਸੀ ਬੰਨ੍ਹਾਂ ਨੂੰ ਪੱਕੇ ਕਰਨ ਦੇ ਮਸਲੇ ਨੂੰ ਮੈਂ ਲੋਕ ਸਭਾ ਉਠਾਵਾਂਗੇ | ਉਨ੍ਹਾਂ ਕਿਹਾ ਕਿ ਮੇਰਾ ਛੋਟਾ ਭਰਾ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦਿਨ ਰਾਤ ਦੀ ਪ੍ਰਵਾਹ ਕੀਤੇ ਬਗੈਰ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਜਾ ਕੇ ਰਾਹਤ ਕਾਰਜਾਂ 'ਚ ਆਪਣਾ ਸਹਿਯੋਗ ਕਰ ਰਿਹਾ ਹੈ | ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਪ੍ਰਧਾਨ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਕਿਹਾ ਕਿ ਮੇਰੇ ਵਲੋਂ ਜਿੰਨਾ ਵੀ ਹੋ ਸਕਿਆ ਮੈਂ ਇਹਨਾਂ ਪ੍ਰਭਾਵਿਤ ਪਰਿਵਾਰਾਂ ਦਾ ਸਹਿਯੋਗ ਕਰਾਂਗਾ ਤੇ ਸਮੂਹ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕਰਦਾ ਹਾਂ ਕਿ ਇਸ ਮੁਸੀਬਤ ਦੀ ਘੜੀ ਵਿਚ ਅਸੀਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦਾ ਸਹਿਯੋਗ ਕਰੀਏ | ਉਨ੍ਹਾਂ ਨੇ ਪੰਜਾਬ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਸਾਡੇ ਨੌਜਵਾਨਾਂ ਜੋਸ਼ ਭਰਿਆ |

Ad Position 22
No active advertisement
ਪਿਛਲੀ ਖ਼ਬਰ ਪ੍ਰਕਿਰਤੀ ਕਲੱਬ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ ਅਗਲੀ ਖ਼ਬਰ ਹੜ੍ਹ ਕਾਰਨ ਸਰਹੱਦ ਦੀ ਸੁਰੱਖਿਆ ਖ਼ਤਰੇ 'ਚ, ਸੁਰੱਖਿਆ ਏਜੰਸੀਆਂ ਨੇ ਚੌਕਸੀ ਵਧਾਈ <br/>
Ad Position 24