15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 06-09-2025
ਮੁੱਦਕੀ, 5 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਬਾਬਾ ਵਡਭਾਗ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਮੁੱਦਕੀ ਦੇ ਮੇਨ ਬਾਜ਼ਾਰ, ਨੇੜੇ ਬਾਸੀਆਂ ਵਾਲੀ ਗਲੀ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਸੇਵਾਦਾਰ ਬਾਬਾ ਰਾਮਪਾਲ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਸਹਿਜ ਪਾਠ ਦੇ ਭੋਗ ਸਵੇਰੇ 11 ਵਜੇ ਪਾਏ ਗਏ | ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਮਹਿਲਾ ਵਿੰਗ ਦੇ ਪ੍ਰਧਾਨ ਸਰਬਜੀਤ ਕੌਰ ਬਰਾੜ ਐਮ.ਸੀ. ਮੁੱਦਕੀ, ਅਮਰਦੀਪ ਸਿੰਘ ਆਸ਼ੂ ਬੰਗੜ ਹਲਕਾ ਇੰਚਾਰਜ ਕਾਂਗਰਸ, ਗੁਰਮੀਤ ਸਿੰਘ ਬਰਾੜ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੁੱਦਕੀ, ਸੁਖਵਿੰਦਰ ਸਿੰਘ ਕਾਕਾ ਬਰਾੜ ਸਾਬਕਾ ਚੇਅਰਮੈਨ, ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ, ਦੁਰਗਾ ਭਜਨ ਮੰਡਲੀ ਦੇ ਸਰਪ੍ਰਸਤ ਪ੍ਰਦੀਪ ਅਹੂਜਾ, ਪ੍ਰਧਾਨ ਜਸਪ੍ਰੀਤ ਸਿੰਘ ਰਾਜੂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਸਰਬਜੀਤ ਕੌਰ ਬਰਾੜ ਐਮ.ਸੀ. ਮੁੱਦਕੀ ਨੇ ਕਿਹਾ ਕਿ ਸਾਰਿਆਂ ਨੂੰ ਅਜਿਹੇ ਪੋ੍ਰਗਰਾਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ | ਸਮਾਗਮ ਸਮਾਪਤੀ 'ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਦੱਸਣਯੋਗ ਹੈ ਕਿ ਸੱਚਖੰਡ ਵਾਸੀ ਬੀਬੀ ਮਾਇਆ ਦੇਵੀ ਜੋ ਕਿ ਇਸ ਮੰਦਰ 'ਚ ਪਹਿਲਾਂ ਮੁੱਖ ਸੇਵਾਦਾਰ ਸਨ ਤੇ ਦੁਰਗਾ ਭਜਨ ਮੰਡਲੀ ਦੇ ਸਰਪ੍ਰਸਤ ਪ੍ਰਦੀਪ ਕੁਮਾਰ ਪੱਪੂ ਅਹੂਜਾ ਦੇ ਮਾਤਾ ਸਨ | ਇਸ ਮੌਕੇ ਇੰਦਰਜੀਤ ਸਿੰਘ ਮਾਹਲਾ, ਸੁਖਜੀਤ ਸਿੰਘ ਪੱਪੂ ਅਹੂਜਾ, ਹੈਪੀ, ਜਤਿੰਦਰ ਸਿੰਘ ਘਾਲੀ ਐਮ.ਸੀ., ਕਾਲਾ, ਜਰਨੈਲ ਸਿੰਘ, ਮੱਖਣ ਸਿੰਘ, ਬਲਜੀਤ ਸਾਗਰ, ਪ੍ਰੀਤ ਮਨਚੰਦਾ, ਸੰਜੀਵ ਬਾਂਸਲ, ਜੱਸੀ ਮਨਚੰਦਾ, ਅਵਤਾਰ ਮਨਚੰਦਾ, ਪਵਨ ਗੋਇਲ, ਗੁਰਨਾਮ ਸਿੰਘ ਚੰਦੜ੍ਹ, ਜੱਜ, ਬਲਜੀਤ ਸਿੰਘ ਸੇਖੋਂ, ਨਿਰਮਲ ਸਿੰਘ ਭੈਲ, ਗੁਰਪ੍ਰੀਤ ਸਿੰਘ ਬਾਸੀ, ਆਤਮਾ ਸਿੰਘ, ਰਿੰਕੂ ਮਾਹਲਾ, ਪਿ੍ਤਪਾਲ ਸਿੰਘ ਮਾਹਲਾ ਆਦਿ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ <br/> ਅਗਲੀ ਖ਼ਬਰ ਪ੍ਰਕਿਰਤੀ ਕਲੱਬ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ
Ad Position 24