15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਕੇਂਦਰ ਤੇ ਸੂਬਾ ਸਰਕਾਰ ਹੜ੍ਹਾਂ ਕਾਰਨ ਹੋਏ ਖ਼ਰਾਬੇ ਦਾ ਜਲਦ ਮੁਆਵਜ਼ਾ ਕਰੇ ਰਿਲੀਜ਼-ਸਾਰਜ ਸਿੰਘ <br/>

Ad Position 21
No active advertisement
ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰਾਸ਼ਨ ਵੰਡਣ ਸਮੇਂ ਭਾਰਤੀ ਕਿਸਾਨ ਯੂਨੀਅਨ ਬੰਬ ਦੇ ਸੂਬਾ ਪ੍ਰਧਾਨ ਸਾਰਜ ਸਿੰਘ ਬੰਬ ਅਤੇ ਉਨ੍ਹਾਂ ਦੇ ਸਾਥੀ | <br/> 06-09-2025
ਮੱਖੂ, 5 ਸਤੰਬਰ (ਵਰਿੰਦਰ ਮਨਚੰਦਾ)- ਮੱਖੂ ਨੇੜੇ ਸਤਲੁਜ ਦਰਿਆ ਦੇ ਕੰਢੇ ਵੱਸਦੇ ਪਿੰਡਾਂ ਨੂੰ ਵੱਡਾ ਖਤਰਾ ਬਣਿਆ ਹੋਇਆ ਹੈ | ਇਸੇ ਦੇ ਚੱਲਦਿਆਂ ਲੋਕਾਂ ਦੀ ਮਦਦ ਲਈ ਭਾਰਤੀ ਕਿਸਾਨ ਯੂਨੀਅਨ ਬੰਬ ਦੇ ਸੂਬਾ ਪ੍ਰਧਾਨ ਸਾਰਜ ਸਿੰਘ ਬੰਬ ਤੇ ਸਾਥੀਆਂ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਾਰ ਲੈਂਦਿਆਂ ਘਰ-ਘਰ ਸੁੱਕਾ ਰਾਸ਼ਨ ਪਹੁੰਚਾਇਆ ਗਿਆ | ਯੂਨੀਅਨ ਦੇ ਸੂਬਾ ਪ੍ਰਧਾਨ ਸਾਰਜ ਸਿੰਘ ਬੰਬ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਤੇ ਹੜ੍ਹ ਪੀੜਤਾਂ ਦੀ ਪੰਜਾਬ ਸਰਕਾਰ ਬਾਂਹ ਨਹੀਂ ਫੜ ਰਹੀ ਤੇ ਪ੍ਰਸ਼ਾਸਨ ਵੀ ਕੋਈ ਢੁਕਵਾਂ ਪ੍ਰਬੰਧ ਨਹੀਂ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਵੇਂ ਸਤਲੁਜ ਦਰਿਆ ਦੇ ਨਾਲ ਸਬੰਧਿਤ ਡਰੇਨ ਵਿਭਾਗ ਦੇ ਮੁਲਾਜ਼ਮਾਂ ਦੀ ਦਿਨ-ਰਾਤ ਮਿਹਨਤ ਤੇ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਬੰਨ੍ਹਾਂ ਦੀ ਮਜ਼ਬੂਤੀ ਲਈ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਰੱਬ ਨਾ ਕਰੇ, ਜੇਕਰ ਕੋਈ ਵੀ ਬੰਨ੍ਹ ਟੁੱਟਦਾ ਹੈ ਤਾਂ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਤੇ ਪਿੰਡਾਂ ਦਾ ਵੱਡੇ ਪੱਧਰ 'ਤੇ ਭਾਰੀ ਨੁਕਸਾਨ ਹੋਵੇਗਾ ਜਿਸ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ | ਸੂਬਾ ਪ੍ਰਧਾਨ ਬੰਬ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕੇ 'ਚ ਦੌਰਾ ਕਰਨ ਆਏ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੀੜਤਾਂ ਲਈ ਮੁਆਵਜ਼ਾ ਨਾ ਐਲਾਨ ਕੇ ਜਾਣਾ ਇਨ੍ਹਾਂ ਪੀੜਤ ਲੋਕਾਂ ਦੀਆਂ ਆਸਾਂ 'ਤੇ ਪਾਣੀ ਫਿਰਿਆ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਪਸ਼ੂਆਂ ਲਈ ਹਰਾ ਚਾਰਾ, ਫੀਡ ਤੇ ਮਿੱਟੀ ਦੇ ਗੱਟੇ ਭਰ ਕੇ ਭੇਜੇ ਜਾਣ |

Ad Position 22
No active advertisement
ਪਿਛਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਦੀ ਟੀਮ ਨੇ ਹੜ੍ਹ ਪ੍ਰਭਾਵਿਤਾਂ ਲਈ ਲਗਾਇਆ ਮੈਡੀਕਲ ਕੈਂਪ <br/> ਅਗਲੀ ਖ਼ਬਰ ਪਿੰਡ ਝੋਕ ਹਰੀਹਰ ਦੇ ਵਾਸੀਆਂ ਵਲੋਂ ਹਬੀਬ ਕੇ ਬੰਨ੍ਹ ਲਈ ਮਿੱਟੀ ਦੇ 500 ਗੱਟਿਆਂ ਦੀ ਸੇਵਾ <br/>
Ad Position 24