15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਕੇਂਦਰੀ ਟੀਮ ਵਲੋਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਨੁਕਸਾਨ ਦਾ ਲਿਆ ਜਾਇਜ਼ਾ <br/>

Ad Position 21
No active advertisement
ਕੇਂਦਰੀ ਟੀਮ ਨੂੰ ਹੁਸੈਨੀਵਾਲਾ ਵਿਖੇ ਸਤਲੁਜ ਦਰਿਆ ਵਿਚ ਪਾਣੀ ਤੇ ਸਥਾਨਕ ਹਾਲਾਤ ਦੀ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਫ਼ੌਜ ਦੇ ਅਧਿਕਾਰੀ | <br/> 06-09-2025
ਫ਼ਿਰੋਜ਼ਪੁਰ, 5 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਵਿਚ ਹੜ੍ਹ ਨਾਲ ਹੋਏ ਨੁਕਸਾਨ ਦਾ ਅੰਦਾਜ਼ਾ ਲਗਾਉਣ ਲਈ ਭਾਰਤ ਸਰਕਾਰ ਵਲੋਂ ਭੇਜੀ ਗਈ ਉੱਚ ਪੱਧਰੀ ਟੀਮ ਨੇ ਅੱਜ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ | ਟੀਮ ਵਿਚ ਸੁਦੀਪ ਦੱਤਾ (ਅੰਡਰ ਸੈਕਟਰੀ, ਦਿਹਾਤੀ ਵਿਕਾਸ ਮੰਤਰਾਲਾ), ਲਕਸ਼ਮਣ ਰਾਮ ਬੁਲਡਕ (ਡਾਇਰੈਕਟਰ, ਖੇਤੀਬਾੜੀ ਵਿਭਾਗ), ਪ੍ਰਕਾਸ਼ ਚੰਦ (ਡਿਪਟੀ ਡਾਇਰੈਕਟਰ, ਜਲ ਸ਼ਕਤੀ ਮੰਤਰਾਲਾ) ਤੇ ਆਰ.ਕੇ. ਤਿਵਾੜੀ (ਸੀ.ਈ.ਏ., ਪਾਵਰ ਮੰਤਰਾਲਾ) ਸ਼ਾਮਿਲ ਸਨ, ਨੇ ਜ਼ਿਲ੍ਹੇ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾ ਕੇ ਮੌਕੇ 'ਤੇ ਨੁਕਸਾਨ ਦੀ ਸਮੀਖਿਆ ਕੀਤੀ ਤੇ ਪੀੜਤ ਲੋਕਾਂ ਨਾਲ ਗੱਲਬਾਤ ਕਰਕੇ ਹਾਲਤਾਂ ਦੀ ਜਾਣਕਾਰੀ ਲਈ | ਫ਼ਿਰੋਜ਼ਪੁਰ ਦੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਤੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਵੀ ਟੀਮ ਨਾਲ ਮੌਜੂਦ ਸਨ | ਆਪਣੇ ਦੌਰੇ ਦੌਰਾਨ ਕੇਂਦਰੀ ਟੀਮ ਵਲੋਂ ਫ਼ਿਰੋਜ਼ਪੁਰ ਦੇ ਸਤਲੁਜ ਦਰਿਆ ਦੇ ਕੰਢੇ 'ਤੇ ਪਿੰਡਾਂ ਅਤੇ ਹੁਸੈਨੀਵਾਲਾ ਦਾ ਦੌਰਾ ਕਰਕੇ ਗਰਾਊਾਡ ਜ਼ੀਰੋ ਦੀ ਰਿਪੋਰਟ ਹਾਸਲ ਕੀਤੀ ਗਈ | ਇਸ ਦੌਰਾਨ ਹੁਸੈਨੀਵਾਲਾ ਵਿਖੇ ਡਿਪਟੀ ਕਮਿਸ਼ਨਰ ਤੇ ਫ਼ੌਜ ਮੁਖੀਆਂ ਨੇ ਕੇਂਦਰੀ ਟੀਮ ਨੂੰ ਸਤਲੁਜ ਦਰਿਆ ਵਿਚ ਪਾਣੀ ਅਤੇ ਸਥਾਨਕ ਹਾਲਾਤ ਦੀ ਜਾਣਕਾਰੀ ਦਿੱਤੀ | ਕੇਂਦਰੀ ਟੀਮ ਵਲੋਂ ਫ਼ੌਜ ਦੇ ਅਧਿਕਾਰੀਆਂ ਨੂੰ ਹੁਸੈਨੀਵਾਲਾ ਵਿਖੇ ਹੋਏ ਸੈਨਾ ਦੇ ਬੁਨਿਆਦੀ ਢਾਂਚੇ ਦੇ ਨੁਕਸਾਨ ਦਾ ਮੁਆਇਨਾ ਕਰਕੇ ਉਸ ਦੀ ਮੁੜ ਉਸਾਰੀ 'ਤੇ ਆਉਣ ਵਾਲੇ ਖ਼ਰਚੇ ਦਾ ਅਨੁਮਾਨ ਲਗਾ ਕੇ ਡਿਪਟੀ ਕਮਿਸ਼ਨਰ ਰਾਹੀਂ ਕੇਂਦਰ ਨੂੰ ਭੇਜਿਆ ਜਾਵੇ ਤਾਂ ਜੋ ਇਸ ਨੂੰ ਮੁੜ ਤੋਂ ਉਸਾਰਿਆ ਜਾ ਸਕੇ | ਇਸ ਤੋਂ ਪਹਿਲਾਂ ਕੇਂਦਰੀ ਟੀਮ ਵਲੋਂ ਹੁਸੈਨੀਵਾਲਾ ਹੈੱਡ ਵਰਕਸ ਵਿਖੇ ਸਤਲੁਜ ਦਰਿਆ ਦੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ ਗਿਆ | ਉਪਰੰਤ ਕੇਂਦਰੀ ਟੀਮ ਵਲੋਂ ਬਾਰੇ ਕੇ ਰਾਹਤ ਕੇਂਦਰ ਦਾ ਵੀ ਦੌਰਾ ਕੀਤਾ ਗਿਆ ਤੇ ਉੱਥੇ ਲੋਕਾਂ ਨੂੰ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਟੀਮ ਮੈਂਬਰਾਂ ਵਲੋਂ ਰਾਹਤ ਕੇਂਦਰ 'ਚ ਰਹਿ ਰਹੇ ਲੋਕਾਂ ਨਾਲ ਵੀ ਗੱਲਬਾਤ ਕੀਤੀ ਗਈ | ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕੇਂਦਰੀ ਟੀਮ ਨੂੰ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤਾਂ ਦੀ ਕੀਤੀ ਜਾ ਰਹੀ ਮਦਦ, ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਤੇ ਕੀਤੇ ਜਾ ਰਹੇ ਰਾਹਤ ਕਾਰਜਾਂ ਬਾਰੇ ਜਾਣੂ ਕਰਾਇਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਦਮਨਜੀਤ ਸਿੰਘ ਮਾਨ, ਐੱਸ.ਡੀ.ਐੱਮ. ਫ਼ਿਰੋਜ਼ਪੁਰ ਅਮਨਦੀਪ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਮਦਦ ਕਰ ਰਹੀ ਕਾਂਗਰਸ-ਪਿੰਕੀ <br/> ਅਗਲੀ ਖ਼ਬਰ ਸਤਲੁਜ ਦੇ ਪਾਣੀ ਦੇ ਖੇਤਾਂ 'ਚ ਆਉਣ ਨਾਲ ਕਿਸਾਨਾਂ ਦੀ ਵਧਣ ਲੱਗੀ ਚਿੰਤਾ
Ad Position 24