ਮੱਲਾਂਵਾਲਾ, 5 ਸਤੰਬਰ (ਗੁਰਦੇਵ ਸਿੰਘ)- ਨਸ਼ਿਆਂ ਖ਼ਿਲਾਫ਼ ਛੇੜੀ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਥਾਣਾ ਆਰਿਫ਼ ਕੇ ਪੁਲਿਸ ਨੇ ਮੁਲਜ਼ਮ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਇਕ ਮੁਲਜ਼ਮ ਨੂੰ ਸ਼ੱਕ ਦੀ ਬਿਨਾਅ 'ਤੇ ਕਾਬੂ ਕੀਤਾ ਗਿਆ ਜਿਸ ਦੀ ਪਹਿਚਾਣ ਜਸਵਿੰਦਰ ਸਿੰਘ ਉਰਫ਼ ਛਿੰਦਾ ਵਾਸੀ ਗ਼ੁਲਾਮੀ ਵਾਲਾ ਵਜੋਂ ਹੋਈ | ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਉਕਤ ਮੁਲਜ਼ਮ ਕੋਲੋਂ 2 ਗ੍ਰਾਮ ਹੈਰੋਇਨ, 1 ਲਾਈਟਰ, 1 ਪੰਨੀ ਤੇ 20 ਰੁਪਏ ਦਾ ਨੋਟ ਬਰਾਮਦ ਕੀਤਾ ਗਿਆ |