15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਡੇਅਰੀ ਫਾਰਮਿੰਗ ਸਿਖਲਾਈ ਕੈਂਪ 15 ਤੋਂ

Ad Position 21
No active advertisement
ਅਜੀਤ ਡੈਸਕ 06-09-2025
ਫ਼ਿਰੋਜ਼ਪੁਰ, 5 ਸਤੰਬਰ (ਗੁਰਿੰਦਰ ਸਿੰਘ)- ਪਸ਼ੂ ਪਾਲਨ, ਮੱਛੀ ਪਾਲਨ ਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਗੁਰਮੀਤ ਸਿੰਘ ਖੁੱਡੀਆ ਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਨੁਸੂਚਿਤ ਜਾਤੀ ਲਾਭਪਾਤਰੀਆਂ ਲਈ ਡੇਅਰੀ ਫਾਰਮਿੰਗ ਯੋਜਨਾ ਅਧੀਨ ਪੰਜਾਬ ਸਰਕਾਰ ਵਲੋਂ ਦੋ ਹਫ਼ਤੇ ਮੁਫ਼ਤ ਡੇਅਰੀ ਫਾਰਮਿੰਗ ਸਿਖਲਾਈ ਦਾ ਪਹਿਲਾ ਬੈਚ 15 ਤੋਂ 26 ਸਤੰਬਰ ਤੱਕ ਇੰਚਾਰਜ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ ਤਰਨਤਾਰਨ ਵਿਖੇ ਚਲਾਇਆ ਜਾ ਰਿਹਾ ਹੈ | ਡਿਪਟੀ ਡਾਇਰੈਕਟਰ ਡੇਅਰੀ ਰਣਦੀਪ ਹਾਂਡਾ ਨੇ ਦੱਸਿਆ ਕਿ ਇਸ ਡੇਅਰੀ ਸਿਖਲਾਈ 'ਤੇ ਪੰਜਾਬ ਸਰਕਾਰ ਵਲੋਂ ਲਾਭਪਾਤਰੀਆਂ ਦੇ ਦੁਪਹਿਰ ਦੇ ਖਾਣਾ ਦਾ ਪ੍ਰਬੰਧ ਤੇ ਉਨ੍ਹਾਂ ਨੂੰ ਵਜ਼ੀਫ਼ੇ ਦੇ ਰੂਪ ਵਿਚ 3500 ਰੁਪਏ ਵੀ ਦਿੱਤੇ ਜਾਣਗੇ | ਸਿਖਲਾਈ ਸਮਾਪਤ ਹੋਣ ਉਪਰੰਤ ਲਾਭਪਾਤਰੀ ਨੂੰ ਵੱਖ-ਵੱਖ ਬੈਂਕਾਂ ਤੋਂ ਘੱਟ ਵਿਆਜ ਦਰਾਂ 'ਤੇ 02 ਤੋਂ 20 ਦੁਧਾਰੂ ਪਸ਼ੂਆਂ 'ਤੇ ਕਰਜ਼ੇ ਦੀ ਸਹੂਲਤ ਦਿਵਾਕੇ ਡੇਅਰੀ ਯੂਨਿਟ ਸਥਾਪਿਤ ਕਰਵਾਏ ਜਾਣਗੇ ਤੇ 33 ਪ੍ਰਤੀਸ਼ਤ ਸਬਸਿਡੀ ਵੀ ਦਿੱਤੀ ਜਾਵੇਗੀ | ਇਸ ਲਈ ਇਸ ਸਕੀਮ ਦਾ ਲਾਭ ਲੈਣ ਲਈ ਆਪਣੇ ਦਸਤਾਵੇਜ਼ ਜਿਵੇਂ ਕਿ ਯੋਗਤਾ ਦਾ ਪਰੂਫ਼ ਘੱਟ ਤੋਂ ਘੱਟ ਪੰਜਵੀਂ ਪਾਸ, ਆਧਾਰ ਕਾਰਡ, ਸ਼ਡਿਊਲ ਕਾਸਟ ਸਰਟੀਫਿਕੇਟ ਤੇ ਬੈਂਕ ਪਾਸਬੁੱਕ ਲੈ ਕੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਕਮਰਾ ਨੰਬਰ-04, ਬਲਾਕ ਏ, ਡੀ.ਸੀ. ਕੰਪਲੈਕਸ ਫ਼ਿਰੋਜ਼ਪੁਰ ਵਿਖੇ 8 ਸਤੰਬਰ ਨੂੰ ਇੰਟਰਵਿਊ 'ਚ ਪਹੁੰਚਿਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਬਾਬਾ ਦੈੜ ਪੀਰ ਦੀ ਦਰਗਾਹ 'ਤੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ <br/> ਅਗਲੀ ਖ਼ਬਰ ਹੈਰੋਇਨ ਸਮੇਤ ਮੁਲਜ਼ਮ ਕਾਬੂ, ਮਾਮਲਾ ਦਰਜ
Ad Position 24