15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਬੀ.ਐੱਸ.ਐੱਫ. ਨੇ ਹੜ੍ਹ ਪ੍ਰਭਾਵਿਤਾਂ ਲਈ ਲਗਾਏ ਮੈਡੀਕਲ ਕੈਂਪ <br/>

Ad Position 21
No active advertisement
ਬੀ.ਐੱਸ.ਐੱਫ. ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਲਗਾਏ ਗਏ ਮੈਡੀਕਲ ਤੇ ਵੈਟਰਨਰੀ ਕੈਂਪ ਦੀਆਂ ਤਸਵੀਰਾਂ | <br/> 06-09-2025
ਫ਼ਿਰੋਜ਼ਪੁਰ, 5 ਸਤੰਬਰ (ਗੁਰਿੰਦਰ ਸਿੰਘ)- ਸਿਵਿਕ ਐਕਸ਼ਨ ਪ੍ਰੋਗਰਾਮ ਤਹਿਤ ਸੀਮਾ ਸੁਰੱਖਿਆ ਬਲ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਿਹਤ ਤੇ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਰਾਧਾ ਸੁਆਮੀ ਸਤਿਸੰਗ ਕੇਂਦਰ, ਜੱਲੋ ਕੇ ਮੋੜ, ਪਿੰਡ ਗੱਟੀ ਰਾਜੋ ਕੇ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਬੀ.ਐੱਸ.ਐੱਫ. ਦੇ ਬੁਲਾਰੇ ਨੇ ਦੱਸਿਆ ਕਿ ਇਸ ਕੈਂਪ ਵਿਚ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਸੀ.ਐੱਚ.ਸੀ. ਮਮਦੋਟ ਦੀ ਮੈਡੀਕਲ ਟੀਮ ਨੇ ਹੜ੍ਹ ਪ੍ਰਭਾਵਿਤ ਪਿੰਡ ਵਾਸੀਆਂ ਨੂੰ ਮੁਫ਼ਤ ਡਾਕਟਰੀ ਸਲਾਹ ਤੇ ਦਵਾਈਆਂ ਪ੍ਰਦਾਨ ਕੀਤੀਆਂ | ਇਸ ਸਮੇਂ ਦੌਰਾਨ ਟੇਂਡੀਵਾਲਾ, ਗੱਟੀ ਰਾਜੋਕੇ, ਨਿਊ ਗੱਟੀ ਰਾਜੋਕੇ, ਖੁੰਦੜ ਗੱਟੀ ਤੇ ਭਾਨੇਵਾਲਾ ਸਮੇਤ ਹੋਰ ਪਿੰਡਾਂ ਦੇ ਲਗਭਗ 159 ਪਿੰਡ ਵਾਸੀਆਂ ਨੂੰ ਲਾਭ ਹੋਇਆ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਿਸਾਨਾਂ ਤੇ ਪਸ਼ੂ ਪਾਲਕਾਂ ਦੀ ਸਹਾਇਤਾ ਲਈ ਦਾਣਾ ਮੰਡੀ ਹਜ਼ਾਰਾ ਸਿੰਘ ਵਾਲਾ ਵਿਖੇ ਇਕ ਵਿਸ਼ੇਸ਼ ਵੈਟਰਨਰੀ ਕੈਂਪ ਵੀ ਲਗਾਇਆ ਗਿਆ ਸੀ | ਇਸ ਮੌਕੇ ਬੀ.ਐੱਸ.ਐੱਫ. ਦੇ ਸੀਨੀਅਰ ਵੈਟਰਨਰੀ ਅਫ਼ਸਰ ਅਤੇ ਵੈਟਰਨਰੀ ਅਫ਼ਸਰ ਮਮਦੋਟ ਦੀ ਹਾਜ਼ਰੀ ਵਿਚ ਲਗਭਗ 89 ਪਸ਼ੂਆਂ (ਮੱਝਾਂ, ਗਊਆਂ ਅਤੇ ਕੁੱਤਿਆਂ) ਦਾ ਇਲਾਜ ਕੀਤਾ ਗਿਆ ਤੇ ਉਨ੍ਹਾਂ ਦਾ ਟੀਕਾਕਰਨ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਡੀ.ਸੀ.ਐੱਮ. ਗਰੁੱਪ ਨੇ ਹੜ੍ਹ ਪ੍ਰਭਾਵਿਤ ਬੱਚਿਆਂ ਨੂੰ ਖਿਡੌਣੇ, ਸਟੇਸ਼ਨਰੀ ਤੇ ਰਿਫਰੈਸ਼ਮੈਂਟ ਵੰਡੀ <br/> ਅਗਲੀ ਖ਼ਬਰ ਬਾਬਾ ਦੈੜ ਪੀਰ ਦੀ ਦਰਗਾਹ 'ਤੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ <br/>
Ad Position 24