22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਪਿੰਡ ਸੋਢੀ ਵਾਲਾ ਵਿਖੇ ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 07-09-2025
ਜ਼ੀਰਾ, 6 ਸਤੰਬਰ(ਹਰਜੀਤ ਸਿੰਘ ਗਿੱਲ)- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅਤੇ ਬਾਬਾ ਵਡਭਾਗ ਸਿੰਘ ਜੀ ਦਾ ਜਨਮ ਦਿਹਾੜਾ ਪਿੰਡ ਸੋਢੀ ਵਾਲਾ ਵਿਖੇ ਮੁੱਖ ਪ੍ਰਬੰਧਕ ਬਾਬਾ ਗੁਰਦੇਵ ਸਿੰਘ ਢਿੱਲੋਂ ਦੀ ਅਗਵਾਈ 'ਚ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਦੌਰਾਨ ਕਰਵਾਏ ਗਏ ਗੁਰਮਤਿ ਸਮਾਗਮ 'ਚ ਸੰਤ ਬਾਬਾ ਪਿਆਰਾ ਸਿੰਘ ਸਿਰਥਲੇ ਵਾਲੇ (ਹਰਿਆਣਾ), ਭਾਈ ਅਮਰੀਕ ਸਿੰਘ ਖ਼ਾਲਸਾ, ਭਾਈ ਗੁਰਦੀਪ ਸਿੰਘ ਲੁਧਿਆਣੇ ਵਾਲੇ ਤੇ ਭਾਈ ਜਸਪਾਲ ਸਿੰਘ ਲੱਲੇਆਂ ਵਾਲੇ ਆਦਿ ਮਹਾਂਪੁਰਸ਼, ਕਥਾ ਵਾਚਕਾਂ ਵਲੋਂ ਇਤਿਹਾਸ ਸਰਵਣ ਕਰਵਾਇਆ ਗਿਆ | ਪ੍ਰਚਾਰਕਾਂ ਵਲੋਂ ਬਾਬਾ ਵਡਭਾਗ ਸਿੰਘ ਜੀ ਦਾ ਜੀਵਨ ਇਤਿਹਾਸ ਵੀ ਸੰਗਤਾਂ ਨੂੰ ਸਰਵਣ ਕਰਵਾਇਆ ਗਿਆ | ਇਸ ਮੌਕੇ ਬਾਬਾ ਗੁਰਦੇਵ ਸਿੰਘ ਢਿੱਲੋਂ ਮੁੱਖ ਪ੍ਰਬੰਧਕ, ਚੇਅਰਮੈਨ ਚੰਦ ਸਿੰਘ ਗਿੱਲ, ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ, ਚੇਅਰਮੈਨ ਬੇਅੰਤ ਸਿੰਘ, ਨੰਬਰਦਾਰ ਬਲਜਿੰਦਰ ਸਿੰਘ ਗਿੱਲ, ਚੇਅਰਮੈਨ ਹਰਪ੍ਰੀਤ ਕਲਸੀ, ਬੂਟਾ ਗੁਲ੍ਹਾਟੀ, ਰਾਜੇਸ਼ ਢੰਡ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਜ਼ੀਰਾ, ਸੈਕਟਰੀ ਹਰਦੀਪ ਸਿੰਘ ਬਰਸਾਲ, ਪਰਮਜੀਤ ਕੌਰ ਸਰਪੰਚ, ਸਮੂਹ ਆੜ੍ਹਤੀਆ ਐਸੋਸੀਏਸ਼ਨ ਜ਼ੀਰਾ, ਸਮੂਹ ਸਟਾਫ਼ ਮਾਰਕੀਟ ਕਮੇਟੀ ਜ਼ੀਰਾ, ਸਮੂਹ ਨਗਰ ਨਿਵਾਸੀ ਸੋਢੀ ਵਾਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਾਂਗਰਸ ਇੰਚਾਰਜ ਤੇ ਸੂਬਾਈ ਕਾਂਗਰਸੀ ਲੀਡਰਸ਼ਿਪ ਵਲੋਂ ਮੱਖੂ ਬਲਾਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ <br/>... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਰਾਜਨੀਤੀ ਤੋਂ ਉੱਪਰ ਉੱਠ ਕੇ ਹੜ੍ਹ ਪੀੜਤਾਂ ਦੀ ਸਹਾਇਤਾ ਕਰ ਰਹੇ ਹਨ- ਜ਼ੀਰਾ/ਸ਼ਹਿਜ਼ਾਦਾ
Ad Position 24