22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਸੰਤ ਨਿਰੰਕਾਰੀ ਮਿਸ਼ਨ ਫ਼ਿਰੋਜ਼ਪੁਰ ਵਲੋਂ ਖ਼ੂਨਦਾਨ ਕੈਂਪ <br/>

Ad Position 21
No active advertisement
ਨਿਰੰਕਾਰੀ ਸਤਿਸੰਗ ਭਵਨ ਫ਼ਿਰੋਜ਼ਪੁਰ ਸ਼ਹਿਰ ਵਿਖੇ ਲੱਗੇ ਵਿਸ਼ਾਲ ਖ਼ੂਨਦਾਨ ਕੈਂਪ ਦੀ ਤਸਵੀਰ | ਅਜੀਤ ਤਸਵੀਰ <br/> 07-09-2025
ਫ਼ਿਰੋਜ਼ਪੁਰ, 6 ਸਤੰਬਰ (ਕੁਲਬੀਰ ਸਿੰਘ ਸੋਢੀ)-ਸੰਤ ਨਿਰੰਕਾਰੀ ਮਿਸ਼ਨ ਵਲੋਂ ਵਿਸ਼ੇਸ਼ ਉਪਰਾਲਾ ਕਰਦੇ ਹੋਏ ਸੰਤ ਨਿਰੰਕਾਰੀ ਸਤਿਸੰਗ ਭਵਨ ਫ਼ਿਰੋਜ਼ਪੁਰ ਸ਼ਹਿਰ ਵਿਖੇ ਇਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ ਮਿਸ਼ਨ ਦੇ ਸ਼ਰਧਾਲੂਆਂ ਨੇ ਪੂਰੇ ਸਮਰਪਣ ਭਾਵਨਾ ਤੇ ਸਵੈ-ਇੱਛਾ ਨਾਲ 69 ਯੂਨਿਟ ਖ਼ੂਨਦਾਨ ਕਰਕੇ ਮਨੁੱਖਤਾ ਦੀ ਭਲਾਈ ਵਿਚ ਯੋਗਦਾਨ ਪਾਇਆ | ਖ਼ੂਨਦਾਨ ਕੈਂਪ ਦਾ ਉਦਘਾਟਨ ਸੰਤ ਨਿਰੰਕਾਰੀ ਮਿਸ਼ਨ ਫ਼ਿਰੋਜ਼ਪੁਰ ਜੋਨ ਦੇ ਜ਼ੋਨਲ ਇੰਚਾਰਜ ਐੱਨ.ਐੱਸ ਗਿੱਲ ਵਲੋਂ ਕੀਤਾ ਗਿਆ | ਨਿਰੰਕਾਰੀ ਭਵਨ ਵਿਚ ਖ਼ੂਨਦਾਨ ਕੈਂਪ ਲਗਾਇਆ ਗਿਆ ਹੈ | ਜੋ ਸਵੇਰੇ 9.30 ਤੋਂ ਦੁਪਹਿਰ 2 ਵਜੇ ਤੱਕ ਜਾਰੀ ਰਿਹਾ | ਉਨ੍ਹਾਂ ਦੱਸਿਆ ਕੇ ਨਿਰੰਕਾਰੀ ਮਿਸ਼ਨ ਵਲੋਂ 1986 ਤੋਂ ਲੈ ਕੇ 2024 ਤੱਕ ਲਗਭਗ 8641 ਖ਼ੂਨਦਾਨ ਕੈਂਪ ਲਗਾਏ ਜਾ ਚੁੱਕੇ ਹਨ ਤੇ ਇਨ੍ਹਾਂ ਕੈਂਪਾਂ ਵਿਚ ਲਗਭਗ 14 ਲੱਖ 5 ਹਜ਼ਾਰ ਯੂਨਿਟ ਖ਼ੂਨਦਾਨ ਕੀਤਾ ਜਾ ਚੁੱਕਿਆ ਹੈ | ਖ਼ੂਨਦਾਨ ਕੈਂਪ ਵਿਚ ਸਿਵਲ ਹਸਪਤਾਲ ਫ਼ਿਰੋਜ਼ਪੁਰ ਤੋਂ ਡਾ. ਦਿਸ਼ਵਿਨ ਦੀ ਅਗਵਾਈ ਵਿਚ ਉਨ੍ਹਾਂ ਦੀ ਟੀਮ ਨੇ 69 ਯੂਨਿਟ ਖ਼ੂਨ ਇਕੱਠਾ ਕੀਤਾ | ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਨਿਰੰਕਾਰੀ ਮਿਸ਼ਨ ਕੁਦਰਤੀ ਆਫ਼ਤਾਂ ਸਮੇਂ ਮੋਹਰੀ ਰੋਲ ਅਦਾ ਕਰਦਾ ਹੈ ਤੇ ਹੁਣ ਵੀ ਕਈ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਮਿੱਟੀ ਦੀ ਸੇਵਾ ਅਤੇ ਹੋਰ ਸੇਵਾਵਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ | ਅੰਤ ਵਿਚ ਖੇਤਰੀ ਸੰਚਾਲਕ ਸ. ਆਤਮਾ ਸਿੰਘ ਨੇ ਸਾਰੇ ਹੀ ਮਹਿਮਾਨਾਂ, ਖ਼ੂਨਦਾਨੀਆਂ, ਸੇਵਾਦਾਰਾਂ ਅਤੇ ਸਮੂਹ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਜ਼ਮੀਨੀ ਪੱਧਰ 'ਤੇ ਪਹੁੰਚ ਕਰਕੇ ਹੜ੍ਹ ਪੀੜਤਾਂ ਦੀ ਮਦਦ ਕਰ ਰਹੇ ਹਨ ਵਿਧਾਇਕ ਨਰੇਸ਼ ਕਟਾਰੀਆ <br/> ਅਗਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਫੈਡਰੇਸ਼ਨ ਵਲੋਂ ਹੜ੍ਹ ਪੀੜਤਾਂ ਲਈ ਮੁਆਵਜ਼ੇ ਦੀ ਮੰਗ <br/>
Ad Position 24