22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਜ਼ਮੀਨੀ ਪੱਧਰ 'ਤੇ ਪਹੁੰਚ ਕਰਕੇ ਹੜ੍ਹ ਪੀੜਤਾਂ ਦੀ ਮਦਦ ਕਰ ਰਹੇ ਹਨ ਵਿਧਾਇਕ ਨਰੇਸ਼ ਕਟਾਰੀਆ <br/>

Ad Position 21
No active advertisement
ਹੜ੍ਹ ਪੀੜਤਾਂ ਦੀ ਮਦਦ ਲਈ ਆਪਣੇ ਸਿਰ 'ਤੇ ਫੀਡ ਦੀਆਂ ਬੋਰੀਆਂ ਚੁੱਕ ਕੇ ਢੋਹੰਦੇ ਹੋਏ ਵਿਧਾਇਕ ਨਰੇਸ਼ ਕਟਾਰੀਆ | ਅਜੀਤ ਤਸਵੀਰ <br/> 07-09-2025
ਜ਼ੀਰਾ, 6 ਸਤੰਬਰ (ਰਜਨੀਸ਼ ਕਥੂਰੀਆ)- ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਆਪਣੀ ਸਾਦਗੀ ਅਤੇ ਨਿਮਰਤਾ ਲਈ ਹਲਕੇ ਦੇ ਲੋਕਾਂ ਦੇ ਦਿਲਾਂ 'ਤੇ ਰਾਜ ਕਰਦੇ ਹਨ | ਹਲਕੇ ਦੀ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੰਜੀਦਗੀ ਨਾਲ ਸੁਣ ਕੇ ਤੇ ਵਿਧਾਨ ਸਭਾ ਵਿਚ ਉਠਾ ਕੇ ਉਹ ਜ਼ੀਰਾ ਹਲਕੇ ਦੇ ਵਿਕਾਸ ਦੇ ਕੰਮਾਂ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਕੱਢਣ ਲਈ ਲਗਾਤਾਰ ਯਤਨਸ਼ੀਲ ਹਨ | ਜੇਕਰ ਮੌਜੂਦਾ ਸਮੇਂ ਦੀ ਗੱਲ ਕੀਤੀ ਜਾਵੇ ਤਾਂ ਮੱਖੂ ਇਲਾਕੇ 'ਚ ਹੜ੍ਹ ਪੀੜਤਾਂ ਦੀਆਂ ਮੁਸ਼ਕਲਾਂ ਸੁਣ ਕੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ਲੋਕਾਂ ਨੂੰ ਰਾਹਤ ਪਹੁੰਚਾਉਣ ਤੋਂ ਇਲਾਵਾ ਵਿਧਾਇਕ ਨਰੇਸ਼ ਕਟਾਰੀਆ ਤੇ ਉਨ੍ਹਾਂ ਦੇ ਫ਼ਰਜ਼ੰਦ ਯੂਥ ਆਪ ਆਗੂ ਸ਼ੰਕਰ ਕਟਾਰੀਆ ਕਈ ਦਿਨਾਂ ਤੋਂ ਲਗਾਤਾਰ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਹਨ | ਸ਼ੰਕਰ ਕਟਾਰੀਆ ਆਪਣੇ ਸਮਰਥਕਾਂ ਨਾਲ ਕੱਚੇ ਬੰਨ੍ਹ ਮਜ਼ਬੂਤ ਕਰਨ ਲਈ ਟਰੈਕਟਰ ਟਰਾਲੀਆਂ 'ਤੇ ਮਿੱਟੀ ਢੋਅ ਕੇ ਬੰਨਾ ਨੂੰ ਮਜ਼ਬੂਤ ਕਰਨ ਤੋਂ ਇਲਾਵਾ ਰਾਸ਼ਨ ਸਮਗਰੀ ਸਮੇਤ ਲੋੜਵੰਦਾਂ ਦੀ ਆਰਥਿਕ ਸਹਾਇਤਾ ਵੀ ਕਰ ਰਹੇ ਹਨ | ਨਰੇਸ਼ ਕਟਾਰੀਆ ਹੜ੍ਹ ਪੀੜਤਾਂ ਦਾ ਦੁੱਖ ਦਰਦ ਸੁਣ ਕੇ ਅਕਸਰ ਹੀ ਭਾਵੁਕ ਹੋ ਜਾਂਦੇ ਹਨ ਤੇ ਕਿਸੇ ਸਮੇਂ ਪ੍ਰਸ਼ਾਸਨ ਵਲੋਂ ਉਮੀਦ ਦੇ ਮੁਤਾਬਿਕ ਹੁੰਗਾਰਾ ਨਾ ਮਿਲਣ ਕਰਕੇ ਮੀਡੀਆ ਸਾਹਮਣੇ ਆਪਣੀ ਬੇਵਸੀ ਵੀ ਜ਼ਾਹਿਰ ਕਰ ਜਾਂਦੇ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਦੇ ਹਲਕੇ ਦੇ ਪੀੜਤ ਲੋਕਾਂ ਦੀ ਮਦਦ ਕਰਨ ਦੇ ਜਜ਼ਬੇ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਵੇਖੀ ਜਾਂਦੀ | ਇਸੇ ਤਰ੍ਹਾਂ ਹੜ੍ਹ ਪੀੜਤਾਂ ਦੀ ਮਦਦ ਲਈ ਉਨ੍ਹਾਂ ਦੇ ਪਸ਼ੂਆਂ ਲਈ ਫੀਡ ਦੀਆਂ ਬੋਰੀਆਂ ਖ਼ੁਦ ਆਪਣੇ ਸਿਰ 'ਤੇ ਚੁੱਕ ਕੇ ਢੋਂਦੇ ਵੀ ਵੇਖੇ ਗਏ ਜਿਸ ਤੋਂ ਜ਼ਾਹਿਰ ਹੁੰਦਾ ਹੈ ਕਿ ਉਹ ਇਕ ਜ਼ਮੀਨ ਨਾਲ ਜੁੜੇ ਹੋਏ ਜ਼ੀਰਾ ਹਲਕੇ ਦੇ ਆਗੂ ਹੋਣ ਕਰਕੇ ਜ਼ਮੀਨੀ ਪੱਧਰ 'ਤੇ ਹੀ ਹੜ੍ਹ ਪੀੜਤਾਂ ਦੇ ਜ਼ਖ਼ਮਾਂ 'ਤੇ ਮਰਹਮ ਲਗਾਉਣ ਲਈ ਲਗਾਤਾਰ ਕੰਮ ਕਰ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਮਹਿਲਾ ਵਿੰਗ ਦੀ ਪ੍ਰਧਾਨ ਸਰਬਜੀਤ ਕੌਰ ਮੁੱਦਕੀ ਨੇ ਪਹੁੰਚਾਈ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ <br/> ਅਗਲੀ ਖ਼ਬਰ ਸੰਤ ਨਿਰੰਕਾਰੀ ਮਿਸ਼ਨ ਫ਼ਿਰੋਜ਼ਪੁਰ ਵਲੋਂ ਖ਼ੂਨਦਾਨ ਕੈਂਪ <br/>
Ad Position 24